Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਸਰਕਾਰ ਵੱਲੋਂ ਮਾਤਾ ਸਿੰਘਾ ਦੇਵੀ ਦੇ ਪਵਿੱਤਰ ਸਥਾਨ ਦੇ ਆਲੇ ਦੁਆਲੇ ਦੇ ਵਿਕਾਸ ਕਾਰਜਾਂ ਤੇ ਇੱਕ ਕਰੋੜ ਰੁਪਏ ਖਰਚੇ ਜਾਣਗੇ : ਅਨਮੋਲ ਗਗਨ ਮਾਨ

ਛਿੰਝ ਮੇਲੇ ਤੇ ਹੋਏ ਮੰਦਰ ਵਿਖੇ ਨਤਮਸਤਕ, ਕਿਹਾ ਭਗਵੰਤ ਮਾਨ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਕਰ ਰਹੀ ਹੈ ਕੰਮ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਨਯਾ ਗਾਓਂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 17 Feb 2024

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਮਹਿਮਾਨ ਨਿਵਾਜ਼ੀ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿੱਤਾਂ ਨੂੰ ਸਮਰਪਿਤ ਹੋ ਕੇ ਨਿਰੰਤਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। 

ਅੱਜ ਨਯਾ ਗਾਓਂ ਦੇ ਵਾਰਡ ਨੰਬਰ 2 ਤੇ 3, ਨਾਡਾ ਵਿਖੇ ਮਾਤਾ ਸਿੰਘਾ ਦੇਵੀ ਦੇ ਸਥਾਨ ਤੇ ਛਿੰਝ ਮੇਲੇ ਵਿੱਚ ਸ਼ਮੂਲੀਅਤ ਮੌਕੇ ਮਾਤਾ ਸਿੰਘਾ ਦੇਵੀ ਦੇ ਪਵਿੱਤਰ ਸਥਾਨ ਤੇ ਨਤਮਸਤਕ ਹੋ ਕੇ ਆਸ਼ੀਰਵਾਦ ਲੈਣ ਬਾਅਦ ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਵੱਲੋਂ ਜਿਨ੍ਹਾਂ ਆਸਾਂ ਅਤੇ ਉਮੀਦਾਂ ਨੂੰ ਲੈ ਕੇ ਸਰਕਾਰ ਬਣਾਈ ਗਈ ਸੀ, ਸਰਕਾਰ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਵੇਲੇ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਘਰੇਲੂ ਬਿਜਲੀ ਦੇਣ ਦੇ ਵਾਅਦੇ ਨੂੰ ਅਮਲੀ ਰੂਪ ਦੇਣ ਨਾਲ ਕਰੀਬ 90 ਫੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਖੇਤਰ ਚ ਸੁਧਾਰਾਂ ਨੂੰ ਲੈ ਕੇ ਆਮ ਆਦਮੀ ਕਲੀਨਿਕਾਂ ਤੇ ਸਕੂਲ ਆਫ਼ ਐਮੀਨੇਂਸ ਬਣਾਉਣ ਤੋਂ ਬਾਅਦ ਹੁਣ ਪੰਜਾਬ ਭਰ ਦੇ ਉਨ੍ਹਾਂ ਲੋਕਾਂ, ਜਿਨ੍ਹਾਂ ਤੇ ਨਜਾਇਜ਼ ਕਲੋਨੀਆਂ ਵਿਚ ਪਲਾਟ ਲੈਣ ਕਾਰਨ ਉਜਾੜੇ/ਕਾਰਵਾਈ ਦੀ ਤਲਵਾਰ ਲਮਕਦੀ ਸੀ, ਮੁੱਖ ਮੰਤਰੀ ਪੰਜਾਬ ਵੱਲੋਂ ਐਨ ਓ ਸੀ ਦੀ ਸ਼ਰਤ ਖਤਮ ਕਰਨ ਤੋਂ ਬਾਅਦ ਪੰਜਾਬ ਦੇ ਲੱਖਾਂ ਲੋਕਾਂ ਲਈ ਵੱਡੀ ਰਾਹਤ ਬਣ ਕੇ ਆਈ ਹੈ। 

ਉਹਨਾਂ ਇਲਾਕੇ ਦੇ ਉਹਨਾਂ ਲੋਕਾਂ ਜਿਨ੍ਹਾਂ ਦੇ ਮਕਾਨ ਜੰਗਲਾਤ ਦੀ ਜਮੀਨ ਤੇ ਨਾਜਾਇਜ਼ ਕਾਬਜ਼ ਵਜੋਂ ਹੋਣ ਕਰਨ ਢਾਹੇ ਜਾਣ ਦੇ ਖਤਰੇ ਨਾਲ ਜੂਝ ਰਹੇ ਹਨ, ਨੂੰ ਵੀ ਇਸ ਮਾਮਲੇ ਦੇ ਢੁਕਵੇਂ ਹੱਲ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਇੱਕ ਲੋੜਵੰਦ ਤੱਕ ਮੁਫਤ ਰਾਸ਼ਨ ਦੀ ਸੁਵਿਧਾ ਨੂੰ ਪਹੁੰਚਾਉਣ ਲਈ, ਘਰ-ਘਰ ਮੁਫਤ ਰਾਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰ ਇਕ ਲੋੜਵੰਦ ਵਿਅਕਤੀ ਜੋ ਕਿ ਸਮਾਰਟ ਰਾਸ਼ਨ ਕਾਰਡ ਧਾਰਕ ਹੈ, ਦੇ ਘਰ ਜਾ ਕੇ ਮੁਫ਼ਤ ਰਾਸ਼ਨ ਦਿੱਤਾ ਜਾਵੇਗਾ। 

ਉਹਨਾਂ ਕਿਹਾ ਕਿ ਜਿਨਾਂ ਲੋਕਾਂ ਦੇ ਸਮਾਰਟ ਰਾਸ਼ਨ ਕਾਰਡ ਕਿਸੇ ਕਾਰਨ ਕੱਟੇ ਗਏ ਸਨ, ਸਰਕਾਰ ਵੱਲੋਂ ਉਹਨਾਂ ਨੂੰ ਮੁੜ ਤੋਂ ਬਹਾਲ ਕੀਤਾ ਜਾ ਰਿਹਾ ਹੈ। 

ਸੈਰ ਸਪਾਟਾ ਮੰਤਰੀ ਨੇ ਜਿੱਥੇ ਇਲਾਕੇ ਦੇ ਲੋਕਾਂ ਦਾ, ਉਨਾਂ ਨੂੰ ਵੋਟਾਂ ਪਾ ਕੇ ਹਲਕੇ ਦੀ ਸੇਵਾ ਕਰਨ ਦਾ ਮੌਕਾ ਦੇਣ 'ਤੇ ਧੰਨਵਾਦ ਪ੍ਰਗਟਾਇਆ, ਉਥੇ ਨਾਲ ਹੀ ਦੱਸਿਆ ਕਿ ਮਾਤਾ ਸਿੰਘਾ ਦੇਵੀ ਦੇ ਪਵਿੱਤਰ ਸਥਾਨ ਦੇ ਆਲੇ ਦੁਆਲੇ ਦੇ ਵਿਕਾਸ ਲਈ ਇਕ ਕਰੋੜ ਰੁਪਏ ਦੇ ਵਿਕਾਸ ਕਾਰਜ ਉਲੀਕੇ ਗਏ ਹਨ, ਜਿਨ੍ਹਾਂ ਵਿੱਚੋ 75 ਲੱਖ ਰੁਪਏ ਦੇ ਵਿਕਾਸ ਕਾਰਜ ਮਨਜੂਰ ਹੋ ਚੁੱਕੇ ਹਨ। ਉਹਨਾਂ ਇਸ ਮੌਕੇ ਛਿੰਝ ਕਮੇਟੀ ਨੂੰ ਦੋ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD