Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

‘ਆਪ ਦੀ ਸਰਕਾਰ ਆਪ ਦੇ ਦੁਆਰ’ : ਸਰਕਾਰੀ ਸਹੂਲਤਾਂ ਤੋਂ ਕਿਸੇ ਲੋੜਵੰਦ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ : ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ ਵਿਖੇ ਲੱਗੇ ਕੈਂਪਾਂ ਦਾ ਕੀਤਾ ਨਿਰੀਖਣ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 16 Feb 2024

ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਗ੍ਰੰਥਗੜ੍ਹ, ਸਰਕਾਰੀ ਐਲੀਮੈਂਟਰੀ ਸਕੂਲ ਬੱਲਾਬੇ ਦਰਿਆ, ਸਰਕਾਰੀ ਐਂਲੀਮੈਂਟਰੀ ਸਕੂਲ ਤੇਰਾ ਰਾਜਪੂਤਾਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਚੱਕ ਬੱਲਾਂ ਵਿਖੇ ਲਗਾਏ ਗਏ ਕੈਂਪਾਂ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ  ਇਨਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਸਰਕਾਰੀ ਸਹੂਲਤਾਂ ਦਾ ਲਾਭ ਉਠਾ ਰਹੇ ਹਨ।

ਉਨਾਂ ਦੱਸਿਆ ਕਿ ਇਨਾਂ ਕੈਂਪਾਂ ਦੇ ਲੱਗਣ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਜਿਸ ਨਾਲ ਉਨਾਂ ਦਾ ਕੀਮਤੀ ਸਮਾਂ ਬਚਦਾ ਹੈ ਉਥੇ ਪੈਸੇ ਦੀ ਬਚਤ ਵੀ ਹੋ ਰਹੀ ਹੈ। ਸ: ਧਾਲੀਵਾਲ ਨੇ ਕੈਂਪ ਵਿਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੈਪਾਂ ਦੋਰਾਨ ਪ੍ਰਾਪਤ ਹੋਣ ਵਾਲੀਆਂ ਸਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਨਾਗਰਿਕ ਸੇਵਾਵਾਂ ਹਾਸਲ ਕਰਨ ਤੋ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕੈਂਪਾਂ ਸਬੰਧੀ ਜਾਗਰੂਕ ਕਰਨ ਲਈ ਸਰਕਾਰ ਵਲੋ ਪ੍ਰਚਾਰ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ ਜੋ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਰਕਾਰੀ ਸੇਵਾਵਾਂ ਦੀ ਜਾਣਕਾਰੀ ਪ੍ਰਦਾਨ ਕਰ ਰਹੀਆਂ ਹਨ। ਇਸ ਮੌਕੇ ਸ: ਧਾਲੀਵਾਲ ਨੇ ਕੈਂਪ ਵਿੱਚ ਆਏ ਲੋਕਾਂ ਨੂੰ ਮੌਕੇ ਤੇ ਹੀ ਸਰਕਾਰੀ ਸੇਵਾ ਦਾ ਲਾਭ ਦਿੰਦੇ ਹੋਏ ਸਰਟੀਫਿਕੇਟ ਵੀ ਵੰਡੇ।

ਉਨਾਂ ਕਿਹਾ ਕਿ ਇਨਾਂ ਕੈਂਪਾਂ ਵਿੱਚ ਲੋਕਾਂ ਨੂੰ 43 ਤਰ੍ਹਾਂ ਦੀਆਂ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ  ਰਹੀਆਂ ਹਨ ਅਤੇ ਮੌਕੇ ਤੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨੇ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਵਰਗੀਆਂ ਅਹਿਮ ਸੇਵਾਵਾਂ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨਾ ਹੈ।

ਉਨਾਂ ਦੱਸਿਆ ਕਿ ਕਈ ਗਰੀਬ ਪਰਿਵਾਰ ਇਨਾਂ ਸਹੂਲਤਾਂ ਨੂੰ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਹੀ ਨਹੀਂ ਸਕਦੇ ਸਨ। ਉਨਾਂ ਨੂੰ ਧਿਆਨ ਵਿੱਚ ਰਖਦਿਆਂ ਹੋਇਆਂ ਇਹ ਸਾਰੀਆਂ ਸੇਵਾਵਾਂ ਘਰ ਦੇ ਬੂਹੇ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਰੋਜ਼ਾਨਾ ਹਰੇਕ ਸਬ ਡਵੀਜ਼ਨ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਇਨਾਂ ਕੈਂਪਾਂ ਦਾ ਫਾਇਦਾ ਉਠਾ ਰਹੇ ਹਨ।  ਉਨਾਂ ਦੱਸਿਆ ਕਿ ਇਸ ਸਾਰੀਆਂ ਸੇਵਾਵਾਂ ਡੋਰ ਟੂ ਡੋਰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕ 1076 ਨੰਬਰ ਤੇ ਡਾਇਲ ਕਰਕੇ ਘਰ ਬੈਠੇ ਹੀ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD