Sunday, 26 May 2024

 

 

ਖ਼ਾਸ ਖਬਰਾਂ ਕਾਂਗਰਸ ਦੇ ਸੰਯੁਕਤ ਸਕੱਤਰ ਰਵਿੰਦਰ ਸਿੰਘ ਤਿਆਗੀ ਭਾਜਪਾ 'ਚ ਸ਼ਾਮਲ ਤਿਵਾਡ਼ੀ ਦੀ ਚੋਣ ਮੁਹਿੰਮ ਹਫ਼ਡ਼ਾ-ਦਫ਼ਡ਼ੀ ਅਤੇ ਭੰਬਲਭੂਸੇ ਦੀ ਸ਼ਿਕਾਰ : ਰਵਿੰਦਰ ਪਠਾਨੀਆ ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਗੋਲਡਨ ਟੈਂਪਲ ਨੂੰ ਗਲੋਬਲ ਸੈਂਟਰ ਬਣਾਇਆ ਜਾਵੇਗਾ : ਰਾਹੁਲ ਗਾਂਧੀ ਪੰਜਾਬ ਵਿੱਚ ਅਪਰਾਧ ਕਾਬੂ ਤੋਂ ਬਾਹਰ, ਚਿੰਤਾ ਦਾ ਵਿਸ਼ਾ : ਵਿਜੇ ਇੰਦਰ ਸਿੰਗਲਾ ਵਿਜੇ ਇੰਦਰ ਸਿੰਗਲਾ ਨੇ ਜਾਰੀ ਕੀਤਾ ਮੈਨੀਫੈਸਟੋ, ਇਲਾਕੇ ਦੇ ਵਿਕਾਸ ਲਈ ਕੀਤੇ ਕਈ ਵਾਅਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਮੁਹਿੰਮ ਤੇਜ਼ ਕੀਤੀ, ਮੁੱਖ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੀ ਕੀਤੀ ਆਲੋਚਨਾ ਭਾਜਪਾ ਵੱਲੋਂ ਬਿੱਟੂ ਨੂੰ ਨਕਾਰੇ ਜਾਣ ਤੋਂ ਬਾਅਦ, ਵੜਿੰਗ ਨੂੰ ਆਪਣੇ 'ਦੋਸਤ' ਬਿੱਟੂ ਲਈ ਬੁਰਾ ਲੱਗਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਾਸਾਂਸੀ, ਅਜਨਾਲਾ ਅਤੇ ਮਜੀਠਾ ਵਿੱਚ ਕੁਲਦੀਪ ਧਾਲੀਵਾਲ ਲਈ ਕੀਤਾ ਚੋਣ ਪ੍ਰਚਾਰ, ਅੰਮ੍ਰਿਤਸਰ ਦੇ ਲੋਕਾਂ ਨੇ ਭਾਰੀ ਵੋਟਾਂ ਨਾਲ 'ਆਪ' ਨੂੰ ਜਿਤਾਉਣ ਦਾ ਕੀਤਾ ਵਾਅਦਾ "Omjee’s ਸਿਨੇ ਵਰਲਡ ਅਤੇ ਸਰਤਾਜ ਫਿਲਮਜ਼ ਨੇ ਨਵੀਂ ਫਿਲਮ, “ਆਪਣਾ ਅਰਸਤੂ” ਦਾ ਪੱਲਾ ਪੋਸਟਰ ਸਾਂਝਾ ਕੀਤਾ" ਨਵੀਂ ਖੇਡ ਨੀਤੀ ਦੇ ਚੰਗੇ ਨਤੀਜੇ ਆਉਣੇ ਸ਼ੁਰੂ, ਪੈਰਿਸ ਓਲੰਪਿਕਸ ਚ ਪੰਜਾਬੀ ਖਿਡਾਰੀ ਚਮਕਣਗੇ: ਮੀਤ ਹੇਅਰ ਜਨਰਲ ਅਬਜ਼ਰਵਰ ਨੇ ਕੀਤੀ ਮਾਈਕਰੋ ਅਬਜ਼ਰਵਰਾਂ ਨਾਲ ਬੈਠਕ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਅੱਧੇ ਦਰਜਨ ਤੋਂ ਵੱਧ ਵੱਡੇ ਆਗੂ 'ਆਪ' 'ਚ ਸ਼ਾਮਲ ਸੁਰਜੀਤ ਪਾਤਰ ਦੀ ਯਾਦ 'ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ : ਡਾ.ਐਸ.ਪੀ. ਸਿੰਘ ਓਬਰਾਏ ਆਪ-ਕਾਂਗਰਸ ਤੇ ਭਾਜਪਾ ਜਾਤੀ ਤੇ ਫਿਰਕੂ ਆਧਾਰਿਤ ’ਤੇ ਲੋਕਾਂ ਦਾ ਧਰੁਵੀਕਰਨ ਕਰਨਾ ਚਾਹੁੰਦੇ ਹਨ: ਸੁਖਬੀਰ ਸਿੰਘ ਬਾਦਲ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਬੂਥ ਪੱਧਰ ਤੇ "ਵੋਟਰ ਜਗਾਓ, ਬੂਥ ਪਹੁੰਚਾਓ" ਕਮੇਟੀ ਗਠਿਤ ਕੀਤੀ ਜਾਵੇ - ਜਨਰਲ ਚੋਣ ਆਬਜ਼ਰਵਰ ਡਾ. ਹੀਰਾ ਲਾਲ ਐਮਪੀ ਸੰਜੀਵ ਅਰੋੜਾ ਨੇ ਡਾ: ਸੁਰਜੀਤ ਪਾਤਰ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਜ਼ਿਲ੍ਹਾ ਵਾਸੀਆਂ ਦੇ ਘਰਾਂ ਦੀ ਰਸੋਈ ਤੱਕ ਪਹੁੰਚਿਆ ਵੋਟਰ ਜਾਗਰੂਕਤਾ ਅਭਿਆਨ ਲੋਕ ਸਭਾ ਚੋਣਾਂ: ਮਾਈਕਰੋ ਆਬਜ਼ਰਵਰਾਂ ਲਈ ਸਿਖ਼ਲਾਈ ਸੈਸ਼ਨ ਮਾਤਾ ਗੁਜਰੀ ਕਾਲਜ ਵਿਖੇ ਕਰਵਾਇਆ ਸੈਸ਼ਨ 'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ ਜੈਇੰਦਰ ਕੌਰ ਨੇ ਬਾਰਾਦਰੀ ਗਾਰਡਨ ਵਿੱਚ ਸ਼ਹਿਰ ਵਾਸੀਆਂ ਨਾਲ ਕੀਤੀ ਸਵੇਰ ਦੀ ਸੈਰ, ਭਾਜਪਾ ਲਈ ਮੰਗੇ ਵੋਟ

 

'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗ ਰਹੇ ਕੈਂਪ ਲੋਕ ਸੇਵਾ ਦੀ ਅਦੁੱਤੀ ਮਿਸਾਲ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਹਲਕਾ ਵਿਧਾਇਕ ਵੱਲੋਂ ਕੈਂਪਾਂ ਦਾ ਜਾਇਜ਼ਾ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਡੇਰਾਬੱਸੀ , 20 Feb 2024

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਦੇਣ ਦਾ ਵਾਅਦਾ ਬਾਕਾਇਦਾ ਨਿਭਾਇਆ ਜਾ ਰਿਹਾ ਹੈ, ਜਿਸ ਦੇ ਲਈ ਸਰਕਾਰ ਵੱਲੋਂ 'ਆਪ ਦੀ ਸਰਕਾਰ ਆਪ ਦੇ ਦੁਆਰ' ਵਰਗਾ ਲੋਕ-ਪੱਖੀ ਉਪਰਾਲਾ ਕੀਤਾ ਗਿਆ ਹੈ। ਇਸ ਸਕੀਮ ਅਧੀਨ ਲਾਏ ਜਾ ਰਹੇ ਕੈਂਪ ਲੋਕ ਸੇਵਾ ਦੀ ਅਦੁੱਤੀ ਮਿਸਾਲ ਹਨ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਾਰਡ ਨੰ: 18 ਅਤੇ 19 ਜ਼ੀਰਕਪੁਰ, ਵਾਰਡ ਨੰ: 15 ਦੇਵੀ ਨਗਰ,  ਡੇਰਾਬਸੀ, ਵਾਰਡ ਨੰ: 9 ਸ਼ਕਤੀ ਨਗਰ ਡੇਰਾਬਸੀ ਅਤੇ ਹੰਡੇਸਰਾ ਵਿਖੇ ਲਗਾਏ ਗਏ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਕੀਤਾ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਲੋਕਾਂ ਵੱਲੋਂ ਇਹ ਵੀ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇਸ ਕਥਨ ਨੂੰ ਸੱਚ ਸਾਬਤ ਕਰ ਦਿੱਤਾ ਗਿਆ ਹੈ ਕਿ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲੇਗੀ। 

ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਬੈਠੇ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਵਿੱਚ ਸਫ਼ਲਤਾ ਨਾਲ ਇਕ ਨਵੀਂ ਪਿਰਤ ਪਾਈ ਗਈ ਹੈ। ਐਸ.ਡੀ.ਐਮ. ਡੇਰਾਬਸੀ ਸ਼੍ਰੀ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD