Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮਰਜੈਂਸੀ ਹਾਲਾਤਾਂ ਵਿੱਚ ਉਤਰੇ ਭਾਰਤੀ ਹਵਾਈ ਫੌਜ ਦੇ ਹੈਲੀਕਾਪਟਰ ਵਿੱਚ ਸਵਾਰ ਫੌਜੀਆਂ ਨੂੰ ਤੁਰੰਤ ਪ੍ਰਸ਼ਾਸ਼ਨਿਕ ਮਦਦ ਪਹੁੰਚਾਈ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 18 Feb 2024

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਢੱਡਰੀਆਂ ਵਿਖੇ ਤਕਨੀਕੀ ਨੁਕਸ ਪੈ ਜਾਣ ਕਾਰਨ ਐਮਰਜੈਂਸੀ ਹਾਲਾਤਾਂ ਵਿੱਚ ਉਤਰੇ ਭਾਰਤੀ ਹਵਾਈ ਫੌਜ ਦੇ ਇੱਕ ਚਿਨਕੂਕ ਹੈਲੀਕਾਪਟਰ ਵਿਚ ਸਵਾਰ ਫੌਜੀਆਂ ਨਾਲ ਤੁਰੰਤ ਰਾਬਤਾ ਕੀਤਾ ਅਤੇ ਲੋੜੀਂਦੀ ਪ੍ਰਸ਼ਾਸ਼ਨਿਕ ਮਦਦ ਮੁਹੱਈਆ ਕਰਵਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਜਦੋਂ ਅੱਜ ਉਹ ਹਲਕੇ ਦੇ ਪਿੰਡਾਂ ਵਿੱਚ ਜਾਣ ਲਈ ਉਲੀਕੇ ਪ੍ਰੋਗਰਾਮਾਂ ਦੌਰਾਨ ਦੌਰੇ ਉੱਤੇ ਸਨ ਤਾਂ ਹਵਾਈ ਫੌਜ ਦੇ ਇਸ ਹੈਲੀਕਾਪਟਰ ਨੂੰ ਨੀਵੇਂ ਹੁੰਦੇ ਦੇਖਿਆ। 

ਉਨ੍ਹਾਂ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੇ ਤੁਰੰਤ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਅਤੇ ਉਹ ਖੁਦ ਵੀ ਮੌਕੇ ਉਤੇ ਹੀ ਹੈਲੀਕਾਪਟਰ ਕੋਲ ਪਹੁੰਚ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਚਿਨਕੂਕ ਟਰਾਂਸਪੋਰਟਰ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਭਾਰਤੀ ਹਵਾਈ ਫੌਜ ਦੇ ਹੀ ਇਕ ਹੋਰ ਹੈਲੀਕਾਪਟਰ ਰਾਹੀਂ 2 ਤਕਨੀਕੀ ਮਾਹਿਰ ਮੌਕੇ ਉਤੇ ਪੁੱਜੇ ਅਤੇ ਖਰਾਬ ਹੋਏ ਹੈਲੀਕਾਪਟਰ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਦੂਜਾ ਹੈਲੀਕਾਪਟਰ ਇਨ੍ਹਾਂ ਦੋਵੇਂ ਇੰਜੀਨੀਅਰਾਂ ਨੂੰ ਉਤਾਰਨ ਮਗਰੋਂ ਵਾਪਸ ਪਰਤ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਫੌਜੀ ਜਵਾਨਾਂ ਨਾਲ ਗੱਲਬਾਤ ਕਰਦਿਆਂ ਤਕਨੀਕੀ ਨੁਕਸ ਸਬੰਧੀ ਮੁਢਲੀ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਨੇ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਫ਼ੌਜੀ ਜਵਾਨਾਂ ਲਈ  ਮੈਡੀਕਲ ਟੀਮ, ਭੋਜਨ ਆਦਿ ਮੰਗਵਾਏ ਅਤੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD