Wednesday, 08 May 2024

 

 

ਖ਼ਾਸ ਖਬਰਾਂ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ

 

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’- ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਚੌਥੀ ਬੱਸ ਰਵਾਨਾ ਕੀਤੀ

ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ

AAP, Aam Aadmi Party, Aam Aadmi Party Punjab, AAP Punjab, Batala, Mukh Mantri Teerth Yatra

Web Admin

Web Admin

5 Dariya News

ਕਾਦੀਆਂ (ਬਟਾਲਾ) , 20 Feb 2024

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕਾਦੀਆਂ ਸ਼ਹਿਰ ਤੋਂ ਸ਼ਰਧਾਲੂਆਂ ਦੀ ਚੌਥੀ ਬੱਸ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ, ਜਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਮਾਤਾ ਨੈਨਾ ਦੇਵੀ ਜੀ, ਸ੍ਰੀ ਮਾਤਾ ਚਿੰਤਪੁਰਨੀ ਜੀ ਅਤੇ ਸ੍ਰੀ ਮਾਤਾ ਜਵਾਲਾ ਜੀ ਦੇ ਦਰਸ਼ਨਾ ਲਈ ਰਵਾਨਾ ਕੀਤੀ। ਇਸ  ਮੌਕੇ ਯਾਤਰੀਆਂ ਦੀ ਬੱਸ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਬੰਧੀ ਗੱਲਬਾਤ ਦੌਰਾਨ ਚੇਅਰਮੈਨ ਸੇਖਵਾਂ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। 

ਅੱਜ ਬੱਸ ਵਿੱਚ ਗਏ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਤੇ ਉਨਾਂ ਪੰਜਾਬ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਸੰਗਤਾਂ ਨੂੰ ਇੱਕ-ਇੱਕ ਕਿੱਟ ਵੀ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। 

ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਰਧਾਲੂਆਂ ਦਾ ਮੈਡੀਕਲ ਚੈੱਕਅੱਪ ਵੀ ਕੀਤਾ ਗਿਆ। ਦੱਸਣਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ ਤਲਵੰਡੀ ਸਾਬੋ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।

 

Tags: AAP , Aam Aadmi Party , Aam Aadmi Party Punjab , AAP Punjab , Batala , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD