Monday, 20 May 2024

 

 

ਖ਼ਾਸ ਖਬਰਾਂ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ

 

ਡਾ. ਬਲਬੀਰ ਸਿੰਘ ਨੇ ਨੌਜਵਾਨ ਕਿਸਾਨ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਸਿਹਤ ਮੰਤਰੀ ਰਾਜਿੰਦਰਾ ਹਸਪਤਾਲ ਪੁੱਜੇ, ਦਾਖਲ ਜਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਿਆ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 21 Feb 2024

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਖਨੌਰੀ ਬਾਰਡਰ 'ਤੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀ ਤਰਫ਼ੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਪੰਜਾਬ ਸਰਕਾਰ ਕਿਸਾਨਾਂ ਦੇ ਦੁੱਖ 'ਚ ਸ਼ਰੀਕ ਹੈ। ਸਿਹਤ ਮੰਤਰੀ ਅੱਜ ਸ਼ਾਮ ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜੇ ਅਤੇ ਖਨੌਰੀ ਬਾਰਡਰ 'ਤੇ ਜਖ਼ਮੀ ਹੋਣ ਮਗਰੋਂ ਇਲਾਜ ਲਈ ਇੱਥੇ ਦਾਖਲ ਕਰਵਾਏ ਕਿਸਾਨਾਂ ਦਾ ਹਾਲ-ਚਾਲ ਜਾਣਿਆ।

ਸਿਹਤ ਮੰਤਰੀ ਨੇ ਕਿਹਾ ਕਿ ਸਾਡਾ ਦੇਸ਼ ਇੱਕ ਹੈ ਪਰੰਤੂ ਕੇਂਦਰ ਸਰਕਾਰ ਵੱਲੋਂ ਉਤਰ-ਪੂਰਬੀ ਰਾਜਾਂ ਵਰਗੇ ਹਾਲਾਤ ਬਣਾਏ ਜਾ ਰਹੇ ਹਨ ਅਤੇ ਅੰਤਰਰਾਜੀ ਸਰਹੱਦ ਨੂੰ ਕੌਮਾਂਤਰੀ ਸਰਹੱਦ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨੈਸ਼ਨਲ ਹਾਈਵੇਅ ਵਰਤਕੇ ਅੱਗੇ ਜਾਣ ਵਾਲੇ ਅਤੇ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਲੋਕਤੰਤਰ ਦਾ ਕਤਲ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੇ ਨਾਲ ਹੈ ਅਤੇ ਜਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਅਤੇ ਜਖ਼ਮੀਆਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਆਉਣ ਲਈ ਐਂਬੂਲੈਂਸਾਂ ਤਾਇਨਾਤ ਕੀਤੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਨਾਲ ਲੱਗਦੇ ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ ਤੇ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲਾਂ ਵਿਖੇ ਜਖ਼ਮੀ ਕਿਸਾਨਾਂ ਦੇ ਇਲਾਜ ਲਈ ਪੂਰੀ ਤਿਆਰੀ ਹੈ ਜਦਕਿ ਬੈਕਅਪ ਸਹਾਇਤਾ ਵਜੋਂ ਫਤਿਹਗੜ੍ਹ ਸਾਹਿਬ ਤੇ ਲੁਧਿਆਣਾ ਦੇ ਹਸਪਤਾਲਾਂ ਤੇ ਐਂਬੂਲੈਂਸਾਂ ਨੂੰ ਵੀ ਤਿਆਰ ਰੱਖਿਆ ਗਿਆ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰ ਦੇ ਮੰਤਰੀਆਂ ਨੂੰ ਬੁਲਾਕੇ ਕਿਸਾਨਾਂ ਨਾਲ ਗੱਲਬਾਤ ਕਰਵਾ ਰਹੇ ਹਨ ਜਦਕਿ ਹਰਿਆਣਾ ਦੇ ਮੁੱਖ ਮੰਤਰੀ ਵੀ ਅਜਿਹਾ ਕਰ ਸਕਦੇ ਸਨ ਕਿਉਂਕਿ ਇਹ ਮਸਲਾ ਗੱਲਬਾਤ ਨਾਲ ਵੀ ਹੱਲ ਹੋ ਸਕਦਾ ਹੈ। ਇਕ ਮੌਕੇ ਕਰਨਲ ਜੇ.ਵੀ ਸਿੰਘ, ਮੈਡੀਕਲ ਸੁਪਰਡੈਂਟ ਡਾ. ਐਚ.ਐਸ ਰੇਖੀ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD