Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਅਮਰੀਕਾ ਵੱਸਦੇ ਕਵੀ ਗੁਰਪ੍ਰੀਤ ਸੋਹਲ ਦੀ ਕਾਵਿ ਪੁਸਤਕ “ਸੁੱਚੇ ਰੰਗ” ਲੋਕ ਅਰਪਨ

Book, Ludhiana

Web Admin

Web Admin

5 Dariya News

ਲੁਧਿਆਣਾ , 17 Feb 2024

ਅਮਰੀਕਾ ਦੇ ਸ਼ਹਿਰ ਸੀਆਟਲ ਵੱਸਦੇ ਪੰਜਾਬੀ ਕਵੀ ਗੁਰਪ੍ਰੀਤ ਸੋਹਲ ਦੀ ਪਲੇਠੀ ਕਾਵਿ ਪੁਸਤਕ “ਸੁੱਚੇ  ਬੋਲ” ਪ੍ਰਸਿੱਧ ਪੰਜਾਬੀ ਲੇਖਕ ਡਾ. ਵਰਿਆਮ ਸਿੰਘ ਸੰਧੂ, ਡਾ. ਦੀਪਕ ਮਨਮੋਹਨ ਸਿੰਘ, ਪ੍ਰੋਃ ਗੁਰਭਜਨ ਸਿੰਘ ਗਿੱਲ, ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ,ਜਨਰਲ ਸਕੱਤਰ ਸੁਸ਼ੀਲ ਦੋਸਾਂਝ, ਨਵਾਂ ਜ਼ਮਾਨਾ ਦੇ ਸਾਹਿੱਤ ਸੰਪਾਦਕ ਡਾ. ਹਰਜਿੰਦਰ ਸਿੰਘ ਅਟਵਾਲ ਤੇ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਸ਼ਿੰਦਰਪਾਲ ਸਿੰਘ ਨੇ ਲੋਕ ਅਰਪਨ ਕੀਤੀ।

ਡਾ. ਵਰਿਆਮ ਸਿੰਘ ਸੰਧੂ ਨੇ ਨੌਜਵਾਨ ਕਵੀ ਨੂੰ ਆਸ਼ੀਰਵਾਦ ਦੇਦਿਆਂ ਕਿਹਾ ਕਿ ਪਰਦੇਸ਼ਾਂ ਵਿੱਚ ਰਹਿੰਦਿਆਂ ਸਾਹਿਤ ਸਿਰਜਣਾ ਆਸਾਨ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਰਤ ਕਮਾਈ ਕਰਦਿਆਂ ਸ਼ਬਦ ਸਾਧਨਾ ਨਾਲ ਜੁੜ ਕੇ ਗੁਰਪ੍ਰੀਤ ਨੇ ਸਾਬਤ ਕਦਮ ਹੋਣ ਦਾ ਸਬੂਤ ਦਿੱਤਾ ਹੈ।ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗੁਰਪ੍ਰੀਤ ਸੋਹਲ ਨਾਲ ਪਿਛਲੇ ਬਾਰਾਂ ਸਾਲ ਦੀ ਸ਼ਬਦ ਸਾਂਝ ਦੇ ਹਵਾਲੇ ਨਾਲ ਕਿਹਾ ਕਿ 2012 ਤੋਂ ਬਾਦ ਗੁਰਪ੍ਰੀਤ ਨੇ ਚੰਗਾ ਪੜ੍ਹਨ ਅਤੇ ਲਿਖਣ ਦੇ ਖੇਤਰ ਗਹਿਰ ਗੰਭੀਰਤਾ ਵਿਖਾਈ ਹੈ। 

ਉਹ ਭਵਿੱਖ ਦੀ ਰੌਸ਼ਨ ਉਮੀਦ ਵਰਗਾ ਸਿਰਜਕ ਹੈ ਜਿਸ ਨੇ ਪਰਦੇਸੀ ਧਰਤੀ ਤੇ ਰਹਿੰਦਿਆਂ ਵੀ ਵਤਨ ਦੀ ਮਿੱਟੀ ਨੂੰ ਕਦੇ ਨਹੀਂ ਵਿਸਾਰਿਆ। ਪ੍ਰੀਤ ਪਬਲੀਕੇਸ਼ਨ ਨਾਭਾ ਨੇ ਉਸ ਦੇ ਕਲਾਮ ਨੂੰ ਸੁੰਦਰ ਸਰੂਪ ਵਿੱਚ ਪ੍ਰਕਾਸ਼ਤ ਕਰਕੇ ਸ਼ੁਭ ਕਾਰਜ ਕੀਤਾ ਹੈ। ਪ੍ਰੀਤ ਪਬਲੀਕੇਸ਼ਨ ਦੇ ਮਾਲਕ ਤੇ ਪੰਜਾਬੀ ਕਵੀ ਸੁਰਿੰਦਰਜੀਤ ਚੌਹਾਨ ਨੇ ਸਭ ਲੇਖਕਾਂ ਦਾ ਪੁਸਤਕ ਲੋਕ ਅਰਪਨ ਲਈ ਧੰਨਵਾਦ ਕੀਤਾ।

 

Tags: Book , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD