Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ 89 ਦੇ ਪਾਰਕ ਵਿੱਚ ਓਪਨ ਜਿੰਮ ਦਾ ਉਦਘਾਟਨ ਕੀਤਾ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 18 Feb 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇੱਕ-ਇੱਕ ਕਰਕੇ ਵਿਕਾਸ ਮੁਖੀ ਕੰਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।ਇਹ ਗੱਲ ਮੋਹਾਲੀ ਦੇ ਸੈਕਟਰ-89 ਦੇ ਪਾਰਕ ਦੇ ਵਿੱਚ ਓਪਨ ਜਿਮ ਦਾ ਉਦਘਾਟਨ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਹੀ। ਉਹਨਾਂ ਕਿਹਾ ਕਿ ਜਿਮ ਚੰਗੀ ਸਿਹਤ ਦੀ ਨਿਸ਼ਾਨੀ ਹਨ, ਸਿਹਤਯਾਬ ਰਹਿਣ ਦੇ ਲਈ ਸੈਰ, ਯੋਗਾ ਅਤੇ ਜਿਮ ਅਤਿ ਜਰੂਰੀ ਹੈ, ਜੋ ਵੀ ਵਿਅਕਤੀ ਸਮੇਂ ਨਾਲ ਉੱਠਦਾ ਹੈ, ਸਮੇਂ ਨਾਲ ਐਕਸਰਸਾਈਜ਼ ਕਰਦਾ ਹੈ, ਸਮੇਂ ਨਾਲ ਖਾਂਦਾ ਹੈ, ਸਮੇਂ ਨਾਲ ਆਪਣੇ ਕੰਮ ਨਿਬੇੜਦਾ ਹੈ ਅਤੇ ਸਮੇਂ ਨਾਲ ਸੌਂਦਾ ਹੈ, ਉਸ ਨੂੰ ਕਦੀ ਵੀ ਬਿਮਾਰੀ ਨਹੀਂ ਲੱਗਦੀ, ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਰਹਿੰਦਾ ਹੈ ਅਤੇ ਸਿਹਤ ਠੀਕ ਰੱਖਣ ਦੇ ਲਈ ਕਸਰਤ ਕੀਤੀ ਜਾਣੀ ਅਤਿ ਜਰੂਰੀ ਹੈ। 

ਇਸ ਲਈ ਅੱਜ ਓਪਨ ਜਿਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਇਸ ਜਿਮ ਦਾ ਫਾਇਦਾ ਉਠਾਉਣ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਓਪਨ ਜਿਮ ਦੇ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਤਿੰਨ ਲੱਖ ਰੁਪਏ ਭੇਜੇ ਗਏ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੈਕਟਰ -89 ਦੇ ਬਸ਼ਿੰਦਿਆਂ ਨੂੰ ਗੁਰੂ ਘਰ ਜਾਣ ਦੇ ਲਈ ਦੂਰ ਨਹੀਂ ਜਾਣਾ ਪਵੇਗਾ, ਕਿਉਂਕਿ ਉਹਨਾਂ ਦੇ ਸੈਕਟਰ ਦੇ ਵਿੱਚ ਹੀ ਆਉਣ ਵਾਲੇ ਡੇਢ ਮਹੀਨੇ ਦੇ ਵਿੱਚ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਦੇ ਲਈ ਜਗ੍ਹਾ ਦੇ ਲਈ ਇਸ਼ਤਿਹਾਰ ਦੇ ਦਿੱਤਾ ਜਾਵੇਗਾ ਅਤੇ ਜਲਦੀ ਹੀ ਇਸ ਗੁਰਦੁਆਰਾ ਸਾਹਿਬਾਨ ਦੀ ਬਿਲਡਿੰਗ ਦਾ ਨਿਰਮਾਣ ਵੀ ਸ਼ੁਰੂ ਹੋ ਜਾਵੇਗਾ। 

ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੋਂਦ ਦੇ ਵਿੱਚ ਆਉਂਦੇ ਸਾਰ ਹੀ ਵਿਕਾਸ ਮੁਖੀ ਕੰਮਾਂ ਨੂੰ ਤੇਜ਼ੀ ਨਾਲ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਜੋ ਮੰਗਾਂ ਅਤੇ ਗਰੰਟੀਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਦਿੱਤੀਆਂ ਗਈਆਂ ਸਨ, ਨੂੰ ਲਗਭਗ ਪੂਰਾ ਕਰ ਲਿਆ ਗਿਆ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਨਾਲ ਸੰਬੰਧਿਤ ਪੱਧਰ ਨੂੰ ਉੱਪਰ ਚੁੱਕਣ ਦੇ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਦੇ ਸਾਰਥਿਕ ਅਤੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ, ਅਤੇ ਪੰਜਾਬ ਦੇ ਲੋਕਾਂ ਨੇ ਜਿਨਾਂ ਸੁਪਨਿਆਂ ਦੀ ਪ੍ਰਾਪਤੀ ਦੇ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਉਹ ਸੁਪਨੇ ਪੂਰੇ ਹੋ ਰਹੇ ਹਨ। 

ਉਹਨਾਂ ਕਿਹਾ ਕਿ ਮੋਹਾਲੀ ਦੇ ਵਿਕਾਸ ਮੁਖੀ ਕੰਮਾਂ ਨੂੰ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਉਹਨਾਂ ਕਿਹਾ ਕਿ ਆਪ ਦੀ ਸਰਕਾਰ ਲੋਕਾਂ ਦੀ ਦੁਆਰ ਪ੍ਰੋਗਰਾਮ ਦੇ ਤਹਿਤ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਅਤੇ ਪੈਂਡਿੰਗ ਪਏ ਕੰਮਾਂ ਨੂੰ ਕਰਨ ਦੇ ਲਈ ਵਾਰਡ ਵਾਈਜ਼ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਕੰਮਾਂ ਨੂੰ ਮੌਕੇ ਕੀਤਾ ਜਾ ਰਿਹਾ।

ਇਸ ਮੌਕੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ- 89 ਦੇ ਪ੍ਰਧਾਨ ਅਜੀਤ ਸਿੰਘ, ਮਲਕੀਤ ਸਿੰਘ, ਸੁਰਿੰਦਰ ਪਾਲ ਸਿੰਘ ਖਟੜਾ, ਬੋਪਾਰਾਏ- ਮੋਹਾਲੀ,ਡਾਕਟਰ ਕੁਲਦੀਪ ਸਿੰਘ ਸੈਣੀ, ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ -ਸੁਰਿੰਦਰ ਸਿੰਘ ਰੋਡਾ ਸੁਹਾਣਾ,ਗੱਬਰ ਮੌਲੀ, ਰਣਦੀਪ ਸਿੰਘ , ਹਰਮੇਸ਼ ਸਿੰਘ ਕੁੰਭੜਾ, ਜਸਪਾਲ ਸਿੰਘ ਮੌਲੀ, ਸਾਬਕਾ ਕੌਂਸਲਰ -ਹਰਪਾਲ ਸਿੰਘ ਚੰਨਾ, ਕੁਲਦੀਪ ਸਿੰਘ, ਤਾਰਨਜੀਤ ਸਿੰਘ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ, ਫੋਟੋ ਕੈਪਸ਼ਨ : ਵਿਧਾਇਕ ਮੋਹਾਲੀ ਕੁਲਵੰਤ ਸਿੰਘ ਸੈਕਟਰ- 89 ਪਾਰਕ ਦੇ ਵਿੱਚ ਓਪਨ ਜਿਮ ਦਾ ਉਦਘਾਟਨ ਕਰਨ ਦੇ ਦੌਰਾਨ ਨਜ਼ਰ ਆ ਰਹੇ ਹਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD