Monday, 20 May 2024

 

 

ਖ਼ਾਸ ਖਬਰਾਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

 

ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਅੰਤਰ ਪੌਲੀਟੈਕਨਿਕ ਤਿੰਨ ਰੋਜ਼ਾ ਯੁਵਕ ਮੇਲੇ ਦਾ ਡਾ. ਬਲਵੀਰ ਸਿੰਘ ਵੱਲੋਂ ਉਦਘਾਟਨ

ਤਕਨੀਕੀ ਸਿੱਖਿਆ ਨੂੰ ਪ੍ਰਫੁਲਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ : ਡਾ. ਬਲਵੀਰ ਸਿੰਘ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 21 Feb 2024

ਸਥਾਨਕ ਹਰਪਾਲ ਟਿਵਾਣਾ ਕਲਾ ਕੇਂਦਰ ਪਟਿਆਲਾ ਵਿਖੇ ਪੰਜਾਬ ਰਾਜ ਤਕਨੀਕੀ ਸੰਸਥਾਵਾਂ ਦੀ ਸਪੋਰਟਸ ਬਾਡੀ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਦੀ ਮੇਜ਼ਬਾਨੀ ਵਿਚ ਕਰਵਾਏ ਜਾ ਰਹੇ ਤਿੰਨ ਰੋਜ਼ਾ ਰਾਜ ਪੱਧਰੀ ਯੁਵਕ ਮੇਲੇ ਦਾ ਉਦਘਾਟਨ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਡਾ ਬਲਵੀਰ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵਧਾਈ ਦਿੰਦਿਆਂ ਪੀ ਟੀ ਆਈ ਐਸ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਦੇ ਇਸ ਉਪਰਾਲੇ ਨੂੰ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਮੀਲ ਪੱਥਰ ਦੱਸਿਆ। 

ਉਹਨਾਂ ਨੇ ਸੰਗੀਤ ਦੀ ਤੁਲਨਾ ਮੈਡੀਟੇਸ਼ਨ ਨਾਲ ਕਰਦਿਆਂ ਉਦਾਹਰਨਾਂ ਸਹਿਤ ਇਸ ਨੂੰ ਡਾਕਟਰੀ ਇਲਾਜ ਤੋਂ ਉੱਤਮ ਦੱਸਦਿਆਂ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰਕ ਦਾਇਰੇ ਨੂੰ ਵਿਸ਼ਾਲ ਕਰਨ ਹਿਤ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਰਕਾਰ ਦੇ ਮੁੱਖ ਟੀਚਿਆਂ ਵਿਚ ਤਕਨੀਕੀ ਸਿੱਖਿਆ ਵਿਸ਼ੇਸ਼ ਕਰਕੇ ਪੌਲੀਟੈਕਨਿਕ ਸਿੱਖਿਆ ਨੂੰ ਪ੍ਰਫੁਲਿਤ ਕਰਕੇ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।

ਇਸ ਸਭਿਆਚਾਰਕ ਮੇਲੇ ਦੀ ਪ੍ਰਧਾਨਗੀ ਵਿਭਾਗ ਦੇ ਵਧੀਕ ਡਾਇਰੈਕਟਰ ਕਮ ਪੈਟਰਨ ਪੀ ਟੀ ਆਈ ਐਸ ਮੋਹਨਵੀਰ ਸਿੰਘ ਸਿੱਧੂ ਨੇ ਕੀਤੀ। ਇਸ ਮੌਕੇ  ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਸਰਕਾਰੀ ਪੌਲੀਟੈਕਨਿਕ ਕਾਲਜ ਦੇ  ਮੀਡੀਆ ਇੰਚਾਰਜ ਪ੍ਰੋ ਨਰਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਇਸ ਯੁਵਕ ਮੇਲੇ ਦੌਰਾਨ ਪੰਜਾਬ ਦੇ 25 ਤੋਂ ਵਧੇਰੇ ਪੌਲੀਟੈਕਨਿਕ ਕਾਲਜਾਂ ਦੇ ਲਗਭਗ 400 ਵਿਦਿਆਰਥੀ ਵੱਖ ਵੱਖ ਵੰਨਗੀਆਂ ਵਿਚ ਭਾਗ ਲੈਣਗੇ। 

ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਦੇ ਮੁਕਾਬਲੇ ਤੋਂ ਕੀਤੀ ਗਈ, ਜਿਸ ਵਿਚ ਸਰਕਾਰੀ ਪੌਲੀਟੈਕਨਿਕ ਕਾਲਜ ਪਟਿਆਲਾ ਨੇ ਪਹਿਲਾ ਸਥਾਨ, ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ ਲੁਧਿਆਣਾ ਨੇ ਦੂਸਰਾ, ਮਿਹਰ ਚੰਦ ਪੌਲੀਟੈਕਨਿਕ ਜਲੰਧਰ ਨੇ ਅਤੇ ਸਰਕਾਰੀ ਪੌਲੀਟੈਕਨਿਕ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ। ਪੀ ਟੀ ਆਈ ਐਸ ਦੇ ਪ੍ਰਧਾਨ ਪਰਮਵੀਰ ਮੱਤੇਵਾਲ ਨੇ ਦੱਸਿਆ ਕਿ ਇਹਨਾਂ ਮੇਲਿਆਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਮੇਲ ਕਰਵਾ ਕੇ ਰੰਗਲੇ ਪੰਜਾਬ ਦੀ ਸਿਰਜਣਾ ਵਿਚ ਯੋਗਦਾਨ ਪਾਉਣਾ ਹੈ। ਰੰਗੋਲੀ ਵਿੱਚ ਸਰਕਾਰੀ ਪੌਲੀਟੈਕਨਿਕ ਕਾਲਜ ਲੁਧਿਆਣਾ ਨੇ ਪਹਿਲਾ ਸਰਕਾਰੀ ਪੌਲੀਟੈਕਨਿਕ ਪਟਿਆਲਾ ਨੇ ਦੂਸਰਾ ਅਤੇ ਜਲੰਧਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ, ਰਾਜ ਕੁਮਾਰ ਚੋਪੜਾ, ਪ੍ਰਿੰਸੀਪਲ  ਡਾ ਅੰਕੁਸ਼ ਕਾਂਸਲ  ਥਾਪਰ ਪੌਲੀਟੈਕਨਿਕ ਕਾਲਜ, ਪੀ ਟੀ ਆਈ ਐਸ ਦੇ ਸਕੱਤਰ ਰਾਮ ਸਰੂਪ ਆਰਗੇਨਾਈਜ਼ਿੰਗ ਸਕੱਤਰ ਯਸ਼ਪਾਲ ਪਠਾਣੀਆ ਵਰਕਿੰਗ ਕਮੇਟੀ ਮੈਂਬਰ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ, ਦਵਿੰਦਰ ਸਿੰਘ ਭੱਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ, ਪ੍ਰੋ ਜਸਪ੍ਰੀਤ ਸਿੰਘ ਅਤੇ ਮੈਡਮ ਅਮਨਪ੍ਰੀਤ ਕੌਰ ਵੱਲੋਂ ਨਿਭਾਈ ਗਈ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD