Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੂੰ ਆਫਰ ਲੈਟਰ ਵੰਡੇ ਗਏ

ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਦੀ ਮਲਟੀਨੈਸ਼ਨਲ ਕੰਪਨੀ ਵਿੱਚ ਵਧੀਆ ਸਲਾਨਾ ਪੈਕਜ ਤੇ ਨੌਕਰੀ ਲਈ ਚੋਣ

Education, Government Polytechnic College Batala, Batala

Web Admin

Web Admin

5 Dariya News

ਬਟਾਲਾ , 19 Feb 2024

Last updated on: Feb 19, 2024, 00:00 IST

ਪ੍ਰਿੰਸੀਪਲ ਰਾਜਦੀਪ ਸਿੰਘ ਬੱਲ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪਲੇਸਮੈਂਟ ਸੈਲ ਦੇ ਉਪਰਾਲਿਆਂ ਸਦਕਾ ਕਾਲਜ ਦੇ  ਈ.ਸੀ.ਈ. ਵਿਭਾਗ ਦੇ 11, ਇਲੈਕਟ੍ਰੀਕਲ ਵਿਭਾਗ ਦੇ 4 ਅਤੇ ਮਕੈਨੀਕਲ ਵਿਭਾਗ ਦੇ 2, ਕੁੱਲ 17 ਵਿਦਿਆਰਥੀਆਂ  ਨੂੰ ਸੈਨਟਮ ਇਲੈਕਟ੍ਰਾਨਿਕਸ ਲਿਮੀਟਿਡ ਵਿੱਚ ਵਧੀਆ ਸਾਲਾਨਾ ਪੈਕੇਜ਼ ਤੇ ਨੌਕਰੀਆਂ ਮਿਲੀਆਂ । ਪ੍ਰਿੰਸੀਪਲ ਬੱਲ ਨੇ ਵਿਸ਼ੇਸ਼ ਤੌਰ ਤੇ ਇਹਨਾਂ ਵਿਦਿਆਰਥੀਆਂ ਨੂੰ ਕੰਪਨੀ ਵੱਲੋਂ ਆਏ ਆਫਰ ਲੈਟਰ ਵੰਡੇ ਅਤੇ ਪਲੇਸਮੈੰਟ ਸੈਲ ਦੀ ਪੂਰੀ ਟੀਮ ਦੀ ਸ਼ਲਾਘਾ ਕੀਤੀ।

ਬੀਤੇ ਦਿਨੀ ਵਿਦਿਆਰਥੀਆਂ ਨੇ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ) ਅੰਮ੍ਰਿਤਸਰ ਵਿਖੇ ਸੈਨਟਮ ਇਲੈਕਟਰਾਨਿਕਸ ਲਿਮਿਟਿਡ ਵੱਲੋਂ ਕੀਤੀ ਗਈ ਪਲੇਸਮੈੰਟ ਡਰਾਇਵ ਵਿੱਚ ਹਿੱਸਾ ਲਿਆ ਸੀ ਜਿਸ ਵਿੱਚ ਵੱਖ ਵੱਖ  ਰਾਉਂਡਾਂ ਤੋਂ ਬਾਅਦ 17 ਵਿਦਿਆਰਥੀ ਨੌਕਰੀ ਲਈ ਚੁਣੇ ਗਏ। ਪ੍ਰਿੰਸੀਪਲ ਬੱਲ ਨੇ ਵਿਦਿਆਰਥੀਆਂ ਅਤੇ  ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਇਸ ਮੌਕੇ ਚੁਣੀ ਗਈ ਵਿਦਿਆਰਥਣ ਸ਼ਹਿਨਾਜ਼ ਨੇ ਦੱਸਿਆ ਕਿ ਉਹ ਬਟਾਲਾ ਦੇ ਇੱਕ ਮੱਧ ਵਰਗੀ ਪਰਿਵਾਰ ਤੋਂ ਹੈ। ਡਿਪਲੋਮਾ ਕਰਨ ਵੇਲੇ ਉਸਦਾ ਸੁਪਨਾ ਸੀ ਕਿ ਉਹ ਕਾਲਜ ਤੋਂ ਹੀ ਚੰਗੀ ਨੌਕਰੀ ਲਈ ਚੁਣੀ ਜਾਵੇ ਅਤੇ ਅੱਜ ਉਸਦਾ ਇਹ ਸੁਪਨਾ ਸੱਚ ਹੋ ਗਿਆ ਹੈ। 

ਇਸ ਮੌਕੇ ਬਾਕੀ ਚੁਣੇ ਗਏ ਵਿਦਿਆਰਥੀਆਂ ਅਤੇ ਉਹਨਾਂ ਦੇ  ਮਾਤਾ-ਪਿਤਾ ਨੇ ਵੀ ਆਪਣੀ ਖੁਸ਼ੀ ਦਾ ਪ੍ਰਗਵਟਾਵਾ ਕੀਤਾ ਅਤੇ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਨੇ ਦੱਸਿਆ ਕਿ ਡਿਪਲੋਮਾ ਕਰਨ ਵਾਲੇ ਵਿਦਿਆਰਥੀਆਂ ਲਈ ਨਾਮੀ ਕੰਪਨੀ ਵਿੱਚ ਨੌਕਰੀ ਮਿਲਣਾ ਇਕ ਬਹੁਤ ਹੀ ਚੰਗੇ ਭਵਿੱਖ ਦੀ ਸ਼ੁਰੂਆਤ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਇਹ ਮੌਕਾ ਮਿਲਦਾ ਰਿਹਾ ਹੈ। 

ਉਹਨਾਂ ਇਹ ਵੀ ਦੱਸਿਆ ਕਿ ਹਰ ਸਾਲ ਡਿਪਲੋਮਾ ਪਾਸ ਕਰਨ ਵਾਲੇ 100% ਵਿਦਿਆਰਥੀਆਂ ਦੀ ਪਲੇਸਮੈਂਟ ਕਰਵਾਉਣ ਲਈ ਕਾਲਜ ਦਾ ਪਲੇਸਮੈਂਟ ਸੈਲ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਮੌਕੇ ਪ੍ਰਿੰਸੀਪਲ ਰਾਜਦੀਪ ਸਿੰਘ ਬੱਲ, ਅਫਸਰ ਇੰਚ ਸ਼ਿਵਰਾਜਨ ਪੁਰੀ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਸਪੋਰਟਸ ਅਫਸਰ ਜਗਦੀਪ ਸਿੰਘ , ਅਸਟੇਟ ਅਫਸਰ ਸਾਹਿਬ ਸਿੰਘ, ਅਤੀਸ਼ ਕੁਮਾਰ, ਐਨ ਐਸ ਐਸ ਪ੍ਰੋਗਰਾਮ ਅਫਸਰ ਤੇਜਪ੍ਰਤਾਪ ਸਿੰਘ ਅਤੇ ਪਲੇਸਮੈਂਟ ਸੈਲ ਦੇ ਮੈਂਬਰ ਅੰਗਦਪ੍ਰੀਤ ਸਿੰਘ ਅਤੇ ਨਵਜੋਤ ਸਲਾਰੀਆ ਮੌਜੂਦ ਸਨ।

 

Tags: Education , Government Polytechnic College Batala , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD