Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਦੇ ਇਨਾਮ ਵੰਡ ਸਮਾਰੋਹ ਦੌਰਾਨ ਜੇਤੂ ਟਰਾਫੀ ਨਾਲ ਸਨਮਾਨਤ ਕੀਤਾ ਗਿਆ

ਕੇਂਦਰੀ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਨੇ ਸੀ.ਯੂ. ਪੰਜਾਬ ਦੇ ਵਿਦਿਆਰਥੀਆਂ ਨੂੰ 16ਵੀਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇਬਾਜ਼ੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਲਈ ਵਧਾਈ ਦਿੱਤੀ

Arjun Ram Meghwal, Bharatiya Janata Party, BJP, Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ/ਦਿੱਲੀ , 17 Feb 2024

Last updated on: Feb 17, 2024, 00:00 IST

ਜੀ ਐਮ ਸੀ ਬਾਲਯੋਗੀ ਆਡੀਟੋਰੀਅਮ, ਸੰਸਦ ਭਵਨ ਕੰਪਲੈਕਸ, ਨਵੀਂ ਦਿੱਲੀ, ਵਿਖੇ 16 ਫਰਵਰੀ ਨੂੰ ਆਯੋਜਿਤ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ (ਐਨ.ਵਾਈ.ਪੀ.) ਦੇ ਇਨਾਮ ਵੰਡ ਸਮਾਰੋਹ ਦੌਰਾਨ ਸੰਸਦੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਜੇਤੂ ਟਰਾਫੀ ਨਾਲ ਸਨਮਾਨਤ ਕੀਤਾ ਗਿਆ। ਇਹ ਸਮਾਗਮ ਸੰਸਦੀ ਮਾਮਲਿਆਂ ਦੇ ਮੰਤਰਾਲੇ ਦੀ ਅਗਵਾਈ ਹੇਠ ਕਰਵਾਇਆ ਗਿਆ ਸੀ। 

ਇਸ ਇਤਿਹਾਸਕ ਪ੍ਰਾਪਤੀ ਦੇ ਨਾਲ, 15ਵੇਂ ਐਨ.ਵਾਈ.ਪੀ. ਮੁਕਾਬਲੇ ਦੀ ਜੇਤੂ ਰਹੀ ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 16ਵੇਂ ਐਨ.ਵਾਈ.ਪੀ. ਮੁਕਾਬਲੇ ਦੇ ਇਸ ਵੱਕਾਰੀ ਈਵੈਂਟ ਵਿੱਚ ਸਫਲਤਾਪੂਰਵਕ ਆਪਣੇ ਖਿਤਾਬ ਦਾ ਬਚਾਅ ਕੀਤਾ ਹੈ। ਇਸ ਮੌਕੇ ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ, ਕਾਨੂੰਨ ਅਤੇ ਨਿਆਂ ਰਾਜ ਮੰਤਰੀ (ਸੁਤੰਤਰ ਚਾਰਜ), ਅਤੇ ਸੱਭਿਆਚਾਰਕ ਮੰਤਰਾਲੇ ਬਾਰੇ ਰਾਜ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਵਿਦਿਆਰਥੀਆਂ ਨੂੰ ਰਨਿੰਗ ਪਾਰਲੀਮੈਂਟਰੀ ਸ਼ੀਲਡ ਐਂਡ ਟਰਾਫੀ ਨਾਲ ਸਨਮਾਨਿਤ ਕੀਤਾ। 

ਉਨ੍ਹਾਂ ਨੇ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਪੰਜ ਹੋਰ ਯੂਨੀਵਰਸਿਟੀਆਂ/ਕਾਲਜਾਂ ਨੂੰ ਪੁਰਸਕਾਰ ਪ੍ਰਦਾਨ ਕੀਤੇ। ਇਸ ਮੌਕੇ, ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਏ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਵਿਦਿਆਰਥੀਆਂ ਨੇ "ਯੂਥ ਪਾਰਲੀਮੈਂਟ" ਦੀ ਬੈਠਕ ਪੇਸ਼ ਕੀਤੀ। ਇਸ ਸਮਾਗਮ ਵਿੱਚ ਹਾਜ਼ਰ ਹੋਰ ਪ੍ਰਮੁੱਖ ਹਸਤੀਆਂ ਵਿੱਚ ਡਾ. ਅਨਿਲ ਬੋਂਡੇ, ਸੰਸਦ ਮੈਂਬਰ (ਰਾਜ ਸਭਾ); ਪ੍ਰੋਫ਼ੈਸਰ ਰਾਘਵੇਂਦਰ ਪ੍ਰਸਾਦ ਤਿਵਾਰੀ, ਵਾਈਸ-ਚਾਂਸਲਰ, ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ; ਸ਼੍ਰੀ ਬ੍ਰਤਿਨ ਗੁਪਤਾ, ਸਾਬਕਾ ਸੰਸਦ ਮੈਂਬਰ (ਰਾਜ ਸਭਾ); ਸ਼੍ਰੀ ਉਮੰਗ ਨਰੂਲਾ, ਸਕੱਤਰ, ਸੰਸਦੀ ਮਾਮਲਿਆਂ ਦੇ ਮੰਤਰਾਲੇ; ਅਤੇ ਡਾ. ਸੱਤਿਆ ਪ੍ਰਕਾਸ਼, ਵਧੀਕ ਸਕੱਤਰ, ਸੰਸਦੀ ਮਾਮਲਿਆਂ ਬਾਰੇ ਮੰਤਰਾਲੇ, ਨੇ ਆਪਣੀ ਹਾਜ਼ਰੀ ਨਾਲ ਪ੍ਰੋਗਰਾਮ ਦੀ ਸ਼ੋਭਾ ਵਧਾਈ।

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਜੇਤੂ ਟਰਾਫੀ ਦਿੰਦੇ ਹੋਏ ਸ਼੍ਰੀ ਅਰਜੁਨ ਰਾਮ ਮੇਘਵਾਲ ਨੇ ਯੂਥ ਪਾਰਲੀਮੈਂਟ ਮੁਕਾਬਲੇ ਵਿੱਚ ਉਹਨਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਦੀ ਪੇਸ਼ਕਾਰੀ ਵਿੱਚ ਚਰਚਾ ਲਈ ਸੰਬੰਧਿਤ ਵਿਸ਼ਿਆਂ ਦੀ ਚੋਣ ਕਰਨ ਲਈ ਉਹਨਾਂ ਨੂੰ ਵਧਾਈ ਦਿੱਤੀ। ਮਾਨਯੋਗ ਮੰਤਰੀ ਨੇ ਯੂਥ ਪਾਰਲੀਮੈਂਟ ਦੀ ਮੀਟਿੰਗ ਦੀ ਪੇਸ਼ਕਾਰੀ ਦੌਰਾਨ ਸੀ.ਯੂ.ਪੰਜਾਬ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪ੍ਰਸ਼ੰਸਾ ਕੀਤੀ ਅਤੇ ਵਿਸ਼ੇਸ਼ ਤੌਰ 'ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸਿੱਖਿਆ ਮੰਤਰੀ, ਕਾਨੂੰਨ ਮੰਤਰੀ, ਸਿਹਤ ਮੰਤਰੀ ਅਤੇ ਵਿਰੋਧੀ ਆਗੂ ਦੀਆਂ ਭੂਮਿਕਾਵਾਂ ਵਿੱਚ ਵਿਦਿਆਰਥੀਆਂ ਦੀ ਅਦਾਕਾਰੀ ਦੀ ਸ਼ਲਾਘਾ ਕੀਤੀ। 

ਕੇਂਦਰੀ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਲੋਕਤੰਤਰ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨੈਤਿਕਤਾ ਸਿੱਖਣ ਅਤੇ ਅਪਣਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਰਾਸ਼ਟਰੀ ਯੂਥ ਪਾਰਲੀਮੈਂਟ ਰਾਹੀਂ ਨੌਜਵਾਨਾਂ ਨੂੰ ਸੰਸਦੀ ਅਭਿਆਸਾਂ, ਬਹਿਸ ਦੀਆਂ ਤਕਨੀਕਾਂ ਤੋਂ ਜਾਣੂ ਹੋਣ ਦਾ ਮੌਕਾ ਪ੍ਰਦਾਨ ਕਰਨ ਲਈ ਸੰਸਦੀ ਮਾਮਲਿਆਂ ਬਾਰੇ ਮੰਤਰਾਲੇ ਦਾ ਧੰਨਵਾਦ ਕੀਤਾ।  

ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਤਿਵਾਰੀ ਨੇ 16ਵੇਂ ਰਾਸ਼ਟਰੀ ਯੁਵਾ ਸੰਸਦ ਪ੍ਰਤੀਯੋਗਿਤਾ ਵਿੱਚ ਜੇਤੂ ਬਣਨ ਲਈ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਨ ਅਤੇ ਹੁਨਰ ਵਿਕਸਿਤ ਕਰਨ ਵਿੱਚ ਸਵਰਗੀ ਪ੍ਰੋਫੈਸਰ ਤਰੁਣ ਅਰੋੜਾ ਦੇ ਯੋਗਦਾਨ ਨੂੰ ਯਾਦ ਕੀਤਾ। ਪ੍ਰੋਫੈਸਰ ਤਿਵਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਐਨ.ਵਾਈ.ਪੀ. ਵਰਗੀਆਂ ਪਹਿਲਕਦਮੀਆਂ ਯਕੀਨੀ ਤੌਰ 'ਤੇ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਸੰਸਦੀ ਪ੍ਰਕਿਰਿਆਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ 2047 ਤੱਕ ਵਿਕਸਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਗੀਆਂ। ਸੰਸਦੀ ਮਾਮਲਿਆਂ ਦਾ ਮੰਤਰਾਲਾ ਪਿਛਲੇ 27 ਸਾਲਾਂ ਤੋਂ ਯੂਨੀਵਰਸਿਟੀਆਂ/ਕਾਲਜਾਂ ਲਈ ਯੂਥ ਪਾਰਲੀਮੈਂਟ ਮੁਕਾਬਲਿਆਂ ਦਾ ਆਯੋਜਨ ਕਰ ਰਿਹਾ ਹੈ। ਇਸ ਲੜੀ ਦਾ 16ਵਾਂ ਯੂਥ ਪਾਰਲੀਮੈਂਟ ਮੁਕਾਬਲਾ ਦੇਸ਼ ਦੇ 36 ਕਾਲਜਾਂ/ਯੂਨੀਵਰਸਿਟੀਆਂ ਵਿਚਕਾਰ ਕਰਵਾਇਆ ਗਿਆ।

 

Tags: Arjun Ram Meghwal , Bharatiya Janata Party , BJP , Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD