Monday, 20 May 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

 

ਜ਼ਿਲ੍ਹਾ ਹਸਪਤਾਲਾਂ ‘ਚ ਮੁਫਤ ਦਵਾਈਆਂ ਦੀ ਤਰ੍ਹਾ ਅਡਵਾਂਸ ਲਾਈਫ ਸਪੋਟ ਐਬੂਲੈਂਸਾਂ ਮੁਹੱਈਆ ਹੋਣਗੀਆਂ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਜ਼ਿਲ੍ਹਾ ਹਸਪਤਾਲ ਵਿਚ ਸਥਿਤ ਕ੍ਰਿਸ਼ਨਾ ਲੈਬ ਨੂੰ 24 ਘੰਟੇ ਚਲਾਉਣ ਦੇ ਦਿੱਤੇ ਹੁਕਮ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਰੂਪਨਗਰ , 17 Feb 2024

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਫਤ ਦਵਾਈਆਂ ਮੁਹੱਈਆ ਕਰਵਾਉਣ ਉਪਰੰਤ ਹੁਣ ਜਲਦ ਅਡਵਾਂਸ ਲਾਈਫ ਸਪੋਟ ਅਤੇ ਬੈਸਿਕ ਲਾਈਫ ਸਪੋਟ ਐਂਬੂਲੈਂਸਾਂ ਐਮਰਜੈਂਸੀ ਮੌਕਿਆਂ ਨੂੰ ਸਾਂਭਣ ਲਈ ਸਰਕਾਰੀ ਹਸਪਤਾਲਾਂ ਵਿਚ ਤਾਇਨਾਤ ਕਰੇਗੀ। ਇਸ ਮੌਕੇ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਮੁਫਤ ਦਵਾਈਆਂ ਦਾ ਜ਼ਮੀਨੀ ਪੱਧਰ ਉਤੇ ਨਿਰੀਖਣ ਕਰਨ ਲਈ ਸਿਹਤ ਮੰਤਰੀ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਜਿਥੇ ਮਰੀਜ਼ਾਂ ਵਲੋਂ ਤਸੱਲੀ ਪ੍ਰਗਟਾਉਂਦਿਆਂ ਦੱਸਿਆ ਗਿਆ ਕਿ ਹੁਣ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਵਿਚ ਸਾਰੀਆਂ ਦਵਾਈਆਂ ਮੁਫਤ ਮਿਲ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਏਮਜ਼ ਵਲੋਂ ਕੀਤੇ ਸਰਵੇਖਣ ਅਨੁਸਾਰ ਨਾਮੁਰਾਦ ਬਿਮਾਰੀਆਂ ਤੋਂ ਪੀੜ੍ਹਤ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਕਰਜ਼ੇ ਤੱਕ ਲੈਣੇ ਪੈਂਦੇ ਹਨ ਜਿਸ ਲਈ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਾਰਥਕ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੁਫਤ ਦਵਾਈਆਂ ਅਤੇ ਕੇਵਲ 200 ਰੁਪਏ ਵਿਚ ਅਲਟਰਾਸਾਊਂਡ ਦੀ ਸੁਵਿਧਾ ਸੂਚੀਬੱਧ ਹਸਪਤਾਲਾਂ ਵਿਚ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦ ਮਰੀਜ਼ਾਂ ਦੇ ਤੀਜੀ ਸ਼੍ਰੇਣੀ ਦੇ ਇਲਾਜ ਜਿਸ ਵਿਚ ਗੰਭੀਰ ਬਿਮਾਰੀਆਂ ਆਉਂਦੀਆਂ ਹਨ ਦਾ ਇਲਾਜ ਬਿਲਕੁਲ ਮੁਫਤ ਕਰਵਾਇਆ ਜਾ ਰਿਹਾ ਹੈ।

ਮੈਡੀਕਲ ਕਾਲਜਾਂ ਦੇ ਆਧੁਨਿਕਰਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸਾਰੇ ਮੈਡੀਕਲ ਕਾਲਜਾਂ ਵਿਚ ਵਿਆਪਕ ਪੱਧਰ ਉਤੇ ਸੁਧਾਰ ਕੀਤਾ ਗਿਆ ਹੈ ਅਤੇ ਅਗਲੇ ਪੜਾਅ ਵਿਚ ਜ਼ਿਲ੍ਹਾ ਹਸਪਤਾਲਾਂ ਵਿਖੇ ਵੈਂਟੀਲੇਟਰ ਸਮੇਤ ਦਿਲ ਦੇ ਰੋਗਾਂ ਵਰਗੇ ਮਾਰੂ ਬਿਮਾਰੀਆਂ ਦੇ ਇਲਾਜ ਦੀ ਰੂਪ-ਰੇਖਾ ਵੀ ਤਿਆਰ ਕੀਤੀ ਗਈ ਹੈ। ਇਸ ਮੌਕੇ ਇਕ ਮਰੀਜ਼ ਵਲੋਂ ਹਸਪਤਾਲ ਵਿਖੇ ਕ੍ਰਿਸ਼ਨਾ ਲੈਬ ਵਲੋਂ ਕੇਵਲ 2 ਵਜੇ ਤੱਕ ਟੈਸਟ ਦੀ ਸੁਵਿਧਾ ਦਾ ਮਾਮਲਾ ਸਿਹਤ ਮੰਤਰੀ ਦੇ ਧਿਆਨ ਵਿਚ ਲਿਆਉਣ ਉਪਰੰਤ ਉਨ੍ਹਾਂ ਸਖਤੀ ਨਾਲ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਆ ਹਸਪਤਾਲਾਂ ਵਿਚ ਇਹ ਲੈਬਾਂ 24 ਘੰਟੇ ਕੰਮ ਕਰਨਗੀਆਂ ਅਤੇ ਜੇਕਰ ਮੁੜ ਇਸ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਇਨ੍ਹਾਂ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੇ ਤੱਥਾਂ ਦਾ ਖੁਲਾਸਾ ਕਰਦਿਆਂ ਕਿਹਾ ਕਿ ਸੂਬੇ ਵਿਚ 1 ਕਰੋੜ ਦੇ ਕਰੀਬ ਨਾਗਰਿਕਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾਇਆ ਹੈ ਜਿਸ ਨਾਲ ਦਵਾਈਆਂ ਅਤੇ ਟੈਸਟਾਂ ਉਤੇ ਹੋਣ ਵਾਲੇ ਲੱਗਭਗ 1 ਹਜ਼ਾਰ ਕਰੋੜ ਰੁਪਏ ਦਾ ਮਫਤ ਇਲਾਜ ਲੋੜਵੰਦ ਮਰੀਜ਼ਾਂ ਨੂੰ ਮੁਹੱਈਆ ਕਰਵਾਇਆ ਗਿਆ ਹੈ ਜੋ ਕਿ ਪੰਜਾਬ ਸਰਕਾਰ ਦੀ ਵੱਡੀ ਉਪਲੱਬਧੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸੀਨੀਅਰ ਮੈਡੀਕਲ ਅਫਸਰ ਡਾ. ਤਰਸੇਮ ਸਿੰਘ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD