Tuesday, 14 May 2024

 

 

ਖ਼ਾਸ ਖਬਰਾਂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ

 

ਸ਼੍ਰੀ ਚਮਕੌਰ ਸਾਹਿਬ ਵਿਖੇ ਹੋਏ ਕਤਲ ਦਾ ਦੋਸ਼ੀ 2 ਘੰਟੇ ਅੰਦਰ ਗ੍ਰਿਫਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 19 Feb 2024

ਐਸ.ਪੀ. (ਇਨਵੈਸਟੀਗੇਸ਼ਨ) ਰੁਪਿੰਦਰ ਕੌਰ ਸਰਾਂ ਨੇ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ 18 ਫਰਵਰੀ 2024 ਨੂੰ ਪ੍ਰੇਮ ਚੰਦ ਸ਼੍ਰੀ ਚਮਕੌਰ ਸਾਹਿਬ ਵਿਖੇ ਹੋਏ ਕਤਲ ਦੇ ਦੋਸ਼ੀ ਨੂੰ 2 ਘੰਟੇ ਅੰਦਰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪ੍ਰੇਮ ਚੰਦ ਪੁੱਤਰ ਮਾਨ ਚੰਦ ਉਮਰ ਕਰੀਬ 52 ਸਾਲ ਸਬੰਧੀ ਉਸ ਦੇ ਬੇਟੇ ਸੰਦੀਪ ਖਾਨ ਦੇ ਬਿਆਨ ਤਹਿਤ ਮੁਕੱਦਮਾ ਨੰਬਰ 17/2024 ਅ/ਧ 302 ਆਈ.ਪੀ ਸੀ ਥਾਣਾ ਸ੍ਰੀ ਚਮਕੌਰ ਸਾਹਿਬ ਬਰਖਿਲਾਫ ਕਰਨਦੀਪ ਸਿੰਘ ਉਰਫ ਗੋਲਡੀ ਪਹਿਲਵਾਨ ਪੁੱਤਰ ਧਰਮ ਸਿੰਘ ਵਾਸੀ ਘੁਮਿਆਰ ਮੁਹੱਲਾ, ਸ੍ਰੀ ਚਮਕੋਰ ਸਾਹਿਬ ਦਰਜ ਰਜਿਸਟਰ ਕੀਤਾ ਗਿਆ।

ਰੁਪਿੰਦਰ ਕੌਰ ਸਰਾਂ ਨੇ ਅੱਗੇ ਦੱਸਿਆ ਕਿ ਬੀਤੀ ਰਾਤ ਕਰੀਬ 08:50 ਉਤੇ ਮ੍ਰਿਤਕ ਦਾ ਪੁੱਤਰ ਆਪਣੇ ਮਾਤਾ-ਪਿਤਾ ਲਈ ਦੁੱਧ ਲੈ ਕੇ ਚੁਬਾਰੇ ਵਿੱਚ ਉਨ੍ਹਾਂ ਦੇ ਕਮਰੇ ਨੂੰ ਪੌੜੀ ਚੜ ਕੇ ਜਾ ਰਿਹਾ ਸੀ ਤਾਂ ਉਸਦੇ ਦੇਖਦੇ-ਦੇਖਦੇ ਉਸਦੇ ਗੁਆਂਢੀ ਕਰਨਦੀਪ ਸਿੰਘ ਉਰਫ ਗੋਲਡੀ ਪਹਿਲਵਾਨ ਨੇ ਆਪਣੇ ਮਕਾਨ ਤੋਂ ਗਲੀ ਟੱਪ ਕੇ ਉਸਦੇ ਘਰ ਦੀ ਛੱਤ ਪਰ ਕਿਰਪਾਨ ਲੈ ਕੇ ਆ ਗਿਆ ਅਤੇ ਉਸਦੇ ਪਿਤਾ ਦੇ ਕਮਰੇ ਵਿੱਚ ਵੜ ਕੇ ਉਸਦੇ ਦੇਖਦੇ-ਦੇਖਦੇ ਕਰਨਦੀਪ ਸਿੰਘ ਉਰਫ ਗੋਲਡੀ ਪਹਿਲਵਾਨ ਨੇ ਉਸਦੇ ਪਿਤਾ ਦੀ ਗਰਦਨ ਦੇ ਖੱਬੇ ਪਾਸੇ ਆਪਣੀ ਦਸਤੀ ਕਿਰਪਾਨ ਨਾਲ ਵਾਰ ਕੀਤਾ। 

ਜਿਸ ਨਾਲ ਉਸਦੇ ਪਿਤਾ ਦੀ ਗਰਦਨ ਵੱਡੀ ਗਈ ਅਤੇ ਉਸਦੇ ਪਿਤਾ ਦੇ ਹੋਰ ਵੀ ਸੱਟਾਂ ਮਾਰੀਆਂ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਲੈ ਕੇ ਗਏ, ਜਿੱਥੇ ਡਾਕਟਰ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ  ਦੇ ਦਿਸ਼ਾ-ਨਿਰਦੇਸ਼ਾ ਉਤੇ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਰੂਪਨਗਰ ਦੀ ਨਿਗਰਾਨੀ ਹੇਠ ਡੀ.ਐਸ.ਪੀ ਸਬ-ਡਵੀਜਨ ਸ਼੍ਰੀ ਚਮਕੌਰ ਸਾਹਿਬ ਅਤੇ ਮੁੱਖ ਅਫਸਰ ਥਾਣਾ ਸ੍ਰੀ ਚਮਕੌਰ ਸਾਹਿਬ ਦੀਆਂ ਸਪੈਸ਼ਲ ਇੰਨਵੈਸਟੀਗੇਸ਼ਨ ਟੀਮਾਂ ਦਾ ਗਠਿਨ ਕੀਤਾ ਗਿਆ। ਜਿਸ ਉਪਰੰਤ ਪੁਲਿਸ ਟੀਮ ਵੱਲੋਂ ਮੁਕੱਦਮੇ ਦੇ ਦੋਸ਼ੀ ਕਰਨਦੀਪ ਸਿੰਘ ਉਰਫ ਗੋਲਡੀ ਪਹਿਲਵਾਨ ਨੂੰ ਕਤਲ ਦੇ ਦੋ ਘੰਟੇ ਦੇ ਅੰਦਰ ਗ੍ਰਿਫਤਾਰ ਕਰਕੇ ਉਸ ਪਾਸੋਂ ਕਤਲ ਲਈ ਵਰਤੀ ਗਈ ਕ੍ਰਿਪਾਨ ਬ੍ਰਾਮਦ ਕੀਤੀ ਗਈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD