Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ- ਅਜੀਤਪਾਲ ਸਿੰਘ ਕੋਹਲੀ

ਕਿਹਾ, 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਕੀਤੀਆਂ ਹੱਲ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 19 Feb 2024

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਦਫ਼ਤਰਾਂ ਦਾ ਲੋਕਾਂ ਨਾਲ ਸਬੰਧਤ ਕੰਮ-ਕਾਜ ਲੋਕਾਂ ਦੇ ਘਰਾਂ ਦੇ ਨੇੜੇ ਹੀ ਤੁਰਤ-ਫੁਰਤ ਹੋ ਰਿਹਾ ਹੋਵੇ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਸਨੌਰੀ ਅੱਡੇ ਵਿਖੇ ਤਿਆਗੀ ਜੀ ਦੇ ਮੰਦਿਰ ਵਿਖੇ ਲੱਗੇ ਵਿਸ਼ੇਸ਼ ਕੈਂਪ ਮੌਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਕੋਹਲੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ।

ਵਿਧਾਇਕ ਕੋਹਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਇਹ ਕੈਂਪ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ। ਕੋਹਲੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਵਾਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਰਹੇ ਹਨ। 

ਉਨ੍ਹਾਂ ਦੇ ਨਾਲ ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਹੋਰ ਵੀ ਮੌਜੂਦ ਸਨ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਰੋਜ਼ਾਨਾ ਲੱਗ ਰਹੇ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ 10201 ਸੇਵਾਵਾਂ ਨਾਗਰਿਕਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ। ਜਦਕਿ ਪਹਿਲੇ ਦਿਨ ਤੋਂ ਹੀ ਇਨ੍ਹਾਂ ਕੈਂਪਾਂ ਵਿੱਚ ਰੋਜ਼ਾਨਾ 2800 ਕਰੀਬ ਲੋਕ ਸ਼ਿਰਕਤ ਕਰ ਰਹੇ ਹਨ।

ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੱਜ ਇੱਕ ਦਿਨ ਵਿੱਚ ਲੱਗੇ 31 ਕੈਂਪਾਂ ਵਿੱਚ 2797 ਲੋਕਾਂ ਨੇ ਸ਼ਿਰਕਤ ਕੀਤੀ ਤੇ 1676 ਸੇਵਾਵਾਂ ਦਾ ਲਾਭ ਲਿਆ, ਇਨ੍ਹਾਂ ਵਿੱਚੋਂ 1345 ਸੇਵਾਵਾਂ ਮੌਕੇ 'ਤੇ ਹੀ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਬਿਨ੍ਹਾਂ ਹੁਣ ਤੱਕ ਇਨ੍ਹਾਂ ਕੈਂਪਾਂ ਦੌਰਾਨ 14151 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਲਈ 10201 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਉਪਰ ਕਾਰਵਾਈ ਕੀਤੀ ਜਾ ਰਹੀ ਹੈ। 

ਜਦਕਿ 55 ਆਧਾਰ ਕਾਰਡ ਅਪਡੇਟ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪਾਂ ਵਿੱਚ ਹੁਣ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁਲ 719 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 235 ਦਾ ਨਿਪਟਾਰਾ ਮੌਕੇ 'ਤੇ ਹੀ ਕਰ ਦਿੱਤਾ ਗਿਆ

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD