Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਤੇ ਢਾਹੇ ਜਾ ਰਹੇ ਜ਼ਬਰ ਦੀ ਸਖ਼ਤ ਨਿਖੇਧੀ

ਖਨੌਰੀ ਵਿਖੇ ਨੌਜਵਾਨ ਸ਼ੁਭਕਰਨ ਸਿੰਘ ਦੀ ਸ਼ਹਾਦਤ ਅਤੇ ਕਿਸਾਨਾਂ ਦਾ ਡੁੱਲਿਆ ਖੂਨ ਭਾਜਪਾ ਦੇ ਸਿਆਸੀ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗਾ: ਐੱਸਕੇਐੱਮ

Farmer Protest, Protest, Agitation, Demonstration, Samyukta Kisan Morcha, Sanyukt Kisan Morcha, Farmers Protest, Farmer Protest 2024, Farmers Protest 2024, MSP, Minimum Support Prices, Shambhu Border, Khanauri Border

Web Admin

Web Admin

5 Dariya News

ਚੰਡੀਗੜ੍ਹ/ਜਲੰਧਰ , 21 Feb 2024

ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਨੇ ਪੰਜਾਬ ਦੀ ਹਰਿਆਣਾ ਨਾਲ ਲੱਗਦੀਆਂ ਹੱਦਾਂ ਤੇ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੀ ਪੁਰਜ਼ੋਰ ਨਿਖੇਧੀ ਕਰਦਿਆਂ 23 ਸਾਲ ਦੇ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਲਈ ਭਾਜਪਾ ਸਰਕਾਰ ਨੂੰ ਸਿੱਧੇ ਤੌਰ ਤੇ ਜਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਕਿਸਾਨਾਂ ਦਾ ਡੁੱਲਿਆ ਖੂਨ ਭਾਜਪਾ ਦੇ ਸਿਆਸੀ ਕਫਨ ਵਿਚ ਆਖਰੀ ਕਿੱਲ ਸਾਬਤ ਹੋਵੇਗਾ। ਕਿਸਾਨ ਜਥੇਬੰਦੀਆਂ ਨੇ ਅੱਜ ਭਾਜਪਾ ਆਗੂਆਂ ਅਤੇ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਧਰਨਿਆਂ ਵਿੱਚ ਸ਼ਹੀਦ ਕਿਸਾਨ ਨੂੰ ਸ਼ਰਧਾਂਜਲੀ ਭੇਟ ਕੀਤੀ।

ਜ਼ਿਕਰਯੋਗ ਹੈ ਕਿ ਸਵਾਮੀਨਾਥਨ ਫਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ ਸਮੇਤ ਹੋਰ ਕਿਸਾਨੀ ਮੰਗਾਂ ਅਤੇ ਕਿਸਾਨਾਂ ਤੇ ਜਬਰ ਕਰਨ ਵਿਰੁੱਧ  ਸੂਬੇ ਭਰ ਵਿੱਚ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਟੋਲ ਪਲਾਜ਼ਾ ਟੋਲ ਫ੍ਰੀ ਕਰਕੇ ਤਿੰਨ ਦਿਨਾਂ ਲਈ ਦਿਨ ਰਾਤ ਦੇ ਧਰਨੇ  ਦੂਜੇ ਦਿਨ ਵੀ ਜਾਰੀ ਰਹੇ। ਨੌਜਵਾਨ ਸ਼ੁਭਕਰਨ ਸਿੰਘ ਦਾ ਮ੍ਰਿਤਕ ਸਰੀਰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੱਖਿਆ ਗਿਆ ਹੈ ਜਿੱਥੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਰਾਮਿੰਦਰ ਸਿੰਘ ਪਟਿਆਲਾ, ਦਲਜੀਤ ਸਿੰਘ ਚੱਕ, ਗੁਰਮੀਤ ਸਿੰਘ ਦਿੱਤੂਪੁਰ, ਕੁਲਵੰਤ ਸਿੰਘ ਮੌਲਵੀਵਾਲਾ, ਗੁਰਵਿੰਦਰ ਸਿੰਘ ਬੱਲੋ, ਚਰਨਜੀਤ ਸਿੰਘ ਝੁੱਗੀਆਂ, ਦਵਿੰਦਰ ਸਿੰਘ ਪੂਨੀਆ, ਹਰਭਜਨ ਸਿੰਘ ਬੁੱਟਰ ਸਮੇਤ ਕਿਸਾਨਾਂ ਦੇ ਇੱਕ ਵੱਡੇ ਜੱਥੇ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਿੰਡ ਵਾਸੀਆਂ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

ਸੂਬਾ ਪੱਧਰ ਤੇ ਪੁੱਜੀਆਂ ਰਿਪੋਰਟਾਂ ਮੁਤਾਬਕ ਸੂਬੇ ਭਰ ਵਿੱਚ 20 ਭਾਜਪਾ ਆਗੂਆਂ ਦੇ ਘਰਾਂ ਸਾਹਮਣੇ, 37 ਟੋਲ ਪਲਾਜ਼ਾ ਟੋਲ ਫ੍ਰੀ ਕਰਕੇ ਅਤੇ ਦੋ ਜ਼ਿਲਿਆਂ ਹੁਸ਼ਿਆਰਪੁਰ ਅਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਕੁੱਲ ਮਿਲਾ ਕੇ 59 ਸਥਾਨਾਂ ਤੇ ਕਿਸਾਨ ਜੱਥੇਬੰਦੀਆਂ ਨੇ ਧਰਨੇ ਜਾਰੀ ਹਨ। ਭਾਜਪਾ ਆਗੂਆਂ ਜਿਨ੍ਹਾਂ ਦੇ ਘਰਾਂ ਸਾਹਮਣੇ ਧਰਨੇ ਜਾਰੀ ਹਨ ਉਨ੍ਹਾਂ ਵਿੱਚ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ, ਇਕਬਾਲ ਸਿੰਘ ਲਾਲਪੁਰਾ, ਸੁਰਜੀਤ ਕੁਮਾਰ ਜਿਆਣੀ, ਰਾਣਾ ਗੁਰਮੀਤ ਸੋਢੀ, ਮੰਤਰੀ ਸੋਮ ਪ੍ਰਕਾਸ਼, ਮਨੋਰੰਜਨ ਕਾਲੀਆ, ਹਰਜੀਤ ਸਿੰਘ, ਅਰਵਿੰਦ ਖੰਨਾ,ਕਾਕਾ ਸਿੰਘ ਕੰਬੋਜ, ਦੀਦਾਰ ਸਿੰਘ ਭੱਟੀ, ਕੇਵਲ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਕਾਕਾ, ਰਜਿੰਦਰ ਮੋਹਨ ਸਿੰਘ ਛੀਨਾ, ਅਮਰਪਾਲ ਸਿੰਘ ਬੋਨੀ, ਫਤਿਹਜੰਗ ਸਿੰਘ ਬਾਜਵਾ, ਰਾਕੇਸ਼ ਕੁਮਾਰ ਜੈਨ, ਭੁਪੇਸ਼ ਅਗਰਵਾਲ, ਰਾਜੇਸ਼ ਪੇਠਲੀ ਅਤੇ ਡਾ ਸੀਮਾਂਤ ਗਰਗ ਆਦਿ ਸ਼ਾਮਲ ਹਨ। ਕਿਸਾਨ ਜਥੇਬੰਦੀਆਂ ਨੇ ਸੂਬੇ ਦੀਆਂ ਪ੍ਰਮੁੱਖ ਜਰਨੈਲੀ ਸੜਕਾਂ ਉੱਤੇ 37 ਟੋਲ ਪਲਾਜ਼ਿਆ ਨੂੰ ਟੋਲ ਫ੍ਰੀ ਕੀਤਾ ਹੋਇਆ ਹੈ। 

ਅੱਜ ਦੇ ਧਰਨਿਆਂ ਵਿੱਚ ਬੁਲਾਰਿਆਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਤੇ ਢਾਹੇ ਜਾ ਜਬਰ ਵਿਰੁੱਧ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਦੇ ਜਬਰ ਦੇ ਬਾਵਜੂਦ ਕਿਸਾਨ ਲਹਿਰ ਨੂੰ ਦਬਾਇਆ ਨਹੀ ਜਾ ਸਕੇਗਾ ਉਲਟਾ ਕਿਸਾਨਾਂ ਦਾ ਡੁੱਲਿਆ ਖੂਨ ਇਸ ਨੂੰ ਹੋਰ ਪ੍ਰਚੰਡ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਸੱਤਾ ਦੇ ਹੰਕਾਰ ਵਿੱਚ  ਕਿਸਾਨੀ ਮੰਗਾਂ ਨੂੰ ਅਣਗੌਲਿਆਂ ਕਰਕੇ ਦੱਸ ਦਿੱਤਾ ਹੈ ਕਿ ਉਹ ਕਾਰਪੋਰੇਟ ਦੇ ਹਿੱਤਾਂ ਨੂੰ ਪੂਰਾ ਕਰਨ ਲਈ ਐਮ ਐਸ ਪੀ ਦੇ ਮਾਮਲੇ ਵਿਚ ਵੀ ਪੂਰੇ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। 

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਕਿ ਸਵਾਮੀਨਾਥਨ ਫਾਰਮੂਲੇ ਤਹਿਤ ਐੱਮਐੱਸਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਅਤੇ ਕਿਸਾਨਾਂ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ ਸਮੇਤ ਹੋਰ ਕਿਸਾਨੀ ਮੰਗਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਇਹ ਧਰਨੇ 22 ਫਰਵਰੀ ਸ਼ਾਮ ਪੰਜ ਵਜੇ ਤੱਕ ਜਾਰੀ ਰਹਿਣਗੇ। ਸੰਯੁਕਤ ਕਿਸਾਨ ਮੋਰਚਾ ਨੇ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਦੇਸ਼ ਪੱਧਰ ਦੀ ਮੀਟਿੰਗ ਭਲਕੇ 22 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਵੇਗੀ।

ਅੱਜ ਦੇ ਧਰਨਿਆਂ ਦੀ ਅਗਵਾਈ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ , ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗ੍ਹੜ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ, ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ, ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਰਾਜੂਔਲਖ, ਹਰਜੀਤ ਸਿੰਘ ਰਵੀ, ਨਿਰਵੈਰ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ ਅਤੇ ਬੋਘ ਸਿੰਘ ਮਾਨਸਾ ਆਦਿ ਨੇ ਕੀਤੀ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD