Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਵਪਾਰੀਆਂ, ਸਨੱਅਤਕਾਰਾਂ ਅਤੇ ਦੁਕਾਨਦਾਰਾਂ ਨਾਲ ਕੀਤੀ ਗਈ ਮੀਟਿੰਗ

ਜੀ.ਐਸ.ਟੀ., ਅਮਨ ਕਾਨੂੰਨ ਤੇ ਸੁਰੱਖਿਆ ਸਮੇਤ ਹੋਰਨਾਂ ਮੁੱਦਿਆਂ ਤੇ ਕੀਤੀਆਂ ਵਿਚਾਰਾਂ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 21 Feb 2024

ਪੰਜਾਬ ਸਰਕਾਰ ਵਪਾਰੀ, ਕਿਸਾਨ, ਮਜ਼ਦੂਰ ਅਤੇ ਮੁਲਾਜ਼ਮਾ ਸਮੇਤ ਹਰ ਵਰਗ ਦੇ ਨਾਲ ਹੈ ਅਤੇ ਪੰਜਾਬ ਸਰਕਾਰ ਲੋਕਾਂ ਤੇ ਬਿਨ੍ਹਾਂ ਕਿਸੇ ਵਿੱਤੀ ਬੋਝ ਦੇ ਉਨ੍ਹਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਯਤਨਸ਼ੀਲ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਪਾਰੀਆਂ, ਦੁਕਾਨਦਾਰਾਂ, ਸਨੱਅਤਕਾਰਾਂ ਨਾਲ ਜੀ.ਐਸ. ਟੀ., ਵਪਾਰ, ਬਿਜਲੀ, ਵੱਖ-ਵੱਖ ਤਰ੍ਹਾਂ ਦੀ ਸਰਕਾਰੀ ਪ੍ਰਵਾਨਗੀਆਂ, ਸੁਰੱਖਿਆ ਆਦਿ ਮੁੱਦਿਆਂ ਸਬੰਧੀ ਮੀਟਿੰਗ ਦੌਰਾਨ ਕੀਤਾ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ, ਸਨੱਅਤਕਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਮਨ ਕਾਨੂੰਨ, ਸੁਰੱਖਿਆ, ਜੀ.ਐਸ.ਟੀ., ਵਪਾਰ, ਬਿਜਲੀ, ਵੱਖ-ਵੱਖ ਤਰ੍ਹਾਂ ਦੀਆ ਸਰਕਾਰੀ ਪ੍ਰਵਾਨਗੀਆਂ ਆਦਿ ਮੱਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਾਜ਼ਰ ਦੁਕਾਨਕਾਰਾਂ, ਵਪਾਰੀਆਂ ਨੇ ਆਪਣੀਆਂ ਮੁਸ਼ਕਲਾਂ ਸਬੰਧੀ ਵਿਚਾਰਾਂ ਰੱਖੀਆਂ ਜਿਨ੍ਹਾਂ ਦੇ ਯੋਗ ਹੱਲ ਦਾ ਭਰੋਸਾ ਦਿੱਤਾ ਗਿਆ।

ਇਸ ਤੋਂ ਇਲਾਵਾ ਮੀਟਿੰਗ ਦੌਰਾਨ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿੱਚ ਸੁਰੱਖਿਆ ਸਮੇਤ ਹਰ ਤਰ੍ਹਾਂ ਦੀ ਨਜ਼ਰ ਰੱਖਣ ਲਈ 300 ਤੋਂ ਵੱਧ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ ਜਿਸ ਦਾ ਕੰਟਰੋਲ ਪੰਜਾਬ ਪੁਲਿਸ ਦੇ ਕੰਟਰੋਲ ਰੂਮ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆਪਣੇ ਨਿੱਜੀ ਕੈਮਰਿਆਂ ਨੂੰ ਇਸ ਸਿਸਟਮ ਨਾਲ ਅਟੈਚ ਕਰਨਾ ਚਾਹੁੰਦਾ ਹੈ ਤਾਂ ਉਹ ਵੀ ਕਰ ਸਕੇਗਾ। ਇਸ ਦੌਰਾਨ ਵਿਧਾਇਕ ਸ. ਭੁੱਲਰ ਨੇ ਅਪੀਲ ਕੀਤੀ ਕਿ ਆਪਣੇ ਘਰਾਂ, ਦੁਕਾਨਾਂ ਤੇ ਹੋਰ ਵਪਾਰਕ ਥਾਵਾਂ ਤੇ ਕੈਮਰੇ ਲਗਾਏ ਜਾਣ ਅਤੇ ਲੋੜ ਮੁਤਾਬਕ ਆਪਣੀਆਂ ਦੁਕਾਨਾਂ ਤੇ ਸਾਂਝੇ ਤੌਰ ਤੇ ਚੌਂਕੀਦਾਰ ਰੱਖੇ ਜਾਣ। 

ਉਨ੍ਹਾਂ ਕਿਹਾ ਕਿ ਸਮੂਹ ਵਪਾਰੀਆਂ, ਦੁਕਾਨਦਾਰਾਂ  ਅਤੇ ਸਨੱਅਤਕਾਰਾਂ ਨੂੰ ਜੇਕਰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਉਨ੍ਹਾਂ ਦੀ ਹਰ ਮੁਸ਼ਕਲ ਦਾ ਯੋਗ ਹੱਲ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬਾਮਬਾ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਵਾਪਰ ਮੰਡਲ, ਆੜ੍ਹਤੀਆਂ ਆਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਐਨ.ਜੀ.ਓ. ਆਦਿ ਦੇ ਨੁਮਾਇੰਦੇ ਹਾਜ਼ਰ ਸਨ। 

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD