Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਆਮ ਆਦਮੀ ਪਾਰਟੀ ਵਿੱਚ ਅਹੁਦੇ ਸਿਫਾਰਿਸ਼ ਵੇਖ ਕੇ ਨਹੀਂ, ਕੰਮ ਵੇਖ ਕੇ ਨਿਵਾਜੇ ਜਾਂਦੇ ਹਨ- ਹਰਭਜਨ ਸਿੰਘ ਈ.ਟੀ.ਓ.

ਗਮਾਡਾ ਦਾ ਡਾਇਰੈਕਟਰ ਬਣਨ 'ਤੇ ਜਸਵਿੰਦਰ ਸਿੱਧੂ ਦੇ ਸਨਮਾਨ ਲਈ ਪਹੁੰਚੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amandeep Kaur Arora,Devinder Singh Laddi Dhos, Manjit Singh Bilaspur

Web Admin

Web Admin

5 Dariya News

ਕੋਟ ਈਸੇ ਖਾਂ , 19 Feb 2024

Last updated on: Feb 19, 2024, 00:00 IST

ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਕੋਈ ਵੀ ਅਹੁਦਾ ਸਿਫਾਰਿਸ਼ ਦੇ ਨਾਲ ਨਹੀਂ ਦਿੱਤਾ ਜਾਂਦਾ, ਇਸ ਪਾਰਟੀ ਵਿੱਚ ਅਹੁਦੇ ਕੇਵਲ ਕੰਮ ਵੇਖ ਕੇ ਦਿੱਤੇ ਜਾਂਦੇ ਹਨ। ਜਦੋਂ ਤੋਂ ਸਰਕਾਰ ਸੱਤਾ ਵਿੱਚ ਆਈ ਹੈ ਇਸ ਨੇ ਹੋਰਨਾਂ ਵਾਅਦਿਆਂ ਦੇ ਨਾਲ ਬਿਜਲੀ ਸਬੰਧੀ ਹਰ ਵਾਅਦਾ ਪੂਰਾ ਕੀਤਾ ਹੈ, ਗੋਇੰਦਵਾਲ ਪਾਵਰ ਥਰਮਲ ਪਲਾਂਟ ਪੰਜਾਬ ਸਰਕਾਰ ਨੇ ਖਰੀਦ ਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਦੋਂ ਕਿ ਇਸ ਥਰਮਲ ਪਾਵਰ ਪਲਾਂਟ ਨੂੰ ਖਰੀਦਣ ਦੇ ਲਈ ਕਈ ਕਾਰਪੋਰੇਟ ਘਰਾਣੇ ਲਾਈਨ ਦੇ ਵਿੱਚ ਸਨ। 

ਪੰਜਾਬੀਆਂ ਦੀ ਮਿਹਨਤ ਅਤੇ ਸਰਕਾਰ ਦੀ ਸਾਫ ਸੁਥਰੀ ਛਵੀ ਕਰਕੇ ਬਿਜਲੀ ਬੋਰਡ ਅੱਜ ਕਰੋੜਾਂ ਰੁਪਏ ਦੇ ਮੁਨਾਫੇ ਦੇ ਵਿੱਚ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਹਰਭਜਨ ਸਿੰਘ ਨੇ ਕੋਟ ਈਸੇ ਖਾਂ ਵਿਖੇ ਕੀਤਾ। ਉਨ੍ਹਾਂ ਅੱਜ ਜਸਵਿੰਦਰ ਸਿੰਘ ਸਿੱਧੂ ਨੂੰ ਗਮਾਡਾ ਦੇ ਡਾਇਰੈਕਟਰ ਵਜੋਂ ਨਿਯੁਕਤੀ ਮਿਲਣ ਤੇ ਰੱਖੇ ਗਏ ਸਨਮਾਨ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।  

ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਸਿੱਧੂ ਨੇ ਜਿੰਦਗੀ ਦੇ ਢਾਈ ਦਹਾਕੇ ਅਧਿਆਪਕ ਵਰਗ ਦੇ ਲਈ ਸੰਘਰਸ਼ ਕਰਨ ਅਤੇ ਪੰਜਾਬ ਦੇ ਵਿੱਚ ਸਰਕਾਰੀ ਸਕੂਲਾਂ ਦੀ ਦਿਸ਼ਾ ਸੁਧਾਰਨ ਦੇ ਲਈ ਅਤੇ ਪੰਜਾਬ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰਨ ਦੀ ਨੀਅਤ ਸਦਕਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸੰਦੀਪ ਪਾਠਕ ਰਾਜ ਸਭਾ ਮੈਂਬਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਹੇਠ ਗਮਾਡਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। 

ਇਸ ਮੌਕੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਅਮਨਦੀਪ ਕੌਰ ਅਰੋੜਾ ਨੇ ਵੀ ਸੰਬੋਧਨ ਕੀਤਾ। ਜਸਵਿੰਦਰ ਸਿੰਘ ਸਿੱਧੂ ਨੇ ਆਪਣੀ ਤਕਰੀਰ 'ਚ ਕਿਹਾ ਕਿ ਉਦੋਂ ਹਰ ਮੈਦਾਨ ਫਤਿਹ ਹੁੰਦੀ ਹੈ ਜਦੋਂ ਸੀਨੇ ਦੇ ਵਿੱਚ ਕੋਈ ਜਿੱਤ ਦਾ ਜਨੂਨ ਹੋਏ। ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਬਣੀ ਫਿਰ ਵੀ ਅਸੀਂ ਪਾਰਟੀ ਦੀਆਂ ਸੇਵਾਵਾਂ ਨੂੰ ਸਮਰਪਿਤ ਰਹੇ। 

ਉਸ ਵਕਤ ਖੁਸ਼ੀ ਦੀ ਕੋਈ ਹੱਦ ਨਾ ਰਹੀ ਜਦੋਂ ਪਾਰਟੀ ਨੇ ਮੇਰੀਆਂ ਸੇਵਾਵਾਂ ਨੂੰ ਨਾਪਦਿਆਂ ਅਤੇ ਤੋਲਦਿਆਂ ਮੈਨੂੰ ਗਮਾਡਾ ਦਾ ਡਾਇਰੈਕਟਰ ਨਿਯੁਕਤ ਕਰ ਦਿੱਤਾ। ਕੈਬਨਿਟ ਮੰਤਰੀ ਨੇ ਜਸਵਿੰਦਰ ਸਿੰਘ ਸਿੱਧੂ ਵੱਲੋਂ ਰੱਖੀ ਤੀਸਰੇ ਫੀਡਰ ਦੀ ਮੰਗ ਨੂੰ ਪੂਰਾ ਕਰਦਿਆਂ ਕਿਹਾ ਕਿ ਧਰਮਕੋਟ ਅਤੇ ਚੱਕ ਤਾਰੇਵਾਲਾ ਦੇ ਵਿੱਚ ਹੋਰ ਫੀਡਰਾਂ ਦਾ ਵੀ ਨਿਰਮਾਣ ਕੀਤਾ ਜਾਵੇਗਾ ਅਤੇ ਤੀਸਰਾ ਫੀਡਰ ਕੋਟ ਈਸੇ ਖਾਂ ਵਿੱਚ ਬਣਾ ਦਿੱਤਾ ਜਾਵੇਗਾ। 

ਉਹਨਾਂ ਨੇ ਧਰਮਕੋਟ ਤੋਂ ਜੋਗੇਵਾਲਾ ਤੱਕ ਸੜਕ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਸੜਕ ਦੀ ਮਰੰਮਤ ਦੇ ਲਈ 15 ਕਰੋੜ 42 ਲੱਖ ਰੁਪਏ ਮਨਜ਼ੂਰ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਕੋਟ ਈਸੇ ਖਾਂ ਤੋਂ ਗਾਲਿਬ ਵਾਇਆ ਜਗਰਾਉਂ ਨੂੰ ਜਾਣ ਵਾਲੀ ਸੜਕ ਵੀ ਮਰੰਮਤ ਹੋਣ ਜਾ ਰਹੀ ਹੈ।ਸਟੇਜ ਦਾ ਸੰਚਾਲਨ ਪਾਰਟੀ ਦੇ ਫਾਊਂਡਰ ਮੈਂਬਰ ਅਵਤਾਰ ਸਿੰਘ ਰੋਲੀ ਨੇ ਬਾਖੂਬ ਚਲਾਇਆ।

ਇਸ ਪ੍ਰੋਗਰਾਮ ਵਿੱਚ ਦੀਪਕ ਅਰੋੜਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਗੁਰਤੇਜ ਸਿੰਘ ਖੋਸਾ ਚੇਅਰਮੈਨ ਫਰੀਦਕੋਟ, ਹਰਮਨਜੀਤ ਸਿੰਘ ਬਰਾੜ ਪ੍ਰਧਾਨ ਚੇਅਰਮੈਨ ਮੋਗਾ, ਐਸੀ ਵਿੰਗ ਦੇ ਪ੍ਰਧਾਨ ਗੁਰਵਿੰਦਰ ਸਿੰਘ ਡਾਲਾ, ਸਾਬਕਾ ਪ੍ਰਧਾਨ ਮਹਿਲਾ ਵਿੰਗ ਮੈਡਮ ਕਮਲਜੀਤ ਕੌਰ, ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸਰਪ੍ਰਸਤ ਰਣਜੀਤ ਸਿੰਘ ਬਾਠ, ਜ਼ਿਲ੍ਹਾ ਪ੍ਰਧਾਨ ਮਨਮੀਤ ਸਿੰਘ ਰਾੲ ਵੀ ਸ਼ਾਮਿਲ ਹੋਏ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Kaur Arora , Devinder Singh Laddi Dhos , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD