Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

“ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪ ਲੋਕਾਂ ਲਈ ਵਰਦਾਨ: ਅਨਮੋਲ ਗਗਨ ਮਾਨ

ਕੈਬਨਿਟ ਮੰਤਰੀ ਨੇ ਪਿੰਡ ਕਾਲੇਵਾਲ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਖਰੜ , 19 Feb 2024

“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਾਲੇਵਾਲ ਵਿਖੇ ਲਾਏ ਕੈਂਪ ਦਾ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਮੌਕੇ ਤੇ ਹੱਲ ਮੁੱਹਈਆ ਕਰਵਾਉਣ ਉਪਰੰਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਸਦਕਾ ਅੱਜ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਕੋਲ ਪਿੰਡਾਂ ਵਿੱਚ ਜਾ ਰਹੇ ਹਨ। 

ਇਹ ਕੈਂਪ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਤੇ ਮੌਕੇ ਉੱਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਹੋ ਰਿਹਾ ਹੈ ਅਤੇ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਲੋਕਾਂ ਤਕ ਪੁੱਜ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਕ ਹਿਤ ਵਿੱਚ ਕੀਤੇ ਫ਼ੈਸਲਿਆਂ ਸਦਕਾ ਵੱਡੀ ਗਿਣਤੀ ਲੋਕਾਂ ਦੇ ਬਿਜਲੀ ਦੇ ਬਿੱਲ ਵੀ ਜ਼ੀਰੋ ਆ ਰਹੇ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਕਾਲੇਵਾਲ ਨੂੰ ਆਉਣ ਵਾਲੀ ਸੜਕ ਸਮੇਤ ਹਲਕੇ ਦੀਆਂ ਸਾਰੀਆਂ ਸੜਕਾਂ ਦੀ ਨੁਹਾਰ ਜਲਦੀ ਹੀ ਬਦਲ ਦਿੱਤੀ ਜਾਵੇਗੀ। ਇਸ ਪਿੰਡ ਦੇ ਵਿਕਾਸ ਕਾਰਜਾਂ ਉੱਤੇ ਪੰਜਾਬ ਸਰਕਾਰ ਵਲੋਂ ਕਰੀਬ 78 ਲੱਖ ਰੁਪਏ ਖਰਚੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਵਿੱਚ ਜਿਮ ਦੇ ਕਮਰਿਆਂ ਲਈ 03 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਡ੍ਰੇਨੇਜ ਪਾਈਪਾਂ, ਸਟਰੀਟ ਲਾਈਟਾਂ ਅਤੇ ਖੇਡ ਮੈਦਾਨ ਦੀ ਚਾਰਦੀਵਾਰੀ ਦੀ ਮੰਗ ਜਲਦ ਪੂਰੀ ਕਰਨ ਦਾ ਵਾਅਦਾ ਵੀ ਕੀਤਾ। 

ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਨ ਘਰ ਘਰ ਪੁੱਜਦਾ ਕੀਤਾ ਜਾ ਰਿਹਾ ਹੈ, ਜਿਸ ਸਦਕਾ ਲੋਕ ਬਹੁਤ ਖੁਸ਼ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਅਤੇ ਕਸਰਤ ਦੇ ਨੇੜੇ ਰਹਿਣ। ਕੈਬਨਿਟ ਮੰਤਰੀ ਨੇ ਕਿਹਾ ਕਿ “ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਕਰਨਾ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦ ਤੋਂ ਜਲਦ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕੈਂਪ ਵਿਚ ਹਾਜ਼ਰ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਹਦਾਇਤ ਵੀ ਕੀਤੀ। ਇਸ ਮੌਕੇ ਵੱਖੋ ਵੱਖ ਅਧਿਕਾਰੀਆਂ ਸਮੇਤ ਬੀ.ਡੀ. ਪੀ.ਓ. ਸ਼੍ਰੀ ਲੈਨਿਨ ਗਰਗ ਵੀ ਹਾਜ਼ਰ ਸਨ। 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜ਼ਰੂਰ ਸਾਮਿਲ ਹੋਣ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਅਤੇ ਆਪਣੀਆਂ ਮੁਸ਼ਕਲਾਂ ਮੌਕੇ 'ਤੇ ਹੀ ਹੱਲ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD