Friday, 17 May 2024

 

 

ਖ਼ਾਸ ਖਬਰਾਂ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ"

 

ਸਿਹਤ ਵਿਭਾਗ ਨੇ ਆਂਗਣਵਾੜੀ ਵਰਕਰਾਂ ਨੂੰ ਆਰ.ਬੀ.ਐੱਸ.ਕੇ ਪ੍ਰੋਗਰਾਮ ਤਹਿਤ ਦਿੱਤੀ ਟ੍ਰੇਨਿੰਗ

ਲੋੜਵੰਦ ਬੱਚਿਆਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 21 Feb 2024

ਜਿਲਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਆਰ.ਬੀ.ਐੱਸ.ਕੇ (ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕਰਮ) ਪ੍ਰੋਗਰਾਮ ਤਹਿਤ ਜਿਲੇ ਦੀਆਂ ਸਮੂਹ ਆਂਗਨਵਾੜੀ ਵਰਕਰਾਂ ਨੂੰ ਬੈਚਵਾਈਜ਼ ਇੱਕ-ਇੱਕ ਦਿਨ ਦੀ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦਾ ਮੁੱਖ ਮਕਸਦ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ ਸੰਬੰਧੀ ਆਂਗਨਵਾੜੀ ਵਰਕਰਾਂ ਨੂੰ ਪੂਰਨ ਜਾਣਕਾਰੀ ਦੇਣਾ ਸੀ ਤਾਂ ਜੋ ਲੋੜਬੰਦ ਬੱਚਿਆਂ ਨੂੰ ਲੋੜੀਦੀਆਂ ਸਿਹਤ ਸਹੂਲਤਾਂ ਸਮੇਂ ਸਿਰ ਮਿਲ ਸਕਣ। 

ਇਸ ਮੌਕੇ ਆਂਗਨਵਾੜੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਆਰ.ਬੀ.ਐਸ.ਕੇ. ਤਹਿਤ ਜ਼ਿਲ੍ਹੇ ਅਧੀਨ 05 ਟੀਮਾਂ ਕੰਮ ਕਰਦੀਆਂ ਹਨ ,ਇਹਨਾਂ ਟੀਮਾਂ ਵੱਲੋਂ ਇਸ ਪ੍ਰੋਗਰਾਮ ਤਹਿਤ ਆਗਣਵਾੜੀਆਂ ਵਿਚ ਰਜਿਸਟਰਡ ਬੱਚਿਆਂ ਦਾ ਸਾਲ ਵਿਚ 02 ਵਾਰ ਅਤੇ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਰਜਿਸਟਰਡ ਬੱਚਿਆਂ ਦਾ ਸਾਲ ਵਿਚ 01 ਵਾਰ ਮੈਡੀਕਲ ਚੈਕਅੱਪ ਕੀਤਾ ਜਾਂਦਾ ਹੈ, ਇਸ ਚੈੱਕਅਪ ਦੌਰਾਨ ਬਿਮਾਰ ਜਾਂ ਕਿਸੇ ਬਿਮਾਰੀ ਤੋਂ ਪੀੜਤ ਬੱਚਿਆਂ ਨੂੰ ਉਚੇਰੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਂਦਾ ਹੈ ਤੇ ਲਗਭਗ 30 ਅਤੇ 08 ਵੱਖ-ਵੱਖ ਬੀਮਾਰੀਆਂ ਜਿੰਨਾ ਨੂੰ ਸਰਕਾਰ ਵੱਲੋਂ ਨੋਟੀਫਾਈ ਕੀਤਾ ਗਿਆ ਹੈ ,ਤੋਂ ਜੇਕਰ ਕੋਈ ਵੀ ਬੱਚਾ ਪੀੜਤ ਹੋਵੇ ਤੇ ਉਹ ਆਗਣਵਾੜੀ ਜਾਂ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਵਿਚ ਰਜਿਟਰਡ ਹੋਵੇ ਤਾਂ ਉਸ ਦਾ ਇਲਾਜ਼ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ। 

ਉਨ੍ਹਾਂ ਦਸਿਆ ਕਿ ਜੇਕਰ ਕੋਈ ਬੱਚਾ ਇਹਨਾਂ ਬਿਮਾਰੀਆਂ ਵਿੱਚੋ ਕਿਸੇ ਵੀ ਬਿਮਾਰੀ ਨਾਲ ਪੀੜਤ ਹੈ ਤਾਂ ਆਂਗਨਵਾੜੀ ਵਰਕਰ ਜਾਂ ਅਧਿਆਪਕ ਸਕੂਲ ਦੇ ਨੇੜੇ ਦੀ ਸਿਹਤ ਸੰਸਥਾ ਜਾਂ ਆਰ ਬੀ ਐੱਸ ਕੇ ਟੀਮ ਨਾਲ ਸੰਪਰਕ ਕਰਕੇ ਕਿਸੇ ਵੀ ਸਮੇਂ ਉਸ ਨੂੰ ਉੱਚ ਸਿਹਤ ਸੰਸਥਾ ਵਿੱਚ ਇਲਾਜ਼ ਲਈ ਰੈਫਰ ਕਰਵਾ ਸਕਦੇ ਹਨ। ਡਾ ਦਵਿੰਦਰਜੀਤ ਕੌਰ ਨੇ ਇਹ ਵੀ ਦਸਿਆ ਕਿ ਸਿਹਤ ਵਿਭਾਗ ਵਲੋਂ ਘੱਟ ਨਜ਼ਰ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਐਨਕਾ ਵੀ ਦਿੱਤੀਆਂ ਜਾਂਦੀਆਂ ਹਨ। 

ਉਹਨਾਂ ਇਸ ਮੌਕੇ ਨੈਸ਼ਨਲ ਡੀ ਵਾਰਮਿੰਗ ਦਿਵਸ ਅਤੇ ਅਨੀਮੀਆ ਦੀ ਰੋਕਥਾਮ ਪ੍ਰੋਗਰਾਮ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ , ਗੁਰਦੀਪ ਸਿੰਘ,ਜਸਵਿੰਦਰ ਕੌਰ,ਜਿਲਾ ਬੀਸੀਸੀ ਕੁਆਰਡੀਨੇਟਰ ਅਮਰਜੀਤ ਸਿੰਘ, ਜਿਲਾ ਸਕੂਲ ਹੈਲਥ ਕੁਆਰਡੀਨੇਟਰ ਹਰਪਾਲ ਸਿੰਘ ਸੋਢੀ ਅਤੇ ਜਿਲਾ ਕਮਿਊਨਿਟੀ ਮੋਬਿਲਾਈਜਰ ਹਰਦੀਪ ਸਿੰਘ ਤੇ ਆਂਗਣਵਾੜੀ ਵਰਕਰ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD