Monday, 20 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ਲਈ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ

ਸਾਧੂ ਬੇਲਾ ਰੋਡ ਤੇ ਸਰਹਿੰਦ ਰੋਡ ਬਾਈਪਾਸ ਨੂੰ ਜੋੜਦੀ ਸੜਕ ਬਣਾਉਣ ਸਮੇਤ ਫੇਜ਼ 3 ਤੇ 4 ਲਈ ਕਮਰਸ਼ੀਅਲ ਬਲਾਕ ਤੇ ਪੁੱਡਾ ਇਨਕਲੇਵ-1 'ਚ 3 ਪਾਰਕ ਬਣਨਗੇ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 21 Feb 2024

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਦੇ ਵਿਕਾਸ ਲਈ ਕਰੀਬ 14 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾ ਕੇ ਤੋਹਫ਼ਾ ਦਿੱਤਾ ਹੈ। ਇੱਥੇ ਅਰਬਨ ਅਸਟੇਟ ਫੇਜ 3 ਵਿਖੇ ਇੱਕ ਸਮਾਗਮ ਮੌਕੇ ਇਨ੍ਹਾਂ ਕੰਮਾਂ ਦੇ ਨੀਂਹ ਪੱਥਰ ਰੱਖਦਿਆਂ ਸਿਹਤ ਮੰਤਰੀ ਨੇ ਦੱਸਿਆ ਕੀਤਾ ਕਿ ਪਿਛਲੇ ਸਮੇਂ 'ਚ ਆਏ ਹੜ੍ਹਾਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਘੱਗਰ ਅਤੇ ਪਟਿਆਲਾ ਕੀ ਰਾਓ ਨਦੀਆਂ 'ਚ ਹੜ੍ਹਾਂ ਦੀ ਸਮੱਸਿਆ ਦੇ ਪੱਕੇ ਹੱਲ ਲਈ ਤਜਵੀਜਾਂ ਉਲੀਕੀਆਂ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਟਿਆਲਾ ਸ਼ਹਿਰ 'ਚ ਜਿੱਥੇ 100 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਥੇ ਹੀ ਨਹਿਰੀ ਪਾਣੀ ਦੇ ਪ੍ਰਾਜੈਕਟ ਦਾ ਕੰਮ ਵੀ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਅਰਬਨ ਅਸਟੇਟ ਵਾਸੀਆਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਇੱਥੋਂ ਦੇ ਨਿਵਾਸੀਆਂ ਨੂੰ ਵੀ ਇਸ ਪ੍ਰਾਜੈਕਟ ਦਾ ਪਾਣੀ 24 ਘੰਟੇ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨ੍ਹਾਂ ਪ੍ਰਦੂਸ਼ਣ ਨਾਲ ਨਜਿੱਠਣ ਲਈ ਨਵੇਂ ਬੂਟੇ ਵੀ ਲਗਾਏ ਜਾਣਗੇ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੜ੍ਹਾਂ ਕਰਕੇ ਨੁਕਸਾਨੀ ਗਈ 1.1 ਕਿਲੋਮੀਟਰ ਸਾਧੂ ਬੇਲਾ ਰੋਡ ਦੇ ਨਵੀਨੀਕਰਨ 'ਤੇ 183.13 ਲੱਖ ਰੁਪਏ ਖ਼ਰਚੇ ਜਾਣਗੇ। ਇਸ ਤੋਂ ਬਿਨ੍ਹਾਂ ਸਾਧੂ ਬੇਲਾ ਤੋਂ ਸਰਹਿੰਦ ਰੋਡ ਬਾਈਪਾਸ ਨੂੰ ਜੋੜਦੀ ਅਰਬਨ ਅਸਟੇਟ ਦੀ ਪੈਰੀਫੇਰੀ ਸੜਕ ਨੂੰ 1.5 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਕਰਕੇ ਉਸਾਰੀ ਕੀਤੀ ਜਾਵੇਗੀ। ਜਦੋਂਕਿ ਨਾਭਾ ਰੋਡ 'ਤੇ ਉਸਾਰੇ ਗਏ ਪੁੱਡਾ ਇਨਕਲੇਵ-1 ਵਿੱਚ 1.20 ਕਰੋੜ ਰੁਪਏ ਦੀ ਲਾਗਤ ਨਾਲ 3 ਪਾਰਕ ਬਣਾਏ ਜਾਣਗੇ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਅਰਬਨ ਅਸਟੇਟ ਦੇ ਫੇਜ 3 ਵਿੱਚ ਇੱਕ ਕਮਰਸ਼ੀਅਲ ਮਾਰਕੀਟ 5.42 ਏਕੜ ਰਕਬੇ ਵਿੱਚ ਤਿਆਰ ਕੀਤੀ ਜਾ ਰਹੀ ਹੈ ਜਿਸ ਵਿੱਚ 32 ਸ਼ੋਰੂਮ ਤੇ 34 ਦੁਕਾਨਾਂ ਬਣਾਈਆਂ ਜਾਣਗੀਆਂ ਤੇ ਇਸ ਕੰਮ ਉਪਰ 571.10 ਲੱਖ ਰੁਪਏ ਖਰਚੇ ਜਾਣਗੇ।ਜਦੋਂਕਿ ਸਾਧੂ ਬੇਲਾ ਸੜਕ ਦੇ ਨਾਲ ਨਵੇਂ ਬਣਾਏ ਗਏ ਫੇਸ-4 ਵਿੱਚ 1.86 ਏਕੜ ਜਮੀਨ ਅੰਦਰ 256.86 ਲੱਖ ਰੁਪਏ ਦੀ ਲਾਗਤ ਨਾਲ ਦੋ ਕਮਰਸ਼ੀਅਲ ਮਾਰਕੀਟਾਂ ਤਿਆਰ ਕੀਤੀਆਂ ਜਾਣਗੀਆਂ, ਜਿੱਥੇ 42 ਸ਼ੋਰੂਮ, 48 ਸ਼ਾਪਸ ਅਤੇ 7 ਬੂਥ ਕੱਟੇ ਜਾਣਗੇ।ਇਸ ਦੇ ਨਾਲ ਹੀ 26.76 ਏਕੜ ਸਕੀਮ ਅਰਬਨ ਅਸਟੇਟ ਫੇਜ 1 ਨੂੰ ਜੋੜਦੀ ਸੜਕ 80 ਫੁਟੀ ਤੇ 300 ਮੀਟਰ ਸੜਕ ਦੀ ਉਸਾਰੀ ਵੀ ਵੀ 36.32 ਲੱਖ ਦੀ ਲਾਗਤ ਨਾਲ ਕੀਤੀ ਜਾਵੇਗੀ।

ਇਸ ਮੌਕੇ ਪੀਡੀਏ ਦੇ ਮੁੱਖ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ ਨੇ ਸਿਹਤ ਮੰਤਰੀ ਦਾ ਸਵਾਗਤ ਕੀਤਾ ਅਤੇ ਪੀਡੀਏ ਵੱਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਤਜਵੀਜ ਤੋਂ ਜਾਣੂ ਕਰਵਾਇਆ। ਅਰਬਨ ਅਸਟੇਟ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਨੇ ਡਾ. ਬਲਬੀਰ ਸਿੰਘ ਦਾ ਸਨਮਾਨ ਕੀਤਾ। ਸਮਾਰੋਹ 'ਚ ਕਰਨਲ ਜੇ.ਵੀ. ਸਿੰਘ, ਡਾ. ਭੀਮਇੰਦਰ ਸਿੰਘ, ਜਸਬੀਰ ਸਿੰਘ ਗਾਂਧੀ, ਕੁਮਕੁਮ ਬਜਾਜ, ਪ੍ਰਧਾਨ ਮਨਜੀਤ ਸਿੰਘ ਸਾਹੀ, ਪ੍ਰੈਸ ਸਕੱਤਰ ਰਜਿੰਦਰ ਸਿੰਘ ਥਿੰਦ, ਐਡਵੋਕੇਟ ਕੁਲਵੰਤ ਸਿੰਘ, ਸਕੱਤਰ ਕੁਲਵਿੰਦਰ ਸਿੰਘ ਖੰਗੂੜਾ, ਕਰਮਜੀਤ ਸਿੰਘ ਕੰਗ, ਰਾਜਿੰਦਰ ਸਿੰਘ, ਬਲਾਕ ਪ੍ਰਧਾਨ ਲਾਲ ਸਿੰਘ, ਮੋਹਿਤ ਕੁਮਾਰ, ਗੁਰਕ੍ਰਿਪਾਲ ਸਿੰਘ ਸਰਪੰਚ, ਮਨਦੀਪ ਸਿੰਘ ਤੇ ਪ੍ਰਦੀਪ ਗਰਗ ਸਮੇਤ ਪੀਡੀਏ ਦੇ ਅਧਿਕਾਰੀ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD