Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਕੈਬਨਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਹਲਕੇ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਕਿਹਾ, ਵਿਕਾਸ ਹੈ ਪੰਜਾਬ ਸਰਕਾਰ ਦਾ ਏਜੰਡਾ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ , 19 Feb 2024

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਵਿੱਚ ਬੀਤੇ ਦਿਨ ਇਕ ਕਰੋੜ 41 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ । ਇਸ ਦੌਰਾਨ ਉਨ੍ਹਾਂ ਨੇ ਪਿੰਡ ਚੱਕ ਦੂਹੇ ਵਾਲਾ, ਧਿਗਾਣਾ, ਸੋਥਾ, ਚੱਕ ਮਦਰਸਾ, ਰੁਪਾਣਾ ਅਤੇ ਮੌੜ ਦਾ ਦੌਰਾ ਕੀਤਾ। ਇਸ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਵਿਕਾਸ ਹੀ ਮੁੱਖ ਏਜੰਡਾ ਹੈ। 

ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡ-ਪਿੰਡ ਵੱਡੀਆਂ ਰਕਮਾਂ ਖਰਚ ਕਰਕੇ ਵਿਕਾਸ ਕਰਵਾਏ ਜਾ ਰਹੇ ਹਨ। ਉਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਜ਼ੋਰ ਨਹੀਂ ਦਿੱਤਾ ਗਿਆ ਅਤੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਤਰਸ ਰਹੇ ਹਨ ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਜਰੂਰਤਾਂ ਅਨੁਸਾਰ ਕੰਮ ਕਰ ਰਹੀ ਹੈ।

ਇਸ ਦੌਰਾਨ ਉਹਨਾਂ ਨੇ ਆਂਗਣਵਾੜੀ ਕੇਂਦਰਾਂ ਦੇ ਨਿਰਮਾਣ, ਗਲੀਆਂ ਨਾਲੀਆਂ, ਪਾਣੀ ਦੀਆਂ ਪਾਈਪਾਂ, ਛੱਪੜਾਂ ਦੇ ਨਵੀਨੀਕਰਨ ਵਰਗੇ ਪ੍ਰੋਜੈਕਟਾਂ ਸ਼ੁਰੂ ਕਰਵਾਏ। ਚੱਕ ਦੂਹੇ ਵਾਲਾ ਲਈ ਉਹਨਾਂ 10 ਲੱਖ 8 ਹਜਾਰ ਰੁਪਏ, ਪਿੰਡ ਧਿਗਾਣਾ ਲਈ 10 ਲੱਖ 8 ਹਜਾਰ ਰੁਪਏ, ਸੋਥਾ ਲਈ 43 ਲੱਖ ਰੁਪਏ, ਚੱਕ ਮਦਰੱਸਾ ਲਈ 10 ਲੱਖ 8 ਹਜਾਰ ਰੁਪਏ, ਰੂਪਾਣਾ ਲਈ 25 ਲੱਖ 19 ਹਜਾਰ ਰੁਪਏ ਅਤੇ ਮੌੜ ਲਈ 42 ਲੱਖ 77 ਹਜਾਰ ਰੁਪਏ ਦੇ ਕੰਮ ਸ਼ੁਰੂ ਕਰਵਾਏ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿੱਥੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਲੋਕ ਭਲਾਈ ਦੇ ਕਾਰਜਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਹੁਣ ਘਰ-ਘਰ ਰਾਸ਼ਨ ਮੁਹੱਈਆ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਰਾਸ਼ਨ ਡੀਪੂ ਤੇ ਜਾਣ ਸਮੇਂ ਖੱਜਲ ਕੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਸਰਕਾਰ ਘਰ-ਘਰ ਰਾਸ਼ਨ ਭੇਜ ਰਹੀ ਹੈ। ਇਸ ਮੌਕੇ ਉਹਨਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਥਾਨਕ ਆਗੂ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD