Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਰਪੂਰ ਲਾਹਾ ਲੈ ਰਹੇ ਹਨ ਲੋਕ - ਵਿਧਾਇਕ ਡਾ. ਚਰਨਜੀਤ ਸਿੰਘ

ਪਿੰਡ ਨਥਲਮਪੁਰ, ਕੋਟਲੀ, ਬਜੀਦਪੁਰ, ਰਸੀਦਪੁਰ, ਕਾਈਨੌਰ, ਪੀਰ ਸੋਹਾਣਾ ਅਤੇ ਰੁੜਕੀ ਪੁੱਖਤਾ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਕੀਤੀ ਸ਼ਿਰਕਤ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ/ਮੋਰਿੰਡਾ , 19 Feb 2024

Last updated on: Feb 19, 2024, 00:00 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਸਦਕਾ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਹੀ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਅਤੇ ਸ਼ਹਿਰਾਂ ਦੇ ਵਾਰਡਾਂ ’ਚ ਵਿਸ਼ੇਸ ਕੈਂਪ ਲਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਘਰ ਬੈਠਿਆਂ ਹੀ ਆਪਣੇ ਕੰਮ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਿਸਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ "ਆਪ ਕੀ ਸਰਕਾਰ, ਆਪ ਦੇ ਦੁਆਰ" ਸਕੀਮ ਤਹਿਤ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਪਿੰਡ ਨਥਲਮਪੁਰ, ਕੋਟਲੀ, ਬਜੀਦਪੁਰ, ਰਸੀਦਪੁਰ, ਕਾਈਨੌਰ, ਪੀਰ ਸੋਹਾਣਾ ਅਤੇ ਰੁੜਕੀ ਪੁੱਖਤਾ ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਸ਼ਿਰਕਤ ਕਰਦਿਆਂ ਕੀਤਾ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਜਿੱਥੇ ਕੈਂਪ ਦਾ ਜਾਇਜ਼ਾ ਲਿਆ ਉੱਥੇ ਹੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। 

ਉਨ੍ਹਾਂ ਕੈਂਪ ਵਿਚ ਹਾਜਰ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਲੋਕ ਭਲਾਈ ਦੇ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਲੋਕਾਂ ਦੇ ਹਿੱਤਾਂ ਦੀ ਰਾਖੀ ਵਾਲੀ ਸਰਕਾਰ ਵਜੋਂ ਉਭਰੀ ਹੈ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦੇ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਮੌਕੇ ਸਿਕੰਦਰ ਸਿੰਘ ਸਹੇੜੀ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ, ਨਿਰਮਲ ਪ੍ਰੀਤ ਸਿੰਘ ਮਿਹਰਵਾਨ, ਜਗਮੋਹਨ ਸਿੰਘ ਰੰਗੀ, ਜਗਤਾਰ ਸਿੰਘ ਘੜੂੰਆਂ, ਜਗਤਾਰ ਸਿੰਘ ਬਲਾਕ ਪ੍ਰਧਾਨ, ਪਰਮਜੀਤ ਸਿੰਘ ਰਸੀਦਪੁਰ, ਪਰਮਜੀਤ ਰਾਣਾ, ਗੁਰਦਿਤ ਸਿੰਘ ਰਸੀਦਪੁਰ, ਹਰਬੰਸ ਸਿੰਘ, ਮੱਖਣ ਸਿੰਘ ਰਸੀਦਪੁਰ, ਅਤੇ ਗੁਰਚਰਨ ਸਿੰਘ ਵਜੀਦਪੁਰ ਸੈਕਟਰੀ ਹਾਜ਼ਰ ਸਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD