Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸਨਰ ਪਠਾਨਕੋਟ ਆਦਿੱਤੀਆਂ ਉਪੱਲ ਨੇ ਜਿਲ੍ਹਾ ਪਠਾਨਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕੀਤੀ ਵਿਸੇਸ ਮੀਟਿੰਗ

ਹਰੇਕ ਮਹੀਨੇ ਅਜਿਹੀਆਂ ਹੋਰ ਵੀ ਮੀਟਿੰਗਾ ਕੀਤੀਆਂ ਜਾਣਗੀਆਂ ਆਯੋਜਿਤ ਤਾਂ ਜੋ ਵਪਾਰੀਆਂ ਨੂੰ ਨਾ ਆਵੇ ਕੋਈ ਵੀ ਮੁਸਕਿਲ-ਡਿਪਟੀ ਕਮਿਸਨਰ

DC Pathankot, Deputy Commissioner Pathankot, Aditya Uppal, Pathankot

Web Admin

Web Admin

5 Dariya News

ਪਠਾਨਕੋਟ , 21 Feb 2024

Last updated on: Feb 21, 2024, 00:00 IST

ਅੱਜ ਸ੍ਰੀ ਆਦਿੱਤੀਆਂ ਉਪੱਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਵਪਾਰੀਆਂ ਦੀਆਂ ਮੁਸਕਿਲਾਂ ਦਾ ਹੱਲ ਕਰਨ ਲਈ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਧਾਰਕਲ੍ਹਾਂ, ਇੰਦਰਜੀਤ ਗੁਪਤਾ, ਸੁਰੇਸ ਮਹਾਜਨ, ਪਰਮਜੀਤ ਸਿੰਘ ਸੈਣੀ, ਨਰੇਸ ਕੁਮਾਰ, ਪਵਨ ਕੁਮਾਰ, ਦੀਪਕ ਸਲਵਾਨ, ਚਾਚਾ ਵੇਦ ਪ੍ਰਕਾਸ, ਐਲ.ਆਰ.ਸੋਢੀ, ਨਰਾਇਣ ਸਿੰਘ, ਸੁਨੀਲ ਮਹਾਜਨ, ਸਮੀਰ ਸਾਰਧਾ, ਅਨਿਲ ਮਹਾਜਨ, ਮਨਿੰਦਰ ਸਿੰਘ ਲੱਕੀ, ਰਾਕੇਸ ਵਡੇਹਰਾ, ਸੁਰਿੰਦਰ ਰਾਹੀ, ਪਾਰਸ ਮਹਾਜਨ, ਵਿਪਨ ਕੁਮਾਰ ਅਤੇ ਹੋਰ ਵਪਾਰੀ ਵਰਗ ਦੇ ਆਹੁਦੇਦਾਰ ਹਾਜਰ ਸਨ।

ਮੀਟਿੰਗ ਦੇ ਸੁਰੂ ਵਿੱਚ ਵਪਾਰੀ ਵਰਗ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਾਹਮਣੇ ਸਮੱਸਿਆ ਰੱਖੀ ਗਈ ਕਿ ਸਹਿਰ ਦੇ ਅੰਦਰ ਓ.ਟੀ.ਜੀ. ਤੋਂ ਹਜਾਰ ਗਜ ਦੇ ਨਿਯਮ ਕਰਕੇ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਸਬੰਧ ਵਿੱਚ ਡਿਪਟੀ ਕਮਿਸਨਰ ਪਠਾਨਕੋਟ ਨੇ ਮੋਕੇ ਤੇ ਹੀ ਇੱਕ ਵਿਸੇਸ ਟੀਮ ਨਿਰਧਾਰਤ ਕਰਕੇ ਆਦੇਸ ਦਿੱਤੇ ਕਿ ਟੀਮ ਵੱਲੋਂ ਸੈਨਾ ਅਧਿਕਾਰੀਆਂ ਨਾਲ ਰਾਫਤਾ ਕਾਇਮ ਕਰਕੇ ਓ.ਟੀ.ਜੀ. ਤੋਂ ਨਿਰਧਾਰਤ ਸੀਮਾਂ ਤੋਂ ਨਿਸਾਨਦੇਹੀ ਕਰਕੇ ਪਿੱਲਰ ਲਗਾਏ ਜਾਣਗੇ ਤਾਂ ਜੋ ਆਮ ਜਨਤਾ ਅਤੇ ਦੁਕਾਨਦਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਦੋਰਾਨ ਵਪਾਰੀਆਂ ਵੱਲੋਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਠਾਨਕੋਟ ਏਅਰਪੋਰਟ ਤਾਂ ਹੈ ਪਰ ਕੋਈ ਵੀ ਫਲਾਈਟ ਨਹੀਂ ਹੈ, ਉਨ੍ਹਾਂ ਕਿਹਾ ਕਿ ਅਗਰ ਪਠਾਨਕੋਟ ਤੋਂ ਫਲਾਈਟ ਚਲਦੀ ਹੈ ਤਾਂ ਵਪਾਰ ਵੀ ਵਧੇਗਾ, ਬੰਦੇ ਭਾਰਤ ਟ੍ਰੇਨ ਦਾ ਠਹਿਰਾਓ ਪਠਾਨਕੋਟ ਕੈਂਟ ਸਟੇਸਨ ਵਿਖੇ ਕਰਵਾਇਆ ਜਾਵੇ, ਸਿਟੀ ਪਠਾਨਕੋਟ ਵਿੱਚ ਟੈ੍ਰਫਿਕ ਵਿਵਸਥਾ ਨੂੰ ਦਰੂਸਤ ਕੀਤਾ ਜਾਵੇ, ਬਾਲਮੀਕਿ ਚੋਕ ਵਿਖੇ ਬਣਾਈ ਗਈ ਪਾਰਕਿੰਗ ਵਿੱਚ ਲਗਾਈਆਂ ਜਾ ਰਹੀਆਂ ਨਜਾਇਜ ਗੱਡੀਆਂ ਨੂੰ ਹਟਾਇਆ ਜਾਵੈ, ਪਸੂ ਹਸਪਤਾਲ ਗਾਡੀ ਅਹਾਤਾ ਚੋਕ ਵਿਖੇ ਆਮ ਪਬਲਿਕ ਲਈ ਪਾਰਕਿੰਗ ਦੀ ਵਿਵਸਥਾ ਕੀਤੀ ਜਾਵੇ, ਲਾਈਟਾਂ ਵਾਲੇ ਚੋਕ ਵਿੱਚ ਟ੍ਰੇਫਿਕ ਲਾਈਟਾਂ ਨੂੰ ਚਾਲੂ ਕਰਵਾਇਆ ਜਾਵੈ ਆਦਿ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ।

ਇਸ ਮੋਕੇ ਤੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਦਿਆਂ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਆਦਿੱਤੀਆਂ ਉੱਪਲ ਨੇ ਕਿਹਾ ਕਿ ਬਾਲਮੀਕਿ ਚੋਕ ਵਿਖੇ ਬਣਾਈ ਗਈ ਪਾਰਕਿੰਗ ਵਿੱਚ ਕਰਮਚਾਰੀ ਸਿਫਟ ਵਾਈਜ ਡਿਊਟੀ ਲਗਾਈ ਜਾਵੇਗੀ ਅਤੇ ਦੋ ਸਿਫਟਾਂ ਵਿੱਚ ਡਿਊਟੀ ਲਗਾਈ ਜਾਵੇਗੀ ਪਾਰਕਿੰਗ ਸਵੇਰ 6 ਵਜੇ  ਤੋਂ ਰਾਤ 10 ਵਜੇ ਤੱਕ ਖੁੱਲੀ ਰਹੇਗੀ। ਉਨ੍ਹਾਂ ਕਿਹਾ ਕਿ ਜੋ ਗੱਡੀਆਂ ਪਾਰਕਿੰਗ ਅੰਦਰ ਪੱਕੇ ਤੋਰ ਤੇ ਲਗਾਈਆਂ ਗਈਆਂ ਹਨ ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਪਸੂ ਹਸਪਤਾਲ ਵਿਖੇ ਵੀ ਪਾਰਕਿੰਗ ਬਣਾਉਂਣ ਦੇ ਲਈ ਯੋਜਨਾ ਬਣਾਈ ਜਾਵੇਗੀ, ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਸਬੰਧੀ ਜੋ ਸਮੱਸਿਆ ਵਪਾਰੀਆਂ ਵੱਲੋਂ ਧਿਆਨ ਵਿੱਚ ਲਿਆਂਦੀ ਗਈ ਹੈ ਉਸ ਲਈ ਜੀ.ਐਸ.ਟੀ. ਅਧਿਕਾਰੀ ਬਹੁਤ ਜਲਦੀ ਜਿਲ੍ਹਾ ਪਠਾਨਕੋਟ ਦੇ ਵਪਾਰੀਆਂ ਦੇ ਨਾਲ ਇੱਕ ਵਿਸੇਸ ਮੀਟਿੰਗ  ਕਰਕੇ ਸਮੱਸਿਆ ਨੂੰ ਹੱਲ ਕਰਨਗੇ ਤਾਂ ਜੋ ਵਪਾਰੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਭਵਿੱਖ ਵਿੱਚ ਵੀ ਆਯੋਜਿਤ ਕੀਤੀਆਂ ਜਾਣਗੀਆਂ ਤਾਂ ਜੋ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਹਲ ਕੀਤਾ ਜਾਵੇ ਅਤੇ ਵਪਾਰੀ ਵਰਗ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੋਕੇ ਮੀਟਿੰਗ ਵਿੱਚ ਵਪਾਰੀ ਵਰਗ ਵੱਲੋਂ ਪੁਲਿਸ ਨਾਲ ਸਬੰਧਤ ਸਮੱਸਿਆ ਰੱਖੀ ਗਈ ਕਿ ਪੀ.ਸੀ.ਆਰ. ਮੁਲਾਜਮਾ ਵੱਲੋਂ  ਆਮ ਜਨਤਾ ਚਾਹੇ ਕੋਈ ਮੰਦਿਰ, ਗੁਰਦੁਆਰੇ ਜਾਂ ਕਿਸੇ ਹੋਰ ਕੰਮ ਘਰ ਤੋਂ ਬਾਹਰ ਥੋੜੀ ਦੂਰ ਹੀ ਜਾ ਰਿਹਾ ਹੋਵੇ ਤਾਂ ਹੇਲਮੇਂਟ ਜਾਂ ਕਿਸੇ ਹੋਰ ਟੇਫਿਕ ਨਿਯਮ ਦੀ ਉਲੰਘਣਾ ਕਰਨ ਤੇ ਚਲਾਨ ਕੱਟ ਦਿੱਤਾ ਜਾਂਦਾ ਹੈ ਜਿਸ ਨਾਲ ਆਮ ਜਨਤਾ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਦੇ ਨਾਲ ਹੀ ਸਹਿਰ ਅੰਦਰ ਵੱਧ ਰਹੀਆਂ ਚੋਰੀਆਂ ਤੇ ਵੀ ਚਿੰਤਾ ਵਿਅਕਤ ਕੀਤੀ। 

ਇਸ ਮੋਕੇ ਤੇ ਸ. ਦਲਜਿੰਦਰ ਸਿੰਘ ਢਿੱਲੋਂ  ਐਸ.ਐਸ.ਪੀ. ਪਠਾਨਕੋਟ ਨੇ ਕਿਹਾ ਕਿ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਆਈ ਹੈ ਅੱਜ ਤੋਂ ਹੀ ਉਨ੍ਹਾਂ ਵੱਲੋਂ ਆਦੇਸ ਜਾਰੀ ਕੀਤੇ ਜਾਣਗੇ ਕਿ ਕੋਈ ਵੀ ਪੀ.ਸੀ.ਆਰ. ਚਲਾਨ ਨਹੀਂ ਕੱਟੇਗਾ ਅਤੇ ਸਹਿਰ ਅੰਦਰ ਪੀ.ਸੀ. ਆਰ . ਵਾਰਡਾਂ ਦੇ ਕੌਂਸਲਰਾਂ ਨਾਲ ਰਾਫਤਾ ਕਾਇਮ ਕਰਕੇ ਸਹਿਰ ਅੰਦਰ ਗਸਤ ਵਧਾਉਂਣਗੇ।

 

Tags: DC Pathankot , Deputy Commissioner Pathankot , Aditya Uppal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD