Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਫਰੀਦਕੋਟ ਵਿਖੇ ਲੱਗ ਰਹੇ ਵਿੱਚ ਐਮ.ਐਲ.ਏ ਸੇਖੋ ਨੇ ਕੀਤੀ ਸ਼ਿਰਕਤ

ਜੈਤੋ ਵਿਖੇ ਲੱਗ ਰਹੇ ਕੈਂਪਾਂ ਵਿੱਚ ਐਮ.ਐਲ.ਏ ਅਮੋਲਕ ਨੇ ਕੀਤੀ ਸ਼ਿਰਕਤ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਫ਼ਰੀਦਕੋਟ , 17 Feb 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਸਮੇਂ ਦੌਰਾਨ ਕੀਤੇ ਜਾਂਦੇ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਦਾ ਪੰਜਾਬ ਦੀ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋ ਨੇ ਅੱਜ ਪਿੰਡਾਂ ਵਿਚ ਲੱਗ ਰਹੇ ਇਨ੍ਹਾਂ ਕੈਂਪਾਂ ਵਿਚ ਸ਼ਿਰਕਤ ਕਰਨ ਦੌਰਾਨ ਕੀਤਾ। ਉਨ੍ਹਾਂ ਕੈਂਪਾਂ ਵਿਚ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪੰਜਾਬ ਸਰਕਾਰ ਵਲੋਂ 44 ਦੇ ਕਰੀਬ ਸੇਵਾਵਾਂ ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਆਹ ਦੀ ਰਜਿਸਟ੍ਰੇਸ਼ਨ ਅਤੇ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਇਸੇ ਤਰਾਂ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਨੇ ਵੀ ਜੈਤੋ ਵਿਖੇ ਲੱਗ ਰਹੇ ਇਨ੍ਹਾਂ ਕੈਂਪਾਂ ਵਿਚ ਸ਼ਿਰਕਤ ਕੀਤੀ । ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਇਨ੍ਹਾਂ ਕੈਂਪਾਂ ਸਬੰਧੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਕੈਂਪਾਂ ਅੰਦਰ ਵੱਖ ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਹਰ ਆਮ ਤੇ ਲੋੜਵੰਦ ਨਾਗਰਿਕ ਤੱਕ ਪਹੁੰਚ ਸਕੇ।

ਕੈਂਪਾ ਵਿਚ ਸ਼ਿਰਕਤ ਕਰਨ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਹਲਕਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਮਿਤੀ 18 ਫ਼ਰਵਰੀ ਨੂੰ ਬਲਾਕ ਫ਼ਰੀਦਕੋਟ ਪਿੰਡ ਘੁਮਿਆਰਾ ( ਸਵੇਰੇ 10.00 ਤੋਂ 12.00) ਪਿੰਡ ਮੋਰਾਂਵਾਲੀ (ਦੁਪਹਿਰ 02.00 ਤੋਂ 04.00) ਰੱਤੀ ਰੋੜੀ (ਸਵੇਰੇ 10.00 ਤੋਂ 12.00) ਦਾਣਾ ਰੋਮਾਣਾ (ਦੁਪਹਿਰ 02.00 ਤੋਂ 04.00)   ਕੈਂਪ ਲਗਾਏ ਜਾਣਗੇ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD