Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਸ਼ਾ ਵਿਭਾਗ, ਮੋਹਾਲੀ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 21 Feb 2024

Last updated on: Feb 21, 2024, 00:00 IST

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮਿਤੀ 21.02.2024 ਨੂੰ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਦੇ ਮੌਕੇ ’ਤੇ ਅਹਿਦ ਸਮਾਗਮ ਅਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਐੱਸ.ਕੇ.ਅਗਰਵਾਲ (ਪ੍ਰਧਾਨ, ਜ਼ਿਲ੍ਹਾ ਖਪਤਕਾਰ ਕਮਿਸ਼ਨ, ਐੱਸ.ਏ.ਐੱਸ.ਨਗਰ) ਸਨ। 

ਸਮਾਗਮ ਦੀ ਪ੍ਰਧਾਨਗੀ ਪ੍ਰੋ. ਸਰਬਜੀਤ ਸਿੰਘ ਵੱਲੋਂ ਕੀਤੀ ਗਈ ਅਤੇ ਮੁੱਖ ਬੁਲਾਰੇ ਵਜੋਂ ਡਾ. ਹਰਜੀਤ ਸਿੰਘ (ਡੀ.ਏ.ਵੀ. ਕਾਲਜ, ਸੈਕਟਰ-10, ਚੰਡੀਗੜ੍ਹ) ਅਤੇ ਸ. ਜਗਤਾਰ ਸਿੰਘ ਸੋਖੀ (ਉੱਘੇ ਅੱਖਰਕਾਰ) ਸ਼ਾਮਿਲ ਹੋਏ। ਸਮਾਗਮ ਦੇ ਆਰੰਭ ਵਿੱਚ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਇਸ ਮੁਕੱਦਸ ਦਿਹਾੜੇ ’ਤੇ ਪੰਜਾਬੀ ਭਾਸ਼ਾ ਦੀ ਸਥਿਤੀ, ਚੁਣੌਤੀਆਂ ਦੇ ਪਰਿਪੇਖ ’ਚ ਗੱਲ ਕਰਦਿਆਂ ਸਮੁੱਚੇ ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕੀਤੀ ਗਈ। 

ਸਮਾਗਮ ਦੀ ਸ਼ੁਰੂਆਤ ਸਭ ਹਾਜ਼ਰੀਨ ਸ਼ਖਸੀਅਤਾਂ ਵੱਲੋਂ "ਪੰਜਾਬੀ ਮਾਂ-ਬੋਲੀ ਲਈ ਅਹਿਦ" ਲੈ ਕੇ ਕੀਤੀ ਗਈ। ਇਸ ਉਪਰੰਤ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਲਿਖੀ ਗਈ ਪੁਸਤਕ ‘ਪਾਣੀਆਂ ਦੀ ਧਰਤੀ: ਕੈਨੇਡਾ’ ਨੂੰ ਸਮੂਹ ਪ੍ਰਧਾਨਗੀ ਮੰਡਲ ਵੱਲੋਂ ਲੋਕ ਅਰਪਣ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਪ੍ਰੋ. ਸਰਬਜੀਤ ਸਿੰਘ ਵੱਲੋਂ ਮਾਤ ਭਾਸ਼ਾ ਦਿਹਾੜੇ ਦੀ ਵਧਾਈ ਦਿੰਦਿਆਂ ਆਖਿਆ ਕਿ ਭਾਸ਼ਾ ਪ੍ਰਤੀ ਚੇਤਨਾ ਦਾ ਮਸਲਾ ਬੁਨਿਆਦੀ ਮਸਲਾ ਹੈ। 

ਉਹਨਾਂ ਇਹ ਵੀ ਆਖਿਆ ਕਿ ਜਦੋਂ ਤੱਕ ਕੋਈ ਵੀ ਭਾਸ਼ਾ ਗਿਆਨ, ਵਿਗਿਆਨ, ਸਿੱਖਿਆ ਤੇ ਰੁਜ਼ਗਾਰ ਦੀ ਭਾਸ਼ਾ ਨਹੀਂ ਬਣਦੀ ਉਸਦਾ ਜਿਊਂਦਾ ਰਹਿਣਾ ਸੰਭਵ ਨਹੀਂ ਹੈ। ਸ੍ਰੀ ਐੱਸ.ਕੇ.ਅਗਰਵਾਲ (ਸਾਬਕਾ ਜੱਜ) ਵੱਲੋਂ ਰਾਜ ਭਾਸ਼ਾ ਐਕਟ ਤੇ ਗੱਲ ਕਰਦਿਆਂ ਕਿਹਾ ਗਿਆ ਕਿ ਮੈਂ ਆਪਣੀ ਜ਼ਿੰਦਗੀ ਵਿੱਚ ਆਪਣੀ ਮਾਤ-ਭਾਸ਼ਾ ਪੰਜਾਬੀ ਨੂੰ ਪਹਿਲ ਦਿੰਦਿਆਂ ਬਹੁਤ ਕੁਝ ਹਾਸਿਲ ਕੀਤਾ ਹੈ। 

ਉਹਨਾਂ ਸਵਾਮੀ ਵਿਵੇਕਾਨੰਦ ਦੀ ਉਦਾਹਰਣ ਦਿੰਦਿਆਂ ਆਖਿਆ ਕਿ ਸਾਨੂੰ ਸਭ ਨੂੰ ਆਪਣੀ ਮਾਤ-ਭਾਸ਼ਾ ਦੇ ਨਾਲ-ਨਾਲ ਦੂਜਿਆਂ ਦੀ ਮਾਤ-ਭਾਸ਼ਾ ਨੂੰ ਵੀ ਸਤਿਕਾਰ ਦੇਣਾ ਚਾਹੀਦਾ ਹੈ। ਡਾ. ਹਰਜੀਤ ਸਿੰਘ ਵੱਲੋਂ ‘ਪੰਜਾਬੀ ਭਾਸ਼ਾ ਅਤੇ ਮਸ਼ੀਨੀ ਬੁੱਧੀਮਾਨਤਾ’ਤੇ ਗੱਲ ਕਰਦਿਆਂ ਆਖਿਆ ਕਿ ਮਸਨੂਈ ਬੁੱਧੀ ਕਿਵੇਂ ਸਾਡੀ ਆਉਣ ਵਾਲੀ ਜ਼ਿੰਦਗੀ ਵਿੱਚ ਜ਼ਰੂਰੀ ਹਿੱਸਾ ਬਣ ਜਾਵੇਗੀ ਅਤੇ ਸਮੇਂ ਦੇ ਹਾਣ ਦਾ ਬਣਨ ਲਈ ਸਾਨੂੰ ਮਸ਼ੀਨੀ ਬੁੱਧੀਮਾਨਤਾ ਦੇ ਮੰਚ ਤੇ ਪੰਜਾਬੀ ਭਾਸ਼ਾ ਲਈ ਸੁਹਿਰਦ ਹੋ ਕੇ ਯਤਨ ਕਰਨ ਦੀ ਲੋੜ ਹੈ। 

ਸ਼੍ਰੀ ਜਗਤਾਰ ਸਿੰਘ ਸੋਖੀ ਵੱਲੋਂ ਪੰਜਾਬੀ ਅੱਖਰਕਾਰੀ ਅਤੇ ਸੁੰਦਰ ਲਿਖਾਈ ਵਿਚ ਫ਼ਰਕ ਕਰਦੇ ਹੋਏ ਕਿਹਾ ਕਿ ਜਦੋਂ ਕਿਸੇ ਅੱਖਰਕਾਰ ਕਿਸੇ ਅੱਖਰ ਨੂੰ ਆਪਣੀ ਕਲਾਕਾਰੀ ਵਿਚ ਢਾਲਦਾ ਹੈ ਤਾਂ ਉਹ ਅੱਖਰਕਾਰੀ ਬਣਦੀ ਹੈ। ਉਨ੍ਹਾਂ ਨੇ ਪੰਜਾਬੀ ਅੱਖਰਕਾਰੀ ਦੇ ਇਤਿਹਾਸ, ਮੁਢਲੇ ਨੁਕਤਿਆਂ ਅਤੇ ਭਵਿੱਖੀ ਸੰਭਾਵਨਾਵਾਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ। 

ਸਮੂਹ ਬੁਲਾਰਿਆਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਕਾਰਜ ਸ਼ੈਲੀ ਅਤੇ ਸੁਹਜਮਈ ਦਿੱਖ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ। ਇਸ ਵਿਚਾਰ ਚਰਚਾ ਵਿੱਚ ਰਾਜੇਸ਼ ਗਰਗ, ਪਰਵਿੰਦਰ ਸਿੰਘ, ਧਿਆਨ ਸਿੰਘ ਕਾਹਲੋਂ, ਬੁਧ ਰਾਮ ਗਰਗ, ਦਲਜੀਤ ਸਿੰਘ ਭੰਗੂ, ਭਗਤ ਰਾਮ ਰੰਗਾੜਾ, ਨੀਲਮ ਨਾਰੰਗ ਆਦਿ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਨੂੰ ਸਮੂਹ ਪ੍ਰਧਾਨਗੀ ਮੰਡਲ ਅਤੇ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਸਮਾਗਮ ਵਿੱਚ ਪਹੁੰਚੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD