Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬ ਸਰਕਾਰ ਦੀ ਨੀਅਤ ਤੇ ਨੀਤੀ ਮਾਂ ਬੋਲੀ ਪੰਜਾਬੀ ਪੱਖੀ-ਡਾ. ਬਲਬੀਰ ਸਿੰਘ

ਕਿਹਾ, ਲੋਕ ਘਰਾਂ ਦੀਆਂ ਨਾਮ ਪੱਟੀਆਂ ਤੇ ਦੁਕਾਨਾਂ ਦੇ ਬੋਰਡਾਂ ਉੱਪਰ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 21 Feb 2024

Last updated on: Feb 21, 2024, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਨੀਤੀ ਅਤੇ ਨੀਅਤ ਮਾਂ ਬੋਲੀ ਪੰਜਾਬੀ ਪੱਖੀ ਹੈ।ਸਿਹਤ ਮੰਤਰੀ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਸਮਾਗਮ ਦੀ ਅਗਵਾਈ ਕਰ ਰਹੇ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਨੂੰ ਹੋਰਨਾਂ ਭਾਸ਼ਾਵਾਂ ਨੂੰ ਵੀ ਸਿੱਖਣਾ ਚਾਹੀਦਾ ਹੈ ਪਰੰਤੂ ਸਾਡੀ ਮਾਂ ਬੋਲੀ ਉਤੇ ਵੀ ਪਕੜ ਲਾਜਮੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬੀ ਵਿਸ਼ਵ ਵਿੱਚ ਭਾਵੇਂ ਕਿਤੇ ਵੀ ਗਏ, ਉਥੇ ਹੀ ਉਨ੍ਹਾਂ ਨੇ ਨਵਾਂ ਪੰਜਾਬ ਵਸਾ ਲਿਆ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਪੰਜਾਬੀ ਦੇ ਲੇਖਕਾਂ ਤੇ ਪੰਜਾਬੀ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਸੰਜੀਦਾ ਹੈ। 

ਡਾ. ਬਲਬੀਰ ਸਿੰਘ ਨੇ ਸਮੁੱਚੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੀਆਂ ਨਾਮ ਪੱਟੀਆਂ ਅਤੇ ਦੁਕਾਨਾਂ ਦੇ ਬੋਰਡਾਂ ਉੱਪਰ ਸਭ ਤੋਂ ਪਹਿਲਾਂ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ। ਸਮਾਗਮ ਮੌਕੇ ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤਕਾਰ ਡਾ.ਵਿਦਵਾਨ ਸਿੰਘ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਸਮਾਗਮ ਦੀ ਪ੍ਰਧਾਨਗੀ ਉੱਘੇ ਚਿੰਤਕ ਡਾ. ਅਮਰਜੀਤ ਸਿੰਘ ਗਰੇਵਾਲ ਤੇ ਉੱਘੇ ਕਵੀ ਡਾ. ਸਵਰਨਜੀਤ ਸਿੰਘ ਸਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਡਾ. ਰਾਜਿੰਦਰਪਾਲ ਸਿੰਘ ਬਰਾੜ ਨੇ “ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਅਤੇ ਹੱਲ” ਵਿਸ਼ੇ ਤੇ ਕੁੰਜੀਵਤ ਭਾਸ਼ਣ ਦਿੱਤਾ।

ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਹਰਪ੍ਰੀਤ ਕੌਰ ਨੇ ਸਵਾਗਤ ਕਰਦਿਆਂ ਮਾਤ ਭਾਸ਼ਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਤੇ ਵਿਭਾਗ ਦੀਆਂ ਮਹੱਤਵਪੂਰਨ ਸਕੀਮਾਂ ਬਾਰੇ ਜਾਣੂ ਕਰਵਾਇਆ।ਸਮਾਗਮ ਸ਼ੁਰੂ ਹੋਣ ਤੋਂ ਪਹਿਲਾਂ ਭਾਸ਼ਾ ਵਿਭਾਗ ਵਲੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਰਾਹੀਂ ਆਮ ਜਨਤਾ ਨੂੰ ਘਰਾਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ ਵਿਚ ਲਿਖਣ ਲਈ “ਪੰਜਾਬੀ ਚੇਤਨਾ ਰੈਲੀ” ਕੱਢੀ ਗਈ। ਇਸ ਰੈਲੀ ਵਿਚ ਸਕੂਲ, ਪੰਜਾਬੀ ਟਾਈਪ/ਸ਼ਾਰਟਹੈਂਡ ਅਤੇ ਸਰਕਾਰੀ ਆਈ.ਟੀ.ਆਈ ਲੜਕੀਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਇਸ ਰੈਲੀ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਸਮਾਗਮ ਦੇ ਦੂਜੇ ਦੌਰ ਵਿਚ ਪੰਜਾਬੀ ਥੀਏਟਰ ਮੰਚ ਦੇ ਡਾਇਰੈਕਟਰ, ਗੁਲਜਾਰ ਪਟਿਆਲਵੀ ਨੇ ਪੰਜਾਬੀ ਸੂਫ਼ੀ ਗਾਇਕੀ ਦੀ ਪੇਸ਼ਕਾਰੀ ਕੀਤੀ। ਸਮਾਗਮ ਵਿਚ ਕਰਨਲ ਜੇਵੀ ਸਿੰਘ, ਜਸਬੀਰ ਸਿੰਘ ਗਾਂਧੀ, ਲਾਲ ਸਿੰਘ ਤੇ ਮਨਦੀਪ ਸਿੰਘ ਵਿਰਦੀ ਡਿਪਟੀ ਡਾਇਰੈਕਟਰ ਹਰਭਜਨ ਕੌਰ, ਚੰਦਨਦੀਪ ਕੌਰ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਜਸਪ੍ਰੀਤ ਕੌਰ, ਸੁਰਿੰਦਰ ਕੌਰ ਹਾਜਰ ਹੋਏ। ਮੰਚ ਸੰਚਾਲਨ ਦਾ ਕਾਰਜ ਵਿਭਾਗ ਦੇ ਅਧਿਕਾਰੀ ਗੁਰਮੇਲ ਸਿੰਘ ਵਿਰਕ ਨੇ ਕੀਤਾ। 

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD