Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਲੋੜਵੰਦ ਬੱਚਿਆਂ ਨੂੰ ਸਪੋਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੀ ਸੁਵਿਧਾ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਡਿਪਟੀ ਕਮਿਸ਼ਨਰ ਨੇ ਸਪੋਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਕੀਤੀ

DC Mansa, Deputy Commissioner Mansa, Paramvir Singh

Web Admin

Web Admin

5 Dariya News

ਮਾਨਸਾ , 21 Feb 2024

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਿਸ਼ਨ ਵਤਸੱਲਿਆ ਸਕੀਮ ਦੇ ਚੈਪਟਰ ਨੰਬਰ 04 ਅਧੀਨ ਨਿਯਮਾਂ ਅਨੁਸਾਰ ਜਿੰਨ੍ਹਾਂ ਬੱਚਿਆ ਦੇ ਮਾਤਾ—ਪਿਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਬੱਚਿਆ ਨੂੰ ਸਪੋਂਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਦੱਸਿਆ ਕਿ ਜੁਵੇਨਾਇਲ ਜ਼ਸਟਿਸ ਐਕਟ ਦੀ ਧਾਰਾ 2(58) ਦੇ ਅਨੁਸਾਰ ਜ਼ਿਲ੍ਹੇ ਵਿੱਚ ਲੋੜਵੰਦ ਬੱਚਿਆਂ ਨੂੰ ਸਪੋਂਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦੁਆਰਾ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜ਼ੋ ਕਿ 4000/— ਰੁਪਏ ਪ੍ਰਤੀ ਮਹੀਨਾ ਹੈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀਮਤੀ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦੇ ਦਫ਼ਤਰ ਕੋਲ ਕੁੱਲ 49 ਦਰਖਾਸਤਾਂ ਪ੍ਰਾਪਤ ਹੋਈਆਂ ਹਨ। 

ਇੰਨ੍ਹਾਂ ਦਰਖ਼ਾਸਤਾਂ ’ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਸਟਾਫ ਵੱਲੋ ਹੋਮ ਵਿਜਟ ਕਰਕੇ ਬੱਚਿਆਂ ਦੀ ਸਟੱਡੀ ਰਿਪੋਰਟ, ਅਧਾਰ ਕਾਰਡ, ਆਮਦਨ ਸਰਟੀਫਿਕੇਟ ਆਦਿ ਦਸਤਾਵੇਜ਼ ਪੂਰੇ ਕਰਦੇ ਹੋਏ ਰਿਪੋਰਟ ਪ੍ਰਾਪਤ ਕੀਤੀ ਗਈ, ਜਿਸ ਨੂੰ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਇੰਨ੍ਹਾਂ ਦਰਖਾਸਤਾਂ ਵਿਚੋ 42 ਬੱਚਿਆਂ ਦੇ ਦਸਤਾਵੇਜ਼ ਪੂਰੇ ਪਾਏ ਗਏ ਅਤੇ 07 ਬੱਚਿਆ ਦੇ ਦਸਤਾਵੇਜ਼ ਅਧੂਰੇ ਪਾਏ ਗਏੇ।

ਡਿਪਟੀ ਕਮਿਸ਼ਨਰ ਵੱਲੋ ਜਿੰਨ੍ਹਾਂ ਬੱਚਿਆਂ ਦੇ ਦਸਤਾਵੇਜ਼ ਪੂਰੇ ਪਾਏ ਗਏ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਪਰੂਵਲ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜੇਕਰ ਕੋਈ ਹੋਰ ਅਜਿਹੇ ਲੋੜਵੰਦ ਬੱਚੇ ਹਨ, ਜਿੰਨ੍ਹਾਂ ਦੇ ਮਾਤਾ—ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਕਮਾਈ ਦਾ ਕੋਈ ਸਾਧਨ ਨਹੀਂ ਤਾਂ ਉਹ ਵਿੱਤੀ ਸਹਾਇਤਾ ਲਈ ਆਪਣੇ ਦਸਤਾਵੇਜ਼ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

 

Tags: DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD