Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਗਰ ਸੁਧਾਰ ਟਰੱਸਟ ਮੋਗਾ ਦੀ ਆਮਦਨ ਵਿੱਚ ਲਗਭਗ 2 ਕਰੋੜ ਰੁਪਏ ਦਾ ਹੋਇਆ ਵਾਧਾ

ਵਿਧਾਇਕ ਅਮਨਦੀਪ ਕੌਰ ਅਰੋੜਾ ਤੇ ਚੇਅਰਮੈਨ ਨਗਰ ਟਰੱਸਟ ਦੀਪਕ ਅਰੋੜਾ ਵੱਲੋਂ ਜਾਇਦਾਦਾਂ ਦੇ ਮਾਲਕਾਂ ਨੂੰ ਸੌਂਪੇ ਅਲਾਟਮੈਂਟ ਪੱਤਰ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 19 Feb 2024

Last updated on: Feb 19, 2024, 00:00 IST

ਦਫ਼ਤਰ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ 21 ਦਸੰਬਰ, 2023 ਨੂੰ ਈ-ਨਿਲਾਮੀ ਕੀਤੀ ਗਈ ਸੀ, ਜਿਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਪਲਾਟਾਂ ਅਤੇ ਦੁਕਾਨਾਂ ਨੂੰ ਵੇਚਿਆ ਗਿਆ ਸੀ। ਇਹ ਨਿਲਾਮੀ ਕਰਨ ਨਾਲ ਨਗਰ ਸੁਧਾਰ ਟਰੱਸਟ ਮੋਗਾ ਦੀ ਆਮਦਨ ਵਿੱਚ ਲਗਭਗ 2 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਵੇਚੀਆਂ ਗਈਆਂ ਜਾਇਦਾਦਾਂ ਦੇ ਮਾਲਕਾਂ ਨੂੰ ਅੱਜ ਹਲਕਾ ਮੋਗਾ ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਸ਼੍ਰੀ ਦੀਪਕ ਅਰੋੜਾ ਵੱਲੋਂ ਅਲਾਟਮੈਂਟ ਪੱਤਰ ਜਾਰੀ ਕੀਤੇ ਗਏ।

ਚੇਅਰਮੈਨ ਦੀਪਕ ਅਰੋੜਾ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ ਅਗਲੀ ਈ-ਨਿਲਾਮੀ 12 ਮਾਰਚ 14 ਮਾਰਚ 2024 ਤੱਕ ਨਿਸ਼ਚਿਤ ਕਰ ਦਿੱਤੀ ਹੈ। ਚਾਹਵਾਨ ਵਿਅਕਤੀ ਜਾਇਦਾਦਾਂ ਖਰੀਦ ਕੇ ਲਾਭ ਲੈ ਸਕਦੇ ਹਨ। ਉਨ੍ਹਾਂ  ਸਮੂਹ ਖਰੀਦਦਾਰਾਂ ਦਾ ਅਤੇ ਪਤਵੰਤਿਆ ਦਾ ਧੰਨਵਾਦ ਕੀਤਾ ਗਿਆ ਅਤੇ ਵਧਾਈਆਂ ਦਿੱਤੀਆਂ ਗਈਆਂ।

ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਜਿਥੇ ਲੋਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣ ਉਥੇ ਹੀ ਸਰਕਾਰੀ ਅਦਾਰਿਆਂ ਦੀ ਆਮਦਨ ਵਿੱਚ ਵੀ ਵਾਧਾ ਕੀਤਾ ਜਾਵੇ। ਉਹਨਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਅਤੇ ਸੇਵਾਵਾਂ ਨੂੰ ਘਰ ਘਰ ਮੁਹਈਆ ਕਰਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਮੁਹਿੰਮ ਨੂੰ ਲੋਕਾਂ ਦਾ ਵੀ ਬਹੁਤ ਸਹਿਯੋਗ ਮਿਲ ਰਿਹਾ ਹੈ।

ਇਸ ਮੌਕੇ ਮੇਅਰ ਨਗਰ ਨਿਗਮ ਮੋਗਾ ਬਲਜੀਤ ਸਿੰਘ ਚਾਨੀ, ਪਿਆਰਾ ਸਿੰਘ ਸੈਕਟਰੀ, ਵਿਕਰਮਜੀਤ ਸਿੰਘ ਕੌਂਸਲਰ ਟਰੱਸਟ ਨਛੱਤਰ ਸਿੰਘ, ਸੁਪਰਡੰਟ ਅਕਿੰਤ ਨਾਰੰਗ, ਸਹਾਇਕ ਟਰੱਸਟ ਇੰਜੀਨੀਅਰ ਹਰਪ੍ਰੀਤ ਸਿੰਘ, ਸੀਨੀਅਰ ਸਹਾਇਕ  ਤਰਸੇਮ ਲਾਲ ਜੇ.ਈ. ਅਤੇ ਦਫ਼ਤਰ ਦਾ ਸਮੂਹ ਸਟਾਫ਼ ਅਤੇ ਹੋਰ ਹਾਜ਼ਰ ਸਨ। 

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD