Monday, 29 April 2024

 

 

ਖ਼ਾਸ ਖਬਰਾਂ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

 

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਪਹਿਲੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਸ਼ਿਪ

Sports News, Tajinder Pal Singh Toor, Harmilan Bains, Asian Indoor Athletics Championship, Harmilan

Web Admin

Web Admin

5 Dariya News

ਚੰਡੀਗੜ੍ਹ , 18 Feb 2024

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤਣ ਵਾਲੇ ਅਥਲੀਟਾਂ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਅਤੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਚੈਂਪੀਅਨ ਬਣੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿੱਚ ਸੋਨ ਤਮਗ਼ੇ ਜਿੱਤਿਆ। 

ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ। ਆਪਣੇ ਸ਼ਾਨਦਾਰ ਖੇਡ ਕਰੀਅਰ ਵਿੱਚ ਤੂਰ ਇਸ ਤੋਂ ਪਹਿਲਾਂ ਵਾਰ ਦੋ ਵਾਰ ਏਸ਼ੀਅਨ ਗੇਮਜ਼ ਅਤੇ ਤਿੰਨ ਵਾਰ ਏਸ਼ੀਅਨ ਚੈਂਪੀਂਅਨਸ਼ਿਪ ਵਿੱਚ ਵੀ ਸੋਨ ਤਮਗ਼ਾ ਜਿੱਤ ਚੁੱਕੇ ਹਨ।1500 ਮੀਟਰ ਵਿੱਚ 4.29.55 ਦੇ ਸਮੇਂ ਨਾਲ ਸੋਨ ਤਮਗ਼ਾ ਜਿੱਤਣ ਵਾਲੀ ਹਰਮਿਲਨ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਦੋ ਚਾਂਦੀ ਦੇ ਤਮਗ਼ੇ ਜਿੱਤੇ ਸਨ। 

ਦੂਜੇ ਪਾਸੇ ਮਲੇਸ਼ੀਆ ਵਿਖੇ ਬੈਡਮਿੰਟਨ ਏਸ਼ੀਅਨ ਟੀਮ ਚੈਂਪੀਅਨਸ਼ਿਪ ਵਿੱਚ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਫ਼ਾਈਨਲ ਵਿੱਚ ਥਾਈਲੈਂਡ ਨੂੰ 3-2 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।ਭਾਰਤੀ ਮਹਿਲਾ ਟੀਮ ਨੇ ਪਹਿਲੀ ਵਾਰ ਏਸ਼ੀਅਨ ਚੈਂਪੀਅਨਸ਼ਿਪ ਜਿੱਤੀ ਹੈ। ਪੰਜਾਬ ਦੀ ਤਨਵੀ ਸ਼ਰਮਾ ਇਸ ਟੀਮ ਦੀ ਮੈਂਬਰ ਹੈ।ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਡਾਂ ਦੇ ਖੇਤਰ ਵਿੱਚ ਸਾਡੇ ਖਿਡਾਰੀਆਂ ਦੇ ਨਿਰੰਤਰ ਚੰਗੇ ਨਤੀਜੇ ਆ ਰਹੇ ਹਨ। 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਪੰਜਾਬ ਨੇ ਅਜਿਹੀ ਖੇਡ ਨੀਤੀ ਬਣਾਈ ਹੈ ਕਿ ਜਿਸ ਨਾਲ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰੀ ਲਈ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਖਿਡਾਰੀਆਂ ਨੂੰ ਨਗਦ ਇਨਾਮ ਵੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਲ ਖਿਡਾਰੀਆਂ ਲਈ ਸਭ ਤੋਂ ਅਹਿਮ ਹੈ ਕਿਉਂਕਿ ਅਗਸਤ ਮਹੀਨੇ ਪੈਰਿਸ ਵਿਖੇ ਓਲੰਪਿਕ ਖੇਡਾਂ ਹੋਣੀਆਂ ਹੈ। ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ 15 ਲੱਖ ਰੁਪਏ ਤਿਆਰੀ ਲਈ ਮਿਲਣਗੇ। 

 

Tags: Sports News , Tajinder Pal Singh Toor , Harmilan Bains , Asian Indoor Athletics Championship , Harmilan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD