Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਆਪ ਦੀ ਸਰਕਾਰ, ਆਪ ਦੇ ਦੁਆਰ, ਮੁਹਿੰਮ ਤਹਿਤ ਸਬ ਡਵੀਜ਼ਨ ਖਰੜ੍ਹ ਦੇ ਪਿੰਡ ਬਾਸੀਆਂ, ਪੋਪਨਾ, ਨਿਆਮੀਆਂ, ਗੜਾਂਗਾ ਅਤੇ ਸਿੱਲ ਵਿਖੇ ਲਗਾਏ ਗਏ ਕੈਂਪ

ਕੈਂਪ ਦੌਰਾਨ ਐਸ.ਡੀ.ਐਮ ਤੇ ਹੋਰ ਅਧਿਕਾਰੀਆਂ ਨੇ ਲੋਕਾਂ ਦੀਆਂ ਸੁਣੀਆ ਮੁਸ਼ਕਿਲਾਂ

Kharar, Kharar News, News of Kharar, Kharar Updates, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਖਰੜ , 16 Feb 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਗੁਰਮੰਦਰ ਸਿੰਘ  ਨੇ ਸਬ ਡਵੀਜ਼ਨ ਖਰੜ੍ਹ ਦੇ ਪਿੰਡ ਬਾਸੀਆਂ, ਪੋਪਨਾ, ਨਿਆਮੀਆਂ, ਗੜਾਂਗਾ ਅਤੇ ਸਿੱਲ ਵਿਖੇ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕੀਤਾ।

ਐਸ.ਡੀ.ਐਮ ਨੇ ਕੈਂਪ ’ਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪਹਿਲਕਦਮੀ ਨਾਲ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਲੱਗਣ ਵਾਲੇ ਸੁਵਿਧਾ ਕੈਂਪ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਦੀ ਹਰੇਕ ਸਬ ਡਵੀਜਨ ਵਿਚ ਰੋਜ਼ਾਨਾ 4 ਤੋਂ 6 ਕੈਂਪ ਲੱਗ ਰਹੇ ਹਨ। ਇਸ ਨਿਵੇਕਲੀ ਪਹਿਲਕਦਮੀ ਨਾਲ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਕੌਂਸਲ ਦੇ ਵਾਰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ।  ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਇਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Kharar , Kharar News , News of Kharar , Kharar Updates , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD