Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਡਾ.ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 18 Feb 2024

ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ,ਇਹ ਪ੍ਰਗਟਾਵਾ  ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਵਿਖੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਡਾਇਲਸਿਜ ਯੂਨਿਟ ਸਮੇਤ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਸਿਵਲ ਹਸਪਤਾਲ ਮਲੋਟ ਵਿਖੇ ਉਹਨਾਂ ਡਾਇਲਸਿਸ ਮਸ਼ੀਨ, ਮ੍ਰਿਤਕ ਸਰੀਰ ਦੀ ਸੰਭਾਲ ਲਈ ਮੋਰਚਰੀ ਯੂਨਿਟ,ਆਰਥੋ ਓ.ਟੀ ਅਤੇ ਪੀਣ ਵਾਲੇ ਪਾਣੀ ਦੇ ਆਰ.ਓ ਦੇ ਉਦਘਾਟਨ ਕਰਦਿਆਂ ਕਿਹਾ ਕਿ ਇਹਨਾਂ ਸਿਹਤ ਸਹੂਲਤਾਂ ਦੇ ਪ੍ਰਦਾਨ ਕਰਨ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇ ਅਤੇ ਉਹਨਾਂ ਨੂੰ ਇਥੇ ਪ੍ਰਾਈਵੇਟ ਹਸਪਤਾਲਾਂ ਨਾਲੋ ਵਧੀਆਂ ਅਤੇ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ।

 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮਲੋਟ ਸ਼ਹਿਰ ਦੇ ਸਿਵਲ ਹਸਪਤਾਲ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਇਥੇ ਸਾਰੇ ਵੱਖ-ਵੱਖ ਕਿਸਮ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਸਿਹਤ ਸਹੂਲਤਾਵਾਂ ਪ੍ਰਦਾਨ ਕਰ ਰਹੇ ਹਨ। ਉਹਨਾਂ ਦੱਸਿਆ ਕਿ ਮਲੋਟ ਦੇ ਆਸ ਪਾਸ ਦੇ 25 ਪਿੰਡਾਂ ਦੇ ਲੋਕ ਓਪੀਡੀ ਦਾ ਲਾਭ ਲੈ ਰਹੇ ਹਨ।

ਉਨਾਂ ਦੱਸਿਆ ਕਿ  ਪੰਜਾਬ ਸਰਕਾਰ ਵੱਲੋਂ ਆਪਣੇ ਲੋਕਾਂ ਦੀ ਸਿਹਤ ਦੇ ਮੱਦੇ ਨਜ਼ਰ ਬਿਹਤਰ ਸਿਹਤ ਸਹੂਲਤਾਂ ਕਾਰਨ ਓਪੀਡੀ ਵਿੱਚ ਵਾਧਾ ਹੋਇਆ ਹੈ। ਉਹਨਾਂ ਦੱਸਿਆ ਕਿ ਸਾਲ 2023 ਦੌਰਾਨ  152483 ਮਰੀਜ਼ਾਂ ਨੇ ਉਪੀਡੀ  ਵਿੱਚ ਆਪਣਾ ਚੈੱਕ ਅੱਪ ਕਰਵਾਇਆ ਅਤੇ 9178 ਮਰੀਜ਼ਾਂ ਨੇ ਦਾਖਲ ਹੋ ਕੇ ਆਪਣਾ ਇਲਾਜ ਕਰਵਾਇਆ, ਜਦ ਕਿ ਸਾਲ 2021 ਦੌਰਾਨ ਓਪੀਡੀ ਵਿੱਚ 95,886 ਮਰੀਜ਼ਾਂ ਨੇ ਚੈਕ ਅੱਪ ਅਤੇ 5920 ਮਰੀਜ਼ਾਂ ਨੇ ਦਾਖਲ ਹੋ ਕੇ ਆਪਣਾ ਇਲਾਜ ਕਰਾਇਆ ਸੀ।

ਇਸ ਮੌਕੇ  ਡਾ. ਸੁਨੀਲ ਬਾਂਸਲ ਐਸਐਮਓ, ਡਾ. ਸੁਨੀਲ ਅਰੋੜਾ ਐਮ ਡੀ,  ਡਾ. ਕਾਮਨਾ ਅਗਰਵਾਲ ਔਰਤਾਂ ਦੇ ਰੋਗਾਂ ਦੇ ਮਾਹਿਰ, ਡਾ. ਚੇਤਨ ਐਮ ਓ, ਰਮੇਸ਼ ਅਰਨੀਵਾਲਾ ਦਫਤਰੀ  ਇੰਚਾਰਜ, ਗਗਨਦੀਪ ਔਲਖ ਸ਼ਹਿਰੀ ਪ੍ਰਧਾਨ, ਜਸਮੀਤ ਬਰਾੜ, ਜੋਨੀ ਗਰਗ, ਗੁਰਚਰਨ ਗਰੋਵਰ, ਗੁਰਮੀਤ ਵਿਰਦੀ, ਗੁਰਪ੍ਰੀਤ ਵਿਰਦੀ ਅਤੇ ਅਮਨਦੀਪ ਔਲਖ ਮੌਜੂਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD