Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸਨਰ ਆਦਿੱਤੀਆਂ ਉਪੱਲ ਨੇ ਕੀਤੀ ਜਿਲ੍ਹਾ ਪਠਾਨਕੋਟ ਦੇ ਇੰਡਸਟ੍ਰੀਲਿਸਟ ਨਾਲ ਵਿਸੇਸ ਮੀਟਿੰਗ

DC Pathankot, Deputy Commissioner Pathankot, Aditya Uppal, Pathankot

Web Admin

Web Admin

5 Dariya News

ਪਠਾਨਕੋਟ , 21 Feb 2024

Last updated on: Feb 21, 2024, 00:00 IST

ਜਿਲ੍ਹਾ ਪਠਾਨਕੋਟ ਅੰਦਰ ਇੰਡਸਟ੍ਰੀਲਿਸਟ ਨੂੰ ਆ ਰਹੀਆਂ ਪ੍ਰੇਸਾਨੀਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਜਿਲ੍ਹੇ ਅੰਦਰ ਇੰਡਸਟ੍ਰੀਜ ਹੋਰ ਪ੍ਰਫੂਲਿਤ ਹੋ ਸਕੇ ਅਤੇ ਇੰਡਸਟ੍ਰੀਲਿਸਟ ਨੂੰ ਕਿਸੇ ਕਿਸਮ ਦੀ ਪ੍ਰੇਸਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਸ੍ਰੀ ਆਦਿੱਤੀਆਂ ਉਪੱਲ ਡਿਪਟੀ ਕਮਿਸਨਰ ਪਠਾਨਕੋਟ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਜਿਲ੍ਹਾ ਪਠਾਨਕੋਟ ਦੇ ਇੰਡਸਟ੍ਰੀਲਿਸਟ ਨਾਲ ਇੱਕ ਵਿਸੇਸ ਮੀਟਿੰਗ ਕਰਨ ਮਗਰੋਂ ਕੀਤਾ। 

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਧਾਰਕਲ੍ਹਾਂ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ , ਅੰਕਿਤ, ਮੱਧੂ ਮੋਹਣ, ਰਾਕੇਸ ਮਨਹਾਸ, ਅੰਕਿਤ ਸਰਮਾ, ਗੋਰਵ ਬਹਿਲ, ਰਾਜੇਸ ਮਹਾਜਨ, ਵਿਪਨ ਕੁਮਾਰ, ਅਮਨ ਵਸੀਨ, ਅੰਮਿਤ ਕੁਮਾਰ ਹੋਰ ਇੰਡਸਟ੍ਰੀਲਿਸਟ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਮੁੱਖੀ ਹਾਜਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਉਨ੍ਹਾਂ ਦਾ ਉਪਰਾਲਾ ਰਿਹਾ ਕਿ ਇੰਡਸਟ੍ਰੀਲਿਸਟ ਨੂੰ ਆ ਰਹੀਆਂ ਪ੍ਰੇਸਾਨੀਆਂ ਦਾ ਮੋਕੇ ਤੇ ਹੱਲ ਕੀਤਾ ਗਿਆ ਜੋ ਮੁਸਕਿਲਾਂ ਮੋਕੇ ਤੇ ਹੱਲ ਨਹੀਂ ਕੀਤੀਆਂ ਜਾ ਸਕਦੀਆਂ ਸਨ ਅਤੇ ਪੰਜਾਬ ਪੱਧਰ ਦੀਆਂ ਸਨ ਉਨ੍ਹਾਂ ਸਮੱਸਿਆਵਾਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਦਾ ਹੱਲ ਕੀਤਾ ਜਾ ਸਕੇੇ। 

ਇੰਡਸਟ੍ਰੀਲਿਸਟ ਵੱਲੋਂ ਬਿਜਲੀ ਨਾਲ ਸਬੰਧਤ ਸਮੱਸਿਆ ਰੱਖੀ ਗਈ ਜਿਸ ਨੂੰ ਦੇਖਦਿਆਂ ਐਕਸੀਅਨ ਪੀਐਸਪੀਸੀਐਲ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪ ਮਾਮਲੇ ਦੀ ਜਾਂਚ ਕਰਨਗੇ। ਇੰਡਸਟ੍ਰੀਲਿਸਟ ਵੱਲੋਂ ਮੰਗ ਰੱਖੀ ਗਈ ਹੈ ਕਿ ਅਗਰ ਇੰਡਸਟ੍ਰੀਜ ਲਗਾਉਂਣ ਲਈ ਜਮੀਨ ਪੁੱਟੀ ਜਾਂਦੀ ਹੈ ਤਾਂ ਉਸ ਤੇ ਮਾਈਨਿੰਗ ਪਾਲਿਸੀ ਲਾਗੂ ਨਾ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਵੀ ਨਿਯਮਾਂ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਕੂਝ ਮੁੱਖ ਮਾਰਗਾਂ ਦੀ ਖਸਤਾ ਹਾਲਤ ਦੀ ਸਮੱਸਿਆ ਧਿਆਨ ਵਿੱਚ ਆਈ ਹੈ ਜਿਨ੍ਹਾਂ ਮਾਰਗਾਂ ਵਿੱਚੋਂ ਕੂਝ ਮਾਰਗ ਵਿਵਾਦਿੱਤ ਹਨ ਅਤੇ ਹਾਈ ਕੋਰਟ ਵੱਲੋਂ ਉਨ੍ਹਾਂ ਰੋਡ ਤੇ ਸਟੇ ਲੱਗਿਆ ਹੋਇਆ ਹੈ ਜਿਵੈਂ ਹੀ ਸਟੇ ਹਟਾਇਆ ਜਾਂਦਾ ਹੈ ਰੋਡ ਦਾ ਨਿਰਮਾਣ ਕੀਤਾ ਜਾਵੇਗਾ। ਇਸ ਤਰ੍ਹਾਂ ਹੋਰ ਜੋ ਵੀ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਆਈਆਂ ਹਨ ਉਨ੍ਹਾਂ ਦਾ ਜਲਦੀ ਹੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਮੀਟਿੰਗਾਂ ਆਯੋਜਿਤ ਕੀਤੀਆਂ ਜਾਣਗੀਆਂ ਤਾਂ ਜੋ ਇੰਡਸਟ੍ਰੀਜ ਨੂੰ ਪ੍ਰਫੂਲਿਤ ਕੀਤਾ ਜਾ ਸਕੇ।

 

Tags: DC Pathankot , Deputy Commissioner Pathankot , Aditya Uppal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD