Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੰਤਰੀ ਮੀਤ ਹੇਅਰ ਅਤੇ ਹਰਭਜਨ ਸਿੰਘ ਨੇ 66 ਕੇ. ਵੀ. ਬਿਜਲੀ ਦੇ ਗਰਿੱਡ ਦਾ ਨੀਂਹ ਪੱਥਰ ਪਿੰਡ ਫਰਵਾਹੀ ਵਿਖੇ ਰੱਖਿਆ

ਕਮਿਸ਼ਨ ਉੱਤੇ ਨਹੀਂ ਬਲਕਿ ਮਿਸ਼ਨ ਉੱਤੇ ਕੰਮ ਕਰ ਰਹੀ ਹੈ ਪੰਜਾਬ ਸਰਕਾਰ, ਮੰਤਰੀ ਹਰਭਜਨ ਸਿੰਘ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harbhajan Singh ETO

Web Admin

Web Admin

5 Dariya News

ਫਰਵਾਹੀ (ਬਰਨਾਲਾ) , 18 Feb 2024

Last updated on: Feb 18, 2024, 00:00 IST

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਅਤੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਪਿੰਡ ਫਰਵਾਹੀ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ. ਵੀ. ਦੇ ਬਿਜਲੀ ਗਰਿੱਡ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਖੇਡ ਅਤੇ ਯੁਵਾ ਮਾਮਲੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿਚ ਲੋਕਾਂ ਨੂੰ ਵਧੀਆ ਤੋਂ ਵਧੀਆ ਬੁਨਿਆਦੀ ਸੁਵਿਧਾਵਾਂ ਦਵਾਉਣ ਵੱਲ ਕੰਮ ਕੀਤਾ ਜਾ ਰਿਹਾ ਹੈ। 

ਸੂਬੇ ਦੇ ਇਤਿਹਾਸ ‘ਚ ਪਹਿਲੀ ਵਾਰ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਮਿਲ ਰਹੀ ਹੈ ਅਤੇ ਖੇਤੀਬਾੜੀ ਖੇਤਰ ਨੂੰ ਫਾਇਦਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਕੰਮਾਂ ਨੂੰ ਅੱਗੇ ਤੋਰਦਿਆਂ ਪਿੰਡ ਫਰਵਾਹੀ ਦੀ ਲੰਬੀ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ 66 ਕੇ. ਵੀ. ਬਿਜਲੀ ਦੀ ਗਰਿੱਡ ਦਾ ਨੀਂਹ ਪੱਥਰ ਰੱਖਿਆ ਗਿਆ ਹੈ ।

ਉਨ੍ਹਾਂ ਦੱਸਿਆ ਕਿ 66 ਕੇ. ਵੀ. ਗਰਿੱਡ ਫਰਵਾਹੀ ਮੁੱਖ ਤੌਰ ਤੇ 66 ਕੇ. ਵੀ. ਬਰਨਾਲਾ, 66 ਕੇ. ਵੀ. ਕਰਮਗੜ ਤੇ 220 ਕੇ. ਵੀ. ਗਰਿੱਡ ਹੰਡਿਆਇਆ ਨੂੰ ਅੰਡਰਲੋਡ ਕਰੇਗਾ। ਇਸ ਗਰਿੱਡ ਉੱਪਰ 12.5 ਐੱਮ. ਵੀ. ਏ. ਦਾ ਟ੍ਰਾਂਸਫਾਰਮਰ ਲਗਾਇਆ ਜਾਵੇਗਾ ਅਤੇ ਇਸਦੀ ਸਮਰੱਥਾ ਵਿੱਚ ਲੋੜ ਅਨੁਸਾਰ ਵਾਧਾ ਕੀਤਾ ਜਾਵੇਗਾ। ਪਿੰਡ ਫਰਵਾਹੀ ਵੱਲੋਂ ਇਸ ਗਰਿੱਡ ਲਈ ਜ਼ਮੀਨ ਮੁਫ਼ਤ ਤੌਰ 'ਤੇ ਮੁਹੱਈਆ ਕਰਵਾਈ ਗਈ ਹੈ, ਇਹ ਗਰਿੱਡ ਲੱਗਭਗ 6 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ ਗਰਿੱਡ ਦੇ ਬਣਨ ਨਾਲ ਫਰਵਾਹੀ, ਰਾਜਗੜ੍ਹ ਅਤੇ ਕੋਠੇ ਝੱਬਰ ਪਿੰਡਾਂ ਦੇ ਨਾਲ-ਨਾਲ ਬਰਨਾਲਾ ਸ਼ਹਿਰ ਦੇ ਨੇੜਲੇ ਖੇਤਰ ਨੂੰ ਸਿੱਧੇ ਤੌਰ ਤੇ ਲਾਭ ਹੋਵੇਗਾ। 

ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸ਼ੁਰੁਆਤ ਵਿੱਚ ਇਸ ਗਰਿੱਡ ਤੋਂ 6 ਨਵੇਂ ਫੀਡਰ ਉਸਾਰੇ ਜਾਣਗੇ ਅਤੇ ਪਿੰਡ ਫਰਵਾਹੀ ਨੂੰ ਕੈਟਾਗਰੀ 1 ਫੀਡਰ ਤੋਂ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ। ਇਲਾਕੇ ਅਧੀਨ ਨਵੀਆਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਲਈ ਇਹ ਗਰਿੱਡ ਬੇਹੱਦ ਲਾਭਕਾਰੀ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ‘ਚ ਪਿੰਡ ਖੁੱਡੀ ਕਲਾਂ ਅਤੇ ਸੰਘੇੜਾ 'ਚ ਇਕ - ਇਕ ਗਰਿੱਡ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਤਾਂ ਜੋ ਲੋਕਾਂ, ਖਾਸਕਰ ਖੇਤੀਬਾੜੀ ਖੇਤਰ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮਿਲ ਸਕੇ।

ਉਨ੍ਹਾਂ ਕਿਹਾ ਕਿ ਮੁਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ ਕਮਿਸ਼ਨ ਲੈ ਕੇ ਕੰਮ ਕਰਨ ਦਾ ਦੌਰ ਖਤਮ ਹੈ ਅਤੇ ਹੁਣ ਸਰਕਾਰ ਮਿਸ਼ਨ ਉੱਤੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਾ ਸਿਰਫ 90 ਫੀਸਦੀ ਪੰਜਾਬੀਆਂ ਨੂੰ 600 ਬਿਜਲੀ ਦੇ ਯੂਨਿਟ ਮੁਫ਼ਤ ਦਿੱਤੇ ਜਾ ਰਹੇ ਹਨ, ਬਲਕਿ ਪੰਜਾਬ ਸਰਕਾਰ ਵੱਲੋਂ 540  ਮੈਗਾ ਵਾਟ ਦਾ ਗੋਇੰਦਵਾਲ ਸਾਹਿਬ ਵਿਖੇ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਰਚਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਸਦਕਾ ਇਸ ਵੇਲੇ ਪੰਜਾਬ ਕੋਲ 35 ਤੋਂ 40 ਦਿਨਾਂ ਤੱਕ ਦਾ ਕੋਲ ਥਰਮਲ ਪਲਾਂਟਾਂ ਲਈ ਮੌਜੂਦ ਹੈ ਜਿੱਥੇ ਪਹਿਲਾਂ ਪੰਜਾਬ ਨੂੰ ਕੋਲੇ ਦੀ ਘਾਟ ਕਾਰਣ ਬਹੁਤ ਸਮਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੌਕੇ ਓ. ਐੱਸ. ਡੀ. ਸ਼੍ਰੀ ਹਸਨਪ੍ਰੀਤ ਭਾਰਦਵਾਜ, ਡਿਪਟੀ ਚੀਫ ਇੰਜੀਨਿਅਰ ਤੇਜਪਾਲ ਬੰਸਲ, ਸੀਨੀਅਰ ਐਕਸ. ਈ. ਐੱਨ. ਅਰਸ਼ਦੀਪ ਸਿੰਘ, ਐੱਸ. ਡੀ. ਓ. ਪ੍ਰਦੀਪ ਸ਼ਰਮਾ ਅਤੇ ਹੋਰ ਲੋਕ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harbhajan Singh ETO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD