Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਕੈਮਰੇ ਲਗਾਉਣ ਲਈ 1.61 ਕਰੋੜ ਰੁਪਏ ਜਾਰੀ : ਕੁਲਦੀਪ ਸਿੰਘ ਧਾਲੀਵਾਲ

25 ਕਰੋੜ ਦੀ ਲਾਗਤ ਨਾਲ 220 ਕੇ ਵੀ ਬਣੇਗਾ ਅਜਨਾਲਾ ਦਾ ਬਿਜਲੀ ਘਰ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅਜਨਾਲਾ , 16 Feb 2024

ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ ਸੀ ਟੀਵੀ ਕੈਮਰੇ ਲਗਾਉਣ ਦਾ ਜੋ ਵਾਅਦਾ ਕੀਤਾ ਸੀ ਉਹ ਕੁਝ ਦਿਨਾਂ ਵਿੱਚ ਪੂਰਾ ਹੋਣ ਜਾ ਰਿਹਾ ਹੈ,  ਕਿਉਂਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਇਸ ਲਈ 161 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦੇ ਦੱਸਿਆ ਕਿ ਸ਼ਹਿਰ ਵਿੱਚ 200 ਉੱਚ ਕੁਆਲਿਟੀ ਦੀਆਂ ਲਾਈਟਾਂ ਲਈ 92.72 ਲੱਖ ਰੁਪਏ ਅਤੇ 130 ਕੈਮਰੇ ਜੋ ਕਿ ਸਕਿਉਰਟੀ ਦਾ ਕੰਮ ਕਰਨਗੇ ਲਈ 62. 22 ਲੱਖ ਰੁਪਏ ਜਾਰੀ ਕਰ ਦਿੱਤੇ ਹਨ।

ਉਹਨਾਂ ਦੱਸਿਆ ਕਿ ਅਜਨਾਲਾ ਸ਼ਹਿਰ ਦਾ ਬਿਜਲੀ ਘਰ ਜੋ ਕਿ 1968 ਵਿੱਚ ਬਣਿਆ ਸੀ,  ਨੂੰ 55 ਸਾਲ ਬਾਅਦ ਕਰੀਬ 25 ਕਰੋੜ ਰੁਪਏ ਨਾਲ ਅਪਗ੍ਰੇਡ ਕਰਕੇ 220 ਕੇ ਵੀ ਕੀਤਾ ਜਾ ਰਿਹਾ ਹੈ,  ਜਿਸ ਦਾ ਉਦਘਾਟਨ ਅਗਲੇ ਕੁਝ ਦਿਨਾਂ ਵਿੱਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਆਪਣੇ ਹਲਕੇ ਨਾਲ ਜੋ ਵੀ ਵਾਅਦਾ ਕੀਤਾ ਸੀ , ਉਹ ਪੂਰਾ ਕਰਕੇ ਸ਼ਾਹ ਲਵਾਂਗਾ ਅਤੇ ਸਰਕਾਰ ਦੇ ਦੋ ਸਾਲ ਪੂਰੇ ਹੁਣ ਤੱਕ ਮੈਂ ਹੁਣ ਤੱਕ ਕੀਤੇ ਗਏ ਕੰਮਾਂ ਦਾ ਜ਼ਿਕਰ ਅਜਨਾਲਾ ਵਾਸੀਆਂ ਨਾਲ ਲਿਖਤੀ ਰੂਪ ਵਿੱਚ ਸਾਂਝਾ ਕਰਾਂਗਾ।

ਸ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਇਸ ਦੀਆਂ ਮੁੱਖ ਸੜਕਾਂ ਉੱਤੇ ਡਿਵਾਈਡਰ ਬਣਾਏ ਜਾਣਗੇ। ਇਸ ਤੋਂ ਇਲਾਵਾ ਸ਼ਹਿਰ ਦੇ ਚੁਫੇਰੇ ਬਾਈਪਾਸ ਬਣਾ ਕੇ ਮੁੱਖ ਸੜਕਾਂ ਨੂੰ ਆਪਸ ਵਿੱਚ ਜੋੜਿਆ ਜਾਵੇਗਾ।ਉਹਨਾਂ ਕਿਹਾ ਕਿ ਅਜਨਾਲਾ ਹਲਕੇ ਲਈ ਮੈਂ ਜੋ ਵੀ ਮੰਗ ਰੱਖੀ ਹੈ , ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਸ ਨੂੰ ਪੂਰਾ ਕੀਤਾ ਹੈ।  

ਉਨਾਂ ਦੱਸਿਆ ਕਿ ਅਜਨਾਲਾ ਸ਼ਹਿਰ ਦੇ ਸਕੂਲਾਂ ਲਈ ਕਰੀਬ 78 ਲੱਖ ਰੁਪਏ ਅਤੇ ਅਜਨਾਲਾ ਹਲਕੇ ਦੇ ਸਮੁੱਚੇ ਸਰਕਾਰੀ ਸਕੂਲਾਂ ਲਈ 28 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਕੁਝ ਹੀ ਦਿਨਾਂ ਵਿੱਚ ਸੱਕੀ ਨਾਲੇ ਦੀ ਸਫਾਈ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਸ. ਧਾਲੀਵਾਲ ਨੇ ਕਿਹਾ ਕਿ ਮੇਰਾ ਕੰਮ ਆਪਣੇ ਹਲਕੇ ਦਾ ਵਿਕਾਸ ਕਰਨਾ ਹੈ, ਕਿਸੇ ਨੂੰ ਭੰਡਣਾ ਜਾਂ ਕਿਸੇ ਉੱਤੇ ਦੋਸ਼ ਲਗਾਉਣਾ ਨਹੀਂ।  ਮੈਂ ਆਪਣਾ ਕੰਮ ਕਰ ਰਿਹਾ ਹਾਂ ਅਤੇ ਲਗਾਤਾਰ ਕਰਦਾ ਰਹਾਂਗਾ ਤਾਂ ਕਿ ਮੇਰਾ ਹਲਕਾ ਪੰਜਾਬ ਦਾ ਮੋਹਰੀ ਹਲਕਾ ਬਣ ਸਕੇ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD