Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਵਿਸ਼ਵ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਡਾ. ਦਲਬੀਰ ਸਿੰਘ ਕਥੂਰੀਆ, ਬੀਬੀ ਸੁਰਜੀਤ ਕੋਰ ਤੇ ਡਾ. ਮਹਿੰਦਰ ਸਿੰਘ ਰਾਏ ਦਾ ਸਨਮਾਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag Ludhiana

Web Admin

Web Admin

5 Dariya News

ਲੁਧਿਆਣਾ , 20 Feb 2024

Last updated on: Feb 20, 2024, 00:00 IST

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਡਾ. ਦਲਬੀਰ ਸਿੰਘ ਕਥੂਰੀਆ ਬਾਨੀ ਚੇਅਰਮੈਨ, ਵਿਸ਼ਵ ਪੰਜਾਬੀ ਸਭਾ ਟੋਰੰਟੋ, ਬੀਬੀ ਸੁਰਜੀਤ ਕੌਰ ਸੈਕਰਾਮੈਂਟੋ (ਅਮਰੀਕਾ)ਤੇ ਡਾ. ਮਹਿੰਦਰ ਸਿੰਘ ਰਾਏ (ਯੂ ਕੇ )ਨੂੰ ਪੰਜਾਬੀ ਮਾਤ ਭਾਸ਼ਾ ਦੀ ਨਿਰੰਤਰ ਮੁੱਲਵਾਨ ਸੇਵਾ ਲਈ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਸ਼ਾਮਿਲ ਹੋਏ।

ਸਮਾਗਮ ਦੇ ਆਰੰਭ ਵਿੱਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਅਤੇ ਮਾਤ ਭਾਸ਼ਾ ਦਿਵਸ ਦੇ ਇਤਿਹਾਸ ਸੰਬੰਧੀ ਅਤੇ ਵਿਦੇਸ਼ਾਂ ਵਿਚ ਪਰਵਾਸੀ ਪੰਜਾਬੀ ਲੇਖਕਾਂ ਵਲੋਂ ਮਾਤ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾਂਦੇ ਯਤਨਾਂ ਬਾਰੇ ਦੱਸਿਆ। ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਬੰਗਲਾ ਦੇਸ਼ ਵਿੱਚ ਮਾਂ ਬੋਲੀ ਬੰਗਲਾ ਲਈ ਕੁਰਬਾਨ ਹੋਏ ਸੂਰਮਿਆਂ ਨੂੰ ਅੱਜ ਦੇ ਦਿਨ ਯਾਦ ਕਰਨਾ ਲਾਜ਼ਮੀ ਹੈ ਕਿਉਂਕਿ ਉਨ੍ਹਾਂ ਦੀ ਕੁਰਬਾਨੀ ਕਾਰਨ ਹੀ ਯੁਨੈਸਕੋ ਨੇ ਇੱਕੀ ਫਰਵਰੀ ਨੂੰ ਵਿਸ਼ਵ ਮਾਤ ਦਿਵਸ  ਮਨਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਹਰ ਭਾਸ਼ਾ ਦਾ ਆਪਣਾ ਇਕ ਵੱਖਰਾ ਵਜੂਦ ,ਵੱਖਰੀ ਵਿਸ਼ੇਸ਼ਤਾ ਤੇ ਮਹਾਨਤਾ ਹੁੰਦੀ ਹੈ। ਵੱਧ ਤੋਂ ਵੱਧ ਭਾਸ਼ਾਵਾਂ ਨੂੰ ਸਿੱਖਣਾ ਮਨੁੱਖੀ ਗਿਆਨ ਵਿਚ ਵਾਧਾ ਕਰਦਾ ਹੈ ਪਰੰਤੂ ਆਪਣੀ ਮਾਂ ਬੋਲੀ ਨੂੰ ਨਕਾਰਨਾ ਮਨੁੱਖ ਦੀ ਆਪਣੇ ਆਪ ਨਾਲ ਗੁਸਤਾਖ਼ੀ ਹੈ। ਇਸ ਮੌਕੇ ਬੀਬੀ ਸੁਰਜੀਤ ਸੈਕਰਾਮੈਂਟੋ ਤੇ ਡਾ. ਮੁਹਿੰਦਰ ਸਿੰਘ ਰਾਏ ਨੇ ਪਰਵਾਸੀ ਧਰਤੀ ਤੇ ਪੰਜਾਬੀ ਬੋਲੀ ਦੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰਧਾਨਗੀ ਭਾਸ਼ਣ ਦੇਂਦਿਆਂ ਡਾ. ਦਲਬੀਰ ਸਿੰਘ ਕਥੂਰੀਆ  ਨੇ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਸੰਸਥਾ ਨਿਰੰਤਰ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਅਤੇ ਪਰਵਾਸੀ ਸਾਹਿਤ ਨੂੰ ਪ੍ਰੋਤਸਾਹਿਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਆਪਣੀ ਵਿਸ਼ਵ ਪੰਜਾਬੀ ਸਭਾ ਵਲੋਂ ਪੰਜਾਬੀ ਭਾਸ਼ਾ ਤੇ ਪੰਜਾਬੀ ਸਾਹਿਤ ਦੀ ਪ੍ਰਫੁਲਤਾ ਲਈ ਕਰਵਾਏ ਜਾਂਦੇ ਸਾਹਿਤਕ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਆਖੀਰ ਵਿਚ ਪੰਜਾਬੀ ਵਿਭਾਗ ਦੇ ਮੁੱਖੀ ਪ੍ਰੋ. ਸ਼ਰਨਜੀਤ ਕੌਰ ਨੇ ਸਭ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ।

ਇਸ ਮੌਕੇ ਪ੍ਰੋ. ਮਨਜੀਤ ਸਿੰਘ ਛਾਬੜਾ ਡਾਇਰੈਕਟਰ ਜੀ. ਜੀ. ਐਨ. ਆਈ. ਐਮ. ਟੀ.,  ਪੰਜਾਬੀ ਵਿਭਾਗ ਦੇ  ਡਾ. ਗੁਰਪ੍ਰੀਤ ਸਿੰਘ, ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਰਜਿੰਦਰ ਕੌਰ ਮਲਹੋਤਰਾ, ਡਾ. ਦਲੀਪ ਸਿੰਘ, ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸੁਸ਼ਮਿੰਦਰਜੀਤ ਕੌਰ, ਡਾ. ਹਰਗੁਣਜੋਤ ਕੌਰ, ਡਾ. ਭੁਪਿੰਦਰਜੀਤ ਕੌਰ, ਡਾ. ਮਨਦੀਪ ਕੌਰ ਰੰਧਾਵਾ, ਰਾਜਿੰਦਰ ਸਿੰਘ ਸੰਧੂ,ਸ੍ਰੀਮਤੀ ਤੇਜਿੰਦਰ ਕੌਰ ਕਥੂਰੀਆ, ਸ੍ਰੀਮਤੀ ਗੁਰਲੀਨ ਕੌਰ। ਲੱਕੀ,ਕਮਲਜੀਤ ਸਿੰਘ ਲੱਕੀ ਤੇ ਸ. ਕੇਹਰ ਸਿੰਘ ਸੈਕਰਾਮੈਂਟੋ ਵੀ ਹਾਜ਼ਰ ਰਹੇ। ਪ੍ਰੋਗਰਾਮ ਦਾ ਸੰਚਾਲਨ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਕੋਆਰਡੀਨੇਟਰ ਡਾ. ਤੇਜਿੰਦਰ ਕੌਰ ਨੇ ਕੀਤਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD