Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕਾਂਗਰਸ ਕਿਸਾਨਾਂ ਨਾਲ, ਸੱਤਾ 'ਚ ਆਉਣ 'ਤੇ MSP ਬਣੇਗਾ ਕਾਨੂੰਨ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

Vikramjit Singh Chaudhary, Congress, Punjab Congress, Jalandhar, Farmer Protest, Farmer Protest 2024

Web Admin

Web Admin

5 Dariya News

ਜਲੰਧਰ , 16 Feb 2024

Last updated on: Feb 16, 2024, 00:00 IST

ਜਲੰਧਰ (ਦਿਹਾਤੀ) ਜ਼ਿਲ੍ਹਾ ਕਾਂਗਰਸ ਵੱਲੋਂ ਸ਼ੁੱਕਰਵਾਰ ਨੂੰ ਇੱਥੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਆਖਿਆ ਕਿ ਕਿਸਾਨਾਂ ਨੂੰ ਕਾਂਗਰਸ ਪਾਰਟੀ ਦਾ ਅਟੁੱਟ ਸਮਰਥਨ ਹੈ ਅਤੇ ਪਾਰਟੀ ਇੰਡੀਆ ਗੱਠਜੋੜ ਦੇ ਲੋਕ ਸਭਾ ਚੋਣਾਂ ਤੋਂ ਬਾਅਦ ਸੱਤਾ ਵਿੱਚ ਆਉਣ 'ਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦੇਣ ਦਾ ਐਲਾਨ ਕਰ ਚੁੱਕੀ ਹੈ। ਕਾਂਗਰਸ ਦੀ ਜਲੰਧਰ (ਦਿਹਾਤੀ) ਇਕਾਈ ਨੇ ਅੱਜ ਪਾਰਟੀ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਸੂਬਾ ਵਿਆਪੀ ਰੋਸ ਪ੍ਰਦਰਸ਼ਨਾਂ ਦੇ ਹਿੱਸੇ ਵਜੋਂ ਜਲੰਧਰ ਸ਼ਹਿਰ ਵਿਖੇ ਕਿਸਾਨਾਂ ਨਾਲ ਇਕਜੁੱਟਤਾ ਜ਼ਾਹਿਰ ਕਰਦੇ ਹੋਏ ਧਰਨਾ ਲਾਇਆ।

ਵਿਧਾਇਕ ਚੌਧਰੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰ ਸਰਕਾਰ ਦੀ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਲਾਏ ਪਿਛਲੇ ਧਰਨੇ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹਿਣ ਲਈ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਟੇ ਵਜੋਂ ਕਿਸਾਨਾਂ ਨੂੰ ਇੱਕ ਹੋਰ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਹਨਾਂ ਨੇ ਆਖਿਆ ਕਿ ਕਾਂਗਰਸ ਪਾਰਟੀ ਦ੍ਰਿੜਤਾ ਨਾਲ ਕਿਸਾਨਾਂ ਨਾਲ ਖੜ੍ਹੀ ਹੈ ਤੇ ਕਾਂਗਰਸ ਸਰਕਾਰ ਵੇਲੇ ਵੀ ਪੰਜਾਬ, ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕਰਕੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰਸਮੀ ਤੌਰ 'ਤੇ ਰੱਦ ਕਰਨ ਵਾਲਾ ਪਹਿਲਾ ਸੂਬਾ ਸੀ।

ਫਿਲੌਰ ਵਿਧਾਇਕ ਨੇ ਕਿਹਾ ਕਿ ਹਰਿਆਣਾ ਪੰਜਾਬ ਦਾ ਛੋਟਾ ਭਰਾ ਹੈ ਪਰ ਹਰਿਆਣਾ ਦੀ ਭਾਜਪਾ ਸਰਕਾਰ ਨੇ ਦੋਵਾਂ ਸੂਬਿਆਂ ਵਿਚਾਲੇ ਬਾਰਡਰ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ ਵੀ ਬਦਤਰ ਬਣਾ ਦਿੱਤਾ ਹੈ। ਜਲੰਧਰ (ਦਿਹਾਤੀ) ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਕੇਂਦਰ ਦੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਕਾਰਨ ਹੀ 700 ਤੋਂ ਵੱਧ ਲੋਕਾਂ ਨੂੰ ਆਪਣੀਆਂ ਜਾਨਾਂ ਦੇਣੀਆਂ ਪਈਆਂ ਸਨ। 

ਕਿਸਾਨਾਂ ਦੇ ਮਸਲੇ ਹੱਲ ਕਰਨ ਦਾ ਵਾਅਦਾ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਕੁਝ ਨਹੀਂ ਕੀਤਾ। ਉਹਨਾਂ ਨੇ ਪੰਜਾਬ ਵਿੱਚ ਹਰਿਆਣਾ ਪੁਲਿਸ ਦੀ ਗੋਲੀਬਾਰੀ ਅਤੇ ਡਰੋਨ ਘੁਸਪੈਠ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ, ਹਰਿਆਣਾ ਸਰਕਾਰ ਦੇ ਹਮਲੇ ਦੇ ਵਿਰੁੱਧ ਕੋਈ ਕਾਰਵਾਈ ਨਾ ਕਰਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਵੀ ਆਲੋਚਨਾ ਕੀਤੀ।

ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਵਿੱਚ ਪੰਜਾਬ ਦੇ ਇਤਿਹਾਸਕ ਯੋਗਦਾਨ ਅਤੇ ਹਰੀ ਕ੍ਰਾਂਤੀ ਦੌਰਾਨ ਦੇਸ਼ ਦੇ ਅੰਨ ਭੰਡਾਰ ਭਰਨ ਵਿੱਚ ਸੂਬੇ ਦੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕੀਤਾ। ਉਹਨਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ 'ਤੇ ਅਫਸੋਸ ਜਤਾਇਆ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੇ ਮੁੱਦੇ ਇਕੱਲੇ ਪੰਜਾਬ ਦੇ ਨਹੀਂ ਹਨ, ਸਗੋਂ ਦੇਸ਼ ਭਰ ਦੇ ਕਿਸਾਨਾਂ ਨੂੰ ਪ੍ਰਭਾਵਿਤ ਕਰਦੇ ਹਨ।

ਇਸ ਪ੍ਰਦਰਸ਼ਨ ਵਿੱਚ ਕਾਂਗਰਸ ਪਾਰਟੀ ਦੀ 2023 ਜਲੰਧਰ ਜ਼ਿਮਨੀ ਚੋਣ ਲਈ ਉਮੀਦਵਾਰ ਕਰਮਜੀਤ ਕੌਰ ਚੌਧਰੀ, ਹਲਕਾ ਨਕੋਦਰ ਇੰਚਾਰਜ ਡਾ. ਨਵਜੋਤ ਸਿੰਘ ਦਹੀਆ, ਕਰਤਾਰਪੁਰ ਇੰਚਾਰਜ ਰਜਿੰਦਰ ਸਿੰਘ, ਕਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਪ੍ਰਧਾਨ, ਸਰਪੰਚ ਅਤੇ ਪੰਚ ਹਾਜ਼ਰ ਸਨ।

 

Tags: Vikramjit Singh Chaudhary , Congress , Punjab Congress , Jalandhar , Farmer Protest , Farmer Protest 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD