Wednesday, 08 May 2024

 

 

ਖ਼ਾਸ ਖਬਰਾਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ

 

ਕੈਬਨਿਟ ਮੰਤਰੀ ਜਿੰਪਾ ਨੇ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ

ਹੁਸ਼ਿਆਰਪੁਰ ਤੋਂ ਸ੍ਰੀ ਤਲਵੰਡੀ ਸਾਬੋ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ.ਸੀ ਵਾਲਵੋ ਬੱਸ ਨੂੰ ਕੀਤਾ ਰਵਾਨਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur , Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਹੁਸ਼ਿਆਰਪੁਰ , 18 Feb 2024

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਸ਼੍ਰੀ ਮਿੱਠਾ ਟਿਵਾਣਾ ਤੋਂ ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਭ ਤੋਂ ਪਹਿਲਾਂ ਉਹ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਏ ਅਤੇ ਇਸ ਦੌਰਾਨ ਉਨ੍ਹਾਂ ਨੇ ਸੰਤ ਮਹਾਪੁਰਸ਼ਾਂ ਦਾ ਅਸ਼ੀਰਵਾਦ ਵੀ ਲਿਆ।

ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਕਮਿਸ਼ਨਰ ਨਗਰ ਨਿਗਮ ਜਿਯੋਤੀ ਬਾਲਾ ਮੱਟੂ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਆਗਿਆਪਾਲ ਸਿੰਘ ਸਾਹਨੀ, ਪ੍ਰੋ: ਬਹਾਦੁਰ ਸਿੰਘ ਸੁਨੇਤ, ਧੀਰਜ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।ਹੁਸ਼ਿਆਰਪੁਰ ਤੋਂ ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਲਈ ਸਫ਼ਰ ਵੀ ਸੁਵਿਧਾ ਮੁਫ਼ਤ ਮਿਲੀ ਹੈ। 

ਉਨ੍ਹਾਂ ਕਿਹਾ  ਕਿ ਇਸ ਸਕੀਮ ਤਹਿਤ ਯਾਤਰਾਂ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਣ-ਜਾਣ, ਠਹਿਰਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਆਮ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਜ਼ਰੂਰਤ ਦਾ ਧਿਆਨ ਰੱਖਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਯੋਜਨਾ ਅਨੁਸਾਰ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਰਵਾਨਾ ਹੁੰਦੀਆਂ ਰਹਿਣਗੀਆਂ। ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵੰਚਿਤ ਲੋਕਾਂ ਲਈ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD