Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਅਨਮੋਲ ਗਗਨ ਮਾਨ ਪੁੱਜੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 18 Feb 2024

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ, ਕਿਰਤ, ਮੇਜ਼ਬਾਨੀ ਤੇ ਨਿਵੇਸ਼ ਪ੍ਰੋਤਸਾਹਨ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਹਸਨਪੁਰ ਅਤੇ ਬਰੋਲੀ ਵਿਖੇ ਲਾਏ ਗਏ *ਆਪ ਦੀ ਸਰਕਾਰ ਆਪ ਦੇ ਦੁਆਰ* ਕੈਂਪਾਂ ਚ ਸ਼ਮੂਲੀਅਤ ਕਰਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਪਿੰਡਾਂ ਦੀਆਂ ਮੁਢਲੀਆਂ ਜ਼ਰੂਰਤਾਂ ਜਿਵੇਂ ਗੰਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਦੀ ਉਪਲੱਬਧਤਾ ਅਤੇ ਫ਼ਿਰਨੀ ਦੀ ਸਮੱਸਿਆ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਐਲਾਨ ਕੀਤਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਦਾ ਪਿੰਡਾਂ ਚ ਕੈਂਪ ਲਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਆਮ ਲੋਕਾਂ ਦੀ ਦਫ਼ਤਰੀ ਖੱਜਲ ਖ਼ੁਆਰੀ ਨੂੰ ਖਤਮ ਕਰਨ ਦਾ ਉਪਰਾਲਾ, ਆਮ ਲੋਕਾਂ ਦੇ ਬਹੁਤ ਰਾਸ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਵਿਭਾਗ, ਪੁਲਿਸ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਵਿਭਾਗ, ਸੇਵਾ ਕੇਂਦਰ, ਸਾਂਝ ਕੇਂਦਰ, ਕਿਰਤ ਵਿਭਾਗ, ਪਾਵਰਕਾਮ ਆਦਿ ਵਿਭਾਗ 43 ਸੇਵਾਵਾਂ ਮੁੱਹਈਆ ਕਰਵਾਉਂਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਨ੍ਹਾਂ ਲੋਕਾਂ ਦੇ ਕੱਟੇ ਹੋਏ ਸਮਾਰਟ ਰਾਸ਼ਨ ਕਾਰਡ ਬਹਾਲ ਕੀਤੇ ਗਏ ਹਨ, ਉਹ ਵੀ ਇਨ੍ਹਾਂ ਕੈਂਪਾਂ ਚ ਮੌਜੂਦ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਕੋਲ ਆਪਣੀਆਂ ਅਰਜ਼ੀਆਂ ਦੇ ਕੇ ਸਰਕਾਰ ਦੀ ਘਰ ਘਰ ਮੁਫ਼ਤ ਰਾਸ਼ਨ ਸਕੀਮ ਦਾ ਲਾਭ ਹਾਸਲ ਕਰਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੜ ਹਲਕੇ ਚ ਇਸ ਸਕੀਮ ਤਹਿਤ 5000 ਰਾਸ਼ਨ ਕਾਰਡ ਧਾਰਕਾਂ ਦੇ ਘਰਾਂ ਤੱਕ ਮੁਫ਼ਤ ਰਾਸ਼ਨ ਮੁੱਹਈਆ ਕਰਵਾਇਆ ਜਾ ਚੁੱਕਿਆ ਹੈ। 

ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਆਮ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਹੀ ਉਨ੍ਹਾਂ ਦੀਆਂ ਮੁਢਲੀਆਂ ਜ਼ਰੂਰਤਾਂ ਮੁੱਹਈਆ ਕਰਵਾਉਣਾ, ਉਨ੍ਹਾਂ ਦੀਆਂ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਮੁਸ਼ਕਿਲਾਂ ਦਾ ਮੌਕੇ ਤੇ ਹੱਲ ਕਰਵਾਉਣਾ, ਪਿੰਡਾਂ ਨੂੰ ਦਰਪੇਸ਼ ਸਾਂਝੀਆਂ ਮੁਸ਼ਕਿਲਾਂ ਲਈ ਗਰਾਂਟ ਜਾਰੀ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਖਰੜ ਹਲਕੇ ਦੇ ਸਾਰੇ 170 ਪਿੰਡਾਂ ਚ ਇਹ ਕੈਂਪ ਲਾਏ ਜਾ ਰਹੇ ਹਨ। 

ਉਨ੍ਹਾਂ ਹਸਨਪੁਰ ਦੇ ਲੋਕਾਂ ਅਤੇ ਨੌਜੁਆਨਾਂ ਵੱਲੋਂ ਦੱਸੀ ਗਈ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਖੇਡ ਸਟੇਡੀਅਮ ਅਤੇ ਜਿੰਮ ਦੀ ਲੋੜ ਨੂੰ ਅਗਲੇ ਇੱਕ ਮਹੀਨੇ ਦੇ ਅੰਦਰ ਅੰਦਰ ਗਰਾਂਟ ਜਾਰੀ ਕਰਵਾ ਕੇ ਹੱਲ ਕਰਨ ਦਾ ਭਰੋਸਾ ਦਿੱਤਾ। ਪਿੰਡ ਚ ਆਮ ਆਦਮੀ ਕਲੀਨਿਕ ਖੋਲ੍ਹਣ ਅਤੇ ਪ੍ਰਾਇਮਰੀ ਸਕੂਲ ਨੂੰ ਅਪਗ੍ਰੇਡ ਕਰਨ ਦੀ ਮੰਗ ਨੂੰ ਵੀ ਉਨ੍ਹਾਂ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਬਰੋਲੀ ਵਿਖੇ ਸਕੂਲ ਨੂੰ ਅਪਗ੍ਰੇਡ ਕਰਨ, ਸਕੂਲ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ, ਪਿੰਡ ਵਿੱਚ ਟਿਊਬਵੈੱਲ ਲਗਵਾਉਣ, ਪਿੰਡ ਦੀ ਫ਼ਿਰਨੀ ਪੱਕੀ ਕਰਨ ਦੀਆਂ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਮੰਨਣ ਦਾ ਐਲਾਨ ਕੀਤਾ। 

ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਮੰਗਾਂ ਸਬੰਧੀ ਤਜ਼ਵੀਜਾਂ ਤਿਆਰ ਕਰਕੇ ਮਨਜ਼ੂਰੀ ਲਈ ਭੇਜਣ ਲਈ ਆਖਿਆ। ਉਨ੍ਹਾਂ ਉਸਾਰੀ ਕਾਰਜਾਂ ਨਾਲ ਸਬੰਧਤ ਮਜ਼ਦੂਰੀ ਕਰਨ ਵਾਲੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦੌਰਾਨ ਕਿਰਤ ਵਿਭਾਗ ਨਾਲ ਰਜਿਸਟਰਡ ਹੋਣ ਲਈ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਕੋਲ 1200 ਕਰੋੜ ਦੇ ਫੰਡ ਉਸਾਰੀ ਕਾਮਿਆਂ ਸੀ ਭਲਾਈ ਲਈ ਮੌਜੂਦ ਹਨ, ਜੋ ਰਜਿਸਟਰਡ ਕਾਮਿਆਂ ਨੂੰ ਮੁਫ਼ਤ ਇਲਾਜ, ਸ਼ਗਨ ਸਕੀਮ ਅਤੇ ਹੋਰ ਲਾਭ ਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਹਨ। 

ਇਸ ਮੌਕੇ ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਹਰੀਸ਼ ਰਾਣਾ ਚੇਅਰਮੈਨ ਮਾਰਕੀਟ ਕਮੇਟੀ ਕੁਰਾਲੀ, ਬਲਾਕ ਪ੍ਰਧਾਨ ਨਵਦੀਪ ਸਿੰਘ, ਬਲਾਕ ਪ੍ਰਭਾਰੀ ਅਨੂ ਬੱਬਰ ਅਤੇ ਇਨ੍ਹਾਂ ਪਿੰਡਾਂ ਦੇ ਪਤਵੰਤੇ ਲੋਕਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD