Friday, 03 May 2024

 

 

ਖ਼ਾਸ ਖਬਰਾਂ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ

 

ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਦੇ ਸੂਬਾ ਆਗੂ ਅਰਵਿੰਦ ਖੰਨਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਦੂਜੇ ਦਿਨ ਵੀ ਰਿਹਾ ਜਾਰੀ

Protest, Farmer Protest, Sanyukt Kisan Morcha, SKM, Sangrur

Web Admin

Web Admin

5 Dariya News

ਸੰਗਰੂਰ , 21 Feb 2024

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਦੇ ਸੂਬਾ ਆਗੂ ਅਰਵਿੰਦ ਖੰਨਾ ਦੇ ਘਰ ਅੱਗੇ ਦੂਜੇ ਦਿਨ ਵੀ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ।  ਦਿੱਲੀ ਅੰਦੋਲਨ ਸਮੇਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ, ਦਿੱਲੀ ਜਾ ਰਹੇ ਕਿਸਾਨਾਂ ਦੇ ਰਾਸਤੇ ਰੋਕ ਕੇ ਅੱਜ ਦੁਬਾਰਾ ਫੇਰ ਅੱਥਰੂ ਗੈਸ ਦੇ ਗੋਲੇ ਸੁੱਟਣ, ਗੋਲੀ ਚਲਾਉਣ, ਲਾਠੀਚਾਰਜ ਕਰਕੇ ਕਿਸਾਨਾਂ ਨੂੰ ਸਖ਼ਤ ਫੱਟੜ ਕਰਨ, ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰਨ ਖਿਲਾਫ ਇਹ ਰੋਸ ਪ੍ਰਦਰਸ਼ਨ ਜਾਰੀ ਰਹੇ। 

ਅੱਜ ਦਿੱਲੀ ਕੂਚ ਕਰ ਰਹੇ ਕਿਸਾਨਾਂ ਤੇ ਖਨੌਰੀ ਬਾਰਡਰ ਵਿਖੇ ਕੀਤੇ ਅੱਤਿਆਚਾਰ ਵਿੱਚ ਇੱਕ ਕਿਸਾਨ ਦੀ ਮੌਤ ਹੋ ਜਾਣ ਤੇ ਵੀ ਕੇਂਦਰ ਸਰਕਾਰ ਦੀ ਸਖਤ ਨਿੰਦਾ ਕਰਦਿਆਂ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਤੇ ਐਲਾਨ ਕੀਤਾ ਗਿਆ ਕਿ ਸਰਕਾਰ ਨੂੰ ਇਸ ਦਾ ਖਮਿਆਜਾ ਭੁਗਤਣਾ ਪਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਹਰਦੇਵ ਸਿੰਘ ਬਖਸ਼ੀਵਾਲਾ, ਬੀਕੇਯੂ ਡਕੌਂਦਾ (ਬੁਰਜਗਿੱਲ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਰਾਜੇਵਾਲ ਦੇ ਜਿਲਾ ਆਗੂ ਰੋਹੀ ਸਿੰਘ ਮੰਗਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਜਰਨੈਲ ਸਿੰਘ ਜਨਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ, ਬੀਕੇਯੂ ਕਾਦੀਆਂ ਦੇ ਬਲਾਕ ਪ੍ਰਧਾਨ ਭਿੰਦਾ ਸਿੰਘ ਬਾਦਸ਼ਾਹਪੁਰ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਨਰੰਜਣ ਸਿੰਘ ਸਫੀਪੁਰ ਨੇ ਦੱਸਿਆ ਕਿ ਦੇਸ਼ ਵਿੱਚ ਪੈਦਾ ਹੁੰਦੀਆਂ ਸਾਰੀਆਂ ਫਸਲਾਂ ਦੀ ਸਵਾਮੀਨਾਥਨ ਦੇ ਸੀ ਟੂ+50% ਫਾਰਮੂਲੇ ਤਹਿਤ ਐੱਮਐੱਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ ਮੁਕਤੀ, ਫ਼ਸਲ ਬੀਮਾ ਯੋਜਨਾ ਨੂੰ ਵੀ ਸਹੀ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਤੇ ਨਾ ਹੀ ਬੁਢੇਪਾ ਹੋਣ ਤੇ ਕਿਸਾਨਾਂ ਦੀ ਕੋਈ ਸਮਾਜਿਕ ਸੁਰੱਖਿਆ ਲਈ ਪੈਨਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। 

ਕਿਸਾਨ ਆਗੂਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਸੰਘਰਸ਼ ਕਰਨ ਜਾ ਰਹੇ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਰਸਤੇ ਰੋਕ ਕੇ ਤਰ੍ਹਾਂ ਤਰ੍ਹਾਂ ਦਾ ਤਸ਼ੱਦਦ ਕੀਤਾ ਜਾ ਰਿਹਾ ਹੈ, ਜਿਸ ਦੀ ਅੱਜ ਦੀ ਸਟੇਜ ਤੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।  ਆਗੂਆਂ ਨੇ ਕਿਹਾ ਕਿ ਜਿੱਥੇ ਮੋਦੀ ਸਰਕਾਰ ਕਿਸਾਨਾਂ ਤੇ ਤਸ਼ੱਦਦ ਕਰਨ ਲਈ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਨੂੰ ਵੀ ਬਰਾਬਰ ਦੀ ਦੋਸ਼ੀ ਮੰਨਿਆ ਗਿਆ, ਕਿਉਂਕਿ ਪੰਜਾਬ ਦੀ ਹੱਦ ਅੰਦਰ ਵੀ ਕਿਸਾਨਾਂ ਨੂੰ ਸਾਧਨ ਅੱਗੇ ਲੈ ਕੇ ਜਾਣ ਤੋਂ ਰੋਕਿਆ ਜਾ ਰਿਹਾ ਹੈ ਤੇ ਉਹਨਾਂ ਦੇ ਸਾਧਨ ਠਾਣੇ ਬੰਦ ਕੀਤੇ ਜਾ ਰਹੇ ਹਨ ਅਤੇ ਇੰਟਰਨੈਟ ਬੰਦ ਕਰਨ ਲਈ ਪੰਜਾਬ ਦੀ ਸਰਕਾਰ ਜਿੰਮੇਵਾਰ ਹੈ। 

ਕੇਂਦਰ ਅਤੇ ਪੰਜਾਬ ਦੀ ਸਰਕਾਰ ਰਲ ਮਿਲ ਕੇ ਕਿਸਾਨਾਂ ਦੇ ਹੱਕਾਂ ਨੂੰ ਕੁਚਲ ਰਹੀ ਹੈ ਆਉਣ ਵਾਲੇ ਸਮੇਂ ਵਿੱਚ ਮੋਰਚੇ ਵੱਲੋਂ ਇਹਨਾਂ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਰਾਜੇਵਾਲ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਘਾਬਦਾਂ, ਦਰਸ਼ਨ ਸਿੰਘ ਕੁੰਨਰਾਂ, ਕਰਮ ਸਿੰਘ ਬਲਿਆਲ, ਹਰਮੇਲ ਮਹਿਰੋਕ, ਨਿਰਮਲ ਸਿੰਘ ਬਟੜਿਆਣਾ, ਕਰਮਜੀਤ ਸਿੰਘ ਸਤੀਪੁਰਾ, ਰਸ਼ਪਾਲ ਸਿੰਘ ਦੋਹਲਾ, ਇੰਦਰਪਾਲ ਸਿੰਘ ਪੁੰਨਾਂਵਾਲ, ਸੁਖਦੇਵ ਸਿੰਘ ਉਭਾਵਾਲ, ਕੁਲਦੀਪ ਸਿੰਘ ਜੋਸ਼ੀ ਆਦਿ ਨੇ ਵੀ ਸੰਬੋਧਨ ਕੀਤਾ।

 

Tags: Protest , Farmer Protest , Sanyukt Kisan Morcha , SKM , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD