Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਸੀਡੀ ਸਰਹਿੰਦ ਦੀ ਕੀਤੀ ਚੈਕਿੰਗ

ਆਮ ਆਦਮੀ ਕਲੀਨਿਕਾਂ ਦਾ ਹੁਣ ਤੱਕ 297674 ਮਰੀਜਾਂ ਨੇ ਲਿਆ ਲਾਹਾ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 20 Feb 2024

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕ ਸੀਡੀ ਸਰਹਿੰਦ ਦੀ ਅਚਨਚੇਤ ਚੈਕਿੰਗ ਕੀਤੀ , ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ । ਕਲੀਨਿਕ ਵਿੱਚ ਦਵਾਈਆਂ ਤੇ ਮੈਡੀਕਲ  ਲੈਬਾਰਟਰੀ ਟੈਸਟਾਂ ਦਾ ਸਟਾਕ ਚੈੱਕ ਕੀਤਾ ਅਤੇ ਕਲੀਨਿਕ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ। ਉਹਨਾਂ ਕਲੀਨਿਕ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। 

ਉਹਨਾਂ ਮਰੀਜ਼ਾਂ ਨੂੰ  ਪੁੱਛਿਆ ਕਿ ਕੀ ਉਹਨਾਂ ਨੂੰ ਸਾਰੀਆਂ ਦਵਾਈਆਂ ਸੰਸਥਾ ਦੇ ਅੰਦਰੋਂ ਹੀ ਮਿਲ ਰਹੀਆਂ ਹਨ  ਤਾਂ ਇਸ ਗੱਲ ਤੇ ਮਰੀਜ਼ਾਂ ਨੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਉਹਨਾਂ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਇਲਾਜ ਕਰਾਉਣ ਲਈ ਆਏ ਸਾਰੇ ਮਰੀਜ਼ਾਂ  ਦਾ ਡਾਟਾ ਆਨਲਾਈਨ ਵੀ ਕਰਨ ਤਾਂ ਕਿ ਸਰਕਾਰ ਨੂੰ ਸਿਹਤ ਸਕੀਮਾਂ ਬਣਾਉਣ ਸਬੰਧੀ ਅੰਕੜੇ ਉਪਲਬਧ ਹੋ ਸਕਣ, ਅਜਿਹਾ ਕਰਨ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਹਨਾਂ ਦਾ ਇਲਾਜ ਸੌਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ। 

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ  ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ 19 ਕਲੀਨਿਕ ਕੰਮ ਕਰ ਰਹੇ ਹਨ ਜਿੱਥੇ ਮਰੀਜ਼ਾਂ ਦਾ ਮੌਕੇ ਤੇ ਹੀ ਚੈੱਕ ਅਪ ਕਰਕੇ ਅਤੇ ਲੋੜੀਂਦੇ ਮੈਡੀਕਲ ਟੈਸਟ ਕਰਕੇ ਲੋੜੀਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। 

ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 297674 ਮਰੀਜ਼ ਮੁਫ਼ਤ ਇਲਾਜ ਅਤੇ  45565 ਲੈਬਾਰਟਰੀ ਟੈਸਟ ਅਤੇ ਦਵਾਈਆਂ ਦੀ ਸਹੂਲਤ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਇਹਨਾਂ ਕਲੀਨਿਕਾਂ ਵਿਚ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ ਹੁਣ 90 ਕਿਸਮ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 38 ਕਿਸਮ ਦੇ ਲੈਬਾਰਟਰੀ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD