Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਸੰਯੁਕਤ ਕਿਸਾਨ ਮੋਰਚੇ ਵਲੋਂ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਟੋਲ ਪਲਾਜ਼ਾ ਉੱਪਰ ਤਿੰਨ ਰੋਜ਼ਾ ਧਰਨੇ ਸ਼ੁਰੂ

ਭਾਜਪਾ ਦੇ 20 ਆਗੂਆਂ, 37 ਟੋਲ ਪਲਾਜ਼ਾ ਟੋਲ ਫ੍ਰੀ ਅਤੇ ਦੋ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ 22 ਫਰਵਰੀ ਤੱਕ ਧਰਨੇ ਰਹਿਣਗੇ ਜਾਰੀ

Protest, Farmer Protest,  Sanyukt Kisan Morcha, SKM, Jalandhar

Web Admin

Web Admin

5 Dariya News

ਜਲੰਧਰ , 20 Feb 2024

ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਵਲੋਂ ਸਵਾਮੀਨਾਥਨ ਫਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ ਸਮੇਤ ਹੋਰ ਕਿਸਾਨੀ ਮੰਗਾਂ ਅਤੇ ਕਿਸਾਨਾਂ ਤੇ ਜਬਰ ਕਰਨ ਵਿਰੁੱਧ ਅੱਜ ਸੂਬੇ ਵਿੱਚ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਟੋਲ ਪਲਾਜ਼ਾ ਟੋਲ ਫ੍ਰੀ ਕਰਕੇ ਤਿੰਨ ਦਿਨਾਂ ਲਈ ਦਿਨ ਰਾਤ ਦੇ ਧਰਨੇ ਅੱਜ ਸ਼ੁਰੂ ਕਰ ਦਿੱਤੇ ਗਏ। ਸੂਬਾ ਪੱਧਰ ਤੇ ਪੁੱਜੀਆਂ ਰਿਪੋਰਟਾਂ ਮੁਤਾਬਕ ਸੂਬੇ ਭਰ ਵਿੱਚ 20 ਭਾਜਪਾ ਆਗੂਆਂ ਦੇ ਘਰਾਂ ਸਾਹਮਣੇ, 37 ਟੋਲ ਪਲਾਜ਼ਾ ਟੋਲ ਫ੍ਰੀ ਕਰਕੇ ਅਤੇ ਦੋ ਜ਼ਿਲਿਆਂ ਹੁਸ਼ਿਆਰਪੁਰ ਅਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਕੁੱਲ ਮਿਲਾ ਕੇ 59 ਸਥਾਨਾਂ ਤੇ ਕਿਸਾਨ ਜੱਥੇਬੰਦੀਆਂ ਨੇ ਧਰਨੇ ਸ਼ੁਰੂ ਕਰ ਦਿੱਤੇ ਹਨ।   

ਭਾਜਪਾ ਆਗੂਆਂ ਜਿਨ੍ਹਾਂ ਦੇ ਘਰਾਂ ਸਾਹਮਣੇ ਧਰਨੇ ਸ਼ੁਰੂ ਹੋਏ ਹਨ ਉਨ੍ਹਾਂ ਵਿੱਚ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ, ਇਕਬਾਲ ਸਿੰਘ ਲਾਲਪੁਰਾ, ਸੁਰਜੀਤ ਕੁਮਾਰ ਜਿਆਣੀ, ਰਾਣਾ ਗੁਰਮੀਤ ਸੋਢੀ, ਮੰਤਰੀ ਸੋਮ ਪ੍ਰਕਾਸ਼, ਮਨੋਰੰਜਨ ਕਾਲੀਆ, ਹਰਜੀਤ ਸਿੰਘ, ਅਰਵਿੰਦ ਖੰਨਾ,ਕਾਕਾ ਸਿੰਘ ਕੰਬੋਜ, ਦੀਦਾਰ ਸਿੰਘ ਭੱਟੀ, ਕੇਵਲ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਕਾਕਾ, ਰਜਿੰਦਰ ਮੋਹਨ ਸਿੰਘ ਛੀਨਾ, ਅਮਰਪਾਲ ਸਿੰਘ ਬੋਨੀ, ਫਤਿਹਜੰਗ ਸਿੰਘ ਬਾਜਵਾ, ਰਾਕੇਸ਼ ਕੁਮਾਰ ਜੈਨ, ਭੁਪੇਸ਼ ਅਗਰਵਾਲ, ਰਾਜੇਸ਼ ਪੇਠਲੀ ਅਤੇ ਡਾ ਸੀਮਾਂਤ ਗਰਗ ਆਦਿ ਸ਼ਾਮਲ ਹਨ। ਕਿਸਾਨ ਜਥੇਬੰਦੀਆਂ ਨੇ ਸੂਬੇ ਦੀਆਂ ਪ੍ਰਮੁੱਖ ਜਰਨੈਲੀ ਸੜਕਾਂ ਉੱਤੇ 37 ਟੋਲ ਪਲਾਜ਼ਿਆ ਨੂੰ ਟੋਲ ਫ੍ਰੀ ਕਰ ਦਿੱਤਾ ਹੈ। 

ਅੱਜ ਦੇ ਧਰਨਿਆਂ ਵਿੱਚ ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦੀ ਮੰਗ ਨੂੰ ਫ਼ਸਲੀ ਵਿਭਿੰਨਤਾ ਦੇ ਰੂਪ ਕੰਟਰੈਕਟ ਖੇਤੀ ਵੱਲ ਭਟਕਾਉਣ ਦੀ ਗੁੰਮਰਾਹਕੁੰਨ ਚਾਲ ਬਾਰੇ ਕਿਸਾਨਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਸੱਤਾ ਦੇ ਹੰਕਾਰ ਵਿੱਚ ਕਿਸਾਨੀ ਮੰਗਾਂ ਨੂੰ ਅਣਗੌਲਿਆਂ ਕਰਕੇ ਦੱਸ ਦਿੱਤਾ ਹੈ ਕਿ ਉਹ ਕਾਰਪੋਰੇਟ ਦੇ ਹਿੱਤਾਂ ਨੂੰ ਪੂਰਾ ਕਰਨ ਲਈ ਐਮ ਐਸ ਪੀ ਦੇ ਮਾਮਲੇ ਵਿਚ ਵੀ ਪੂਰੇ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। 

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਕਿ ਸਵਾਮੀਨਾਥਨ ਫਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਅਤੇ ਕਿਸਾਨਾਂ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ ਸਮੇਤ ਹੋਰ ਕਿਸਾਨੀ ਮੰਗਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਅੱਜ ਦੇ ਧਰਨਿਆਂ ਵਿੱਚ ਇੰਟਰਨੈਟ ਤੇ ਪਾਬੰਦੀਆਂ ਮੜਣ, ਸੰਯੁਕਤ ਕਿਸਾਨ ਮੋਰਚਾ ਦੇ ਫੇਸਬੁੱਕ ਪੇਜ਼ ਨੂੰ ਬੰਦ ਕਰਨ ਵਿਰੁੱਧ ਵੀ ਆਵਾਜ਼ ਬੁਲੰਦ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਇਹ ਧਰਨੇ 22 ਫਰਵਰੀ ਸ਼ਾਮ ਪੰਜ ਵਜੇ ਤੱਕ ਜਾਰੀ ਰਹਿਣਗੇ। ਸੰਯੁਕਤ ਕਿਸਾਨ ਮੋਰਚਾ ਨੇ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਦੇਸ਼ ਪੱਧਰ ਦੀ ਮੀਟਿੰਗ ਹੁਣ ਦਿੱਲੀ ਦੀ ਥਾਂ 22 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਵੇਗੀ।

ਅੱਜ ਦੇ ਧਰਨਿਆਂ ਦੀ ਅਗਵਾਈ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ , ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗ੍ਹੜ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ, ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਰਾਜੂਔਲਖ, ਹਰਜੀਤ ਸਿੰਘ ਰਵੀ, ਨਿਰਵੈਰ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ ਅਤੇ ਬੋਘ ਸਿੰਘ ਮਾਨਸਾ ਆਦਿ ਨੇ ਕੀਤੀ।

 

Tags: Protest , Farmer Protest , Sanyukt Kisan Morcha , SKM , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD