Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਮੁੱਖ ਮੰਤਰੀ ਭਗਵੰਤ ਸਿੰਘ ਨੇ ਬਦਲਵੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ

ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਨੂੰ ਸਮੇਂ ਦੀ ਲੋੜ ਦੱਸਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Khudian, Gurmeet Singh Khudian, Piyush Goyal, Arjun Munda, Nityanand Rai

Web Admin

Web Admin

5 Dariya News

ਚੰਡੀਗੜ੍ਹ , 18 Feb 2024

Last updated on: Feb 18, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ। ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੋਜ਼ਮਬੀਕ ਅਤੇ ਕੋਲੰਬੀਆ ਤੋਂ ਦਾਲਾਂ ਦੀ ਦਰਾਮਦ ਦਾ ਮੁੱਦਾ ਚੁੱਕਿਆ। 

ਉਨ੍ਹਾਂ ਕਿਹਾ ਕਿ ਇਹ ਦਰਾਮਦ ਦੋ ਅਰਬ ਡਾਲਰ ਤੋਂ ਵੱਧ ਹੈ ਅਤੇ ਜੇ ਦਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ ਤਾਂ ਪੰਜਾਬ ਦਾਲਾਂ ਦੇ ਉਤਪਾਦਨ ਵਿੱਚ ਦੇਸ਼ ਵਿੱਚ ਮੋਹਰੀ ਹੋ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਹਰੀ ਕ੍ਰਾਂਤੀ ਕਾਰਨ ਉਪਜਾਊ ਮਿੱਟੀ ਤੇ ਪਾਣੀ ਦੀ ਵੱਧ ਵਰਤੋਂ ਕਰਕੇ ਆਪਣੇ ਇਸ ਇੱਕੋ-ਇੱਕ ਕੁਦਰਤੀ ਸਰੋਤ ਨੂੰ ਗੁਆ ਲਿਆ ਹੈ ਪਰ ਫਿਰ ਵੀ ਇਹ ਦੇਸ਼ ਵਿੱਚ ਦੂਜੀ ਹਰੀ ਕ੍ਰਾਂਤੀ ਹੋਵੇਗੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਕਪਾਹ ਅਤੇ ਮੱਕੀ ਨੂੰ ਤਾਂ ਹੀ ਅਪਣਾ ਸਕਦੇ ਹਨ, ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਐਮ.ਐਸ.ਪੀ. ਮਿਲੇ। ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ਸਲਾਂ ਦਾ ਯਕੀਨੀ ਮੰਡੀਕਰਨ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਸ਼ੇ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਸਬੰਧੀ ਗਰੰਟੀ ਮੰਗੀ ਗਈ ਅਤੇ ਕਿਹਾ ਗਿਆ ਕਿ ਇਨ੍ਹਾਂ ਫ਼ਸਲਾਂ ਦੀ ਖ਼ਰੀਦ ਲਈ ਸਮਝੌਤਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਦਦ ਕਰੇਗਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਅਤੇ ਜੇ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲ ਜਾਵੇ ਤਾਂ ਉਹ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਵਿਦੇਸ਼ੀ ਭੰਡਾਰ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ 'ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬੱਚਤ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਕਿਸਾਨਾਂ ਦੇ ਵਕੀਲ ਵਜੋਂ ਸ਼ਿਰਕਤ ਕੀਤੀ ਸੀ ਅਤੇ ਅੰਤਮ ਫੈਸਲਾ ਸਬੰਧਤ ਧਿਰਾਂ ਨੇ ਲੈਣਾ ਹੈ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਮਨ-ਸ਼ਾਂਤੀ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪਹਿਲਾਂ ਹੀ ਦੋ ਕਿਸਾਨ ਸ਼ਹੀਦ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣਾ ਫ਼ਰਜ਼ ਨਿਭਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ-ਵਟਾਂਦਰੇ ਲਈ ਦਰਵਾਜ਼ੇ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮਸਲਾ ਜਲਦੀ ਹੱਲ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਰੀਬ ਪੰਜ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪ੍ਰੀਖਿਆਵਾਂ ਚੱਲ ਰਹੀਆਂ ਹਨ ਅਤੇ ਆਨਲਾਈਨ ਪੜ੍ਹਾਈ ਕੀਤੀ ਜਾ ਰਹੀ ਹੈ ਪਰ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਪਾਣੀ ਦੀਆਂ ਬੁਛਾੜਾਂ ਜਾਂ ਅੱਥਰੂ ਗੈਸ ਦੇ ਗੋਲਿਆਂ ਦਾ ਸਾਹਮਣਾ ਕਰੇ। ਮਸਲਿਆਂ 'ਤੇ ਵਿਚਾਰ ਕਰਨ ਲਈ ਗੱਲਬਾਤ ਲਈ ਆਉਣ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਪਲੇਟਫਾਰਮ ਹੈ। 

ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ, ਜਿਸ ਲਈ ਸਮੂਹ ਸਬੰਧਤ ਧਿਰਾਂ ਨੂੰ ਸਾਥ ਦੇਣਾ ਚਾਹੀਦਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Khudian , Gurmeet Singh Khudian , Piyush Goyal , Arjun Munda , Nityanand Rai

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD