Saturday, 27 April 2024

 

 

ਖ਼ਾਸ ਖਬਰਾਂ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਰਮਨਦੀਪ ਸਿੰਘ ਏਟੀਓ ਵੱਲੋਂ ਲਗਾਤਾਰ ਕੀਤੀ ਜਾ ਰਹੀ ਸਕੂਲੀ ਬੱਸਾਂ ਦੀ ਚੈਕਿੰਗ

 

ਪਰਿਵਾਰਕ ਰਿਸ਼ਤਿਆਂ ਨਾਲ ਜੁੜੀ ਮਨੋਰੰਜਨ ਭਰਪੂਰ ਫ਼ਿਲਮ -“ਵੇਖੀ ਜਾ ਛੇੜੀ ਨਾ’’

Pollywood, Entertainment, Actress, Cinema, Punjabi Films, Movie, Karamjit Anmol

Web Admin

Web Admin

5 Dariya News

ਚੰਡੀਗੜ੍ਹ (ਹਰਜਿੰਦਰ ਸਿੰਘ ਜਵੰਦਾ) , 19 Feb 2024

ਗੁਰਮੀਤ ਸਾਜਨ ਪੰਜਾਬੀ ਸਿਨਮੇ ਨਾਲ ਜੁੜਿਆ ਉਹ ਨਾਮੀਂ ਚਰਿੱਤਰ ਕਲਾਕਾਰ ਹੈ ਜਿਸਨੇ ਸਮਾਜ ਦੇ ਪੇਂਡੂ ਤੇ ਸੱਭਿਆਚਾਰਕ ਪਾਤਰਾਂ ਨੂੰ ਆਪਣੇ  ਕਿਰਦਾਰਾਂ ਰਾਹੀਂ ਪੇਸ਼ ਕੀਤਾ। ਅਦਾਕਾਰੀ ਦੇ ਨਾਲ-ਨਾਲ  ਬਤੌਰ ਨਿਰਮਾਤਾ ਵੀ ਉਸਨੇ ਵਿੰਨਰਜ਼ ਫ਼ਿਲਮਜ਼ ਦੇ ਬੈਨਰ ਹੇਠ ਲੇਖਕ ਨਿਰਦੇਸ਼ਕ ਮਨਜੀਤ ਸਿੰਘ ਟੋਨੀ ਨਾਲ ਮਿਲ ਕੇ  ਅਨੇਕਾਂ ਅਰਥ ਭਰਪੂਰ ਫ਼ਿਲਮਾਂ ਦਾ ਨਿਰਮਾਣ ਕੀਤਾ ਹੈ। 

‘ਕੁੜਮਾਈਆਂ, ਵਿਚ ਬੋਲੂਗਾਂ ਤੇਰੇ, ਤੂੰ ਮੇਰਾ ਕੀ ਲੱਗਦਾ’ ਤੇ ‘ਜੱਟਸ ਲੈਂਡ’ ਵਰਗੀਆ ਸਮਾਜਿਕ ਫ਼ਿਲਮਾਂ ਤੋਂ ਬਾਅਦ ਇਕ ਪਰਿਵਾਰਕ ਕਾਮੇਡੀ ਡਰਾਮਾ ਫ਼ਿਲਮ “ਵੇਖੀ ਜਾ ਛੇੜੀ ਨਾ’’ ਲੈ ਕੇ ਆ ਰਹੇ ਹਨ। ਪਿੰਡਾਂ ਦੇ ਮਾਹੌਲ ਨਾਲ ਜੁੜੀ ਪਰਿਵਾਰਕ ਰਿਸ਼ਤਿਆਂ ਦੀ ਇਸ ਫ਼ਿਲਮ ਵਿਚ ਕਾਮੇਡੀ ਦੇ ਸਿਰਮੌਰ ਕਰਮਜੀਤ ਅਨਮੋਲ ਤੇ ਗੁਰਮੀਤ ਸਾਜਨ ਸੈਚੁਏਸ਼ਨ ਕਾਮੇਡੀ ਨਾਲ ਦਰਸ਼ਕਾਂ ਹਸਾ-ਹਸਾ ਲੋਟ-ਪੋਟ ਕਰਨਗੇ। 

ਕਰਮਜੀਤ ਅਨਮੋਲ ਲੰਮੇ ਸਮੇਂ ਤੋਂ ਫਿਲਮਾਂ ਵਿਚ ਕੀਤੀ ਜਾਂਦੀ ਸਫ਼ਲ ਕਾਮੇਡੀ ਸਦਕਾ ਦਰਸ਼ਕਾਂ ਦਾ ਦਿਲ ਜਿੱਤਦਾ ਆ ਰਿਹਾ ਹੈ। ਹਰ ਫਿਲਮ ਵਿਚ ਉਹ ਆਪਣੀ ਇਸ ਕਲਾ ਦਾ ਸਬੂਤ ਦਿੰਦਾ ਹੈ। ਗੁਰਮੀਤ ਸਾਜਨ ਵੀ ਪੰਜਾਬੀ ਫਿਲਮਾਂ ‘ਚ ਇਕ ਹਾਸਰਸ ਪੈਦਾ ਕਰਨ ਵਾਲਾ ਪਾਤਰ ਨਿਭਾਉਂਦਾ ਆ ਰਿਹਾ ਹੈ। ਇਸ ਫ਼ਿਲਮ ਦੇ ਲੇਖਕ -ਨਿਰਦੇਸ਼ਕ ਮਨਜੀਤ ਸਿੰਘ ਟੋਨੀ ਤੇ ਗੁਰਮੀਤ ਸਾਜਨ ਹਨ। 

ਮਨਜੀਤ ਸਿੰਘ ਟੋਨੀ ਅੱਜ ਪੰਜਾਬੀ ਸਿਨਮੇ ਵਿਚ ਨਵੀਆਂ ਪੈੜ੍ਹਾਂ ਪਾ ਰਿਹਾ ਹੈ ਪਿਛਲੇ ਲੰਮੇ ਸਮੇਂ ਤੋਂ ਫ਼ਿਲਮ ਕਾਰਜ ਨਾਲ ਜੁੜਿਆ ਨੌਜਵਾਨ ਲੇਖਕ-ਨਿਰਦੇਸ਼ਕ ਹੈ ਜਿਸਨੇ ਅਨੇਕਾਂ ਵੱਡੀਆ ਫ਼ਿਲਮਾਂ ਕੀਤੀਆ ਹਨ, ਜਦਕਿ ਗੁਰਮੀਤ ਸਾਜਨ ਅਦਾਕਾਰ ਦੇ ਇਲਾਵਾ ਕਾਮੇਡੀ ਫ਼ਿਲਮਾਂ ਦਾ ਨਾਮਵਰ ਲੇਖਕ ਹੈ। ਨਿਰਮਾਤਾ ਗੁਰਮੀਤ ਸਾਜਨ ਤੇ ਸਹਿ ਨਿਰਮਾਤਾ ਬਾਗੀ ਸੰਧੂ ਰੁੜਕਾ ਕਲਾਂ (ਯੂ ਕੇ) ਦੀ ਇਸ ਫ਼ਿਲਮ ਵਿਚ ਕਰਮਜੀਤ ਅਨਮੋਲ, ਸਿਮਰ ਖਹਿਰਾ, ਲਵ ਗਿੱਲ, ਗੁਰਮੀਤ ਸਾਜਨ, ਮਹਾਂਵੀਰ ਭੁੱਲਰ, ਪ੍ਰਕਾਸ਼ ਗਾਧੂ, ਜਤਿੰਦਰ ਕੌਰ, ਪਰਮਿੰਦਰ ਗਿੱਲ, ਰੁਪਿੰਦਰ ਕੌਰ, ਮਨਜੀਤ ਮਨੀ, ਦਲਵੀਰ ਬਬਲੀ, ਨੀਟਾ ਤੰਬੜਭਾਨ,ਸਲੁੱਖਣ ਅਟਵਾਲ ਤੇ ਮਿੰਨੀ ਮੇਹਰ ਮਿੱਤਲ ਨੇ ਅਹਿਮ ਕਿਰਦਾਰ ਨਿਭਾਏ ਹਨ। ਹਰੇਕ ਕਲਾਕਾਰ ਨੇ ਆਪਣੇ ਕਿਰਦਾਰ ਵਿਚ ਪੂਰੀ ਜਾਨ ਪਾਈ ਹੈ। 

ਇਸ ਫ਼ਿਲਮ ਦੇ ਨਿਰਮਾਤਾ ਗੁਰਮੀਤ ਸਾਜਨ ਹਨ ਤੇ ਸਹਿ ਨਿਰਮਾਤਾ ਬਾਗੀ ਸੰਧੂ ਰੁੜਕਾ ਕਲਾਂ (ਯੂ ਕੇ) ਹਨ। ਇਸ ਤੋਂ ਇਲਾਵਾ ਸਹਿ-ਨਿਰਮਾਤਾ ਰਜਿਤ ਮਲਹੋਤਰਾ, ਐਸੋਸੀਏਟ ਨਿਰਦੇਸ਼ਕ ਬਿਕਰਮਜੀਤ ਗਿੱਲ, ਫੋਟੋਜਨਿਕ ਗੁਰਮੀਤ ਅਤੇ ਕਰੇਟਿਵ ਡਾਇਰੈਕਟਰ ਸੁਜਾਲ ਫ਼ਿਰੋਜ਼ਪੁਰੀਆ ਹਨ, ਜਿੰਨਾਂ ਵੱਲੋਂ ਇਸ ਫ਼ਿਲਮ ਨੂੰ ਬੇਹਤਰ ਬਣਾਉਣ ਵਿੱਚ ਅਹਿਮ ਭੁਮਿਕਾ ਨਿਭਾਈ ਹੈ ਫ਼ਿਲਮ ਦੇ ਸਿਨਮੈਟੋਗ੍ਰਾਫਰ ਬਰਿੰਦਰ ਸਿੱਧੂ ਹਨ। 

ਜ਼ਿਕਰਯੋਗ ਹੈ ਕਿ ਜਿੱਥੇ ਇਸ ਫ਼ਿਲਮ ਦੀ ਕਹਾਣੀ ਤੇ ਡਾਇਲਾਗ ਦਰਸ਼ਕਾਂ ਨੂੰ ਪ੍ਰਭਾਵਤ ਕਰਨਗੇ, ਉੱਥੇ ਫ਼ਿਲਮ ਦਾ ਗੀਤ-ਸੰਗੀਤ ਵੀ ਦਿਲ-ਟੁੰਬਵਾਂ ਹੋਵੇਗਾ। ਫ਼ਿਲਮ ਦੀ ਕਹਾਣੀ ਤੇ ਸਕਰੀਨ ਪਲੇਅ ਮਨਜੀਤ ਸਿੰਘ ਟੋਨੀ ਤੇ ਗੁਰਮੀਤ ਸਾਜਨ ਨੇ ਲਿਖੀ ਹੈ। ਡਾਇਲਾਗ ਗਗਨਦੀਪ ਸਿੰਘ ਨੇ ਲਿਖੇ ਹਨ। ਲੇਖਕ ਨਿਰਦੇਸ਼ਕ ਮਨਜੀਤ ਸਿੰਘ ਟੋਨੀ ਨੇ ਦੱਸਿਆ ਕਿ ਇਸ ਫ਼ਿਲਮ ਦੀ ਕਹਾਣੀ ਦੋ ਭਰਾਵਾਂ ਦੁਆਲੇ ਘੁੰਮਦੀ ਹੈ ਜਿੰਨਾ ਦੇ ਵਿਆਹ ਨੂੰ ਲੈ ਕੈ ਪਈ ਉਲਝਣ ਫ਼ਿਲਮ ਨੂੰ ਵਧੇਰੇ ਦਿਲਚਸਪ ਬਣਾਉਂਦੀ ਹੈ।  

23 ਫਰਵਰੀ ਨੂੰ ਵਾਈਟ ਹਿੱਲ ਵਲੋਂ ਵੱਡੇ ਪੱਧਰ 'ਤੇ ਰਿਲੀਜ਼ ਕੀਤੀ ਜਾ ਰਹੀ ਇਸ ਫ਼ਿਲਮ ਨੂੰ ਯੂ ਕੇ ਵਿਚ ‘ਕੇ-2’ ਵਲੋਂ ਅਤੇ ਕਾਨੇਡਾ ਵਿਚ ‘ਸਟੂਡੀਊ-7’ ਤੇ ਸਤਰੰਗ ਫ਼ਿਲਮਜ਼ ਵਲੋਂ ਰਿਲੀਜ ਕੀਤਾ ਜਾਵੇਗਾ। ਫ਼ਿਲਮ ਦੇ ਨਿਰਦੇਸ਼ਕ ਮਨਜੀਤ ਸਿੰਘ ਟੋਨੀ ਨੇ ਦੱਸਿਆ ਕਿ ਇਸ ਤੋਂ ਉਨ੍ਹਾਂ ਦੀ ਅਗਲੀ ਫ਼ਿਲਮ “ਬੂਅਅ ਮੈਂ ਡਰਗੀ” ਵੀ ਦਰਸ਼ਕ  ਜਲਦ ਵੇਖਣਗੇ।

 

Tags: Pollywood , Entertainment , Actress , Cinema , Punjabi Films , Movie , Karamjit Anmol

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD