Friday, 03 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ

 

ਕਿਸਾਨਾਂ ਵੱਲੋਂ 5ਵੇਂ ਦਿਨ ਕਾਲਾਝਾੜ ਟੋਲ ਧਰਨੇ ਦੌਰਾਨ ਟੋਲ ਬੈਰੀਅਰ ਰੱਖਿਆ ਪਰਚੀ ਮੁਕਤ

ਕਿਸਾਨਾਂ ਦੇ ਧਰਨੇ ਦੌਰਾਨ ਕਾਲਾਝਾੜ ਟੋਲ ਪਲਾਜ਼ਾ 'ਤੇ ਕਿਸਾਨ ਨੂੰ ਪਿਆ ਦਿਲ ਦਾ ਦੌਰਾ, ਹਾਲਤ ਨਾਜ਼ੁਕ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border,Khanauri Border, Sangrur

Web Admin

Web Admin

5 Dariya News

ਭਵਾਨੀਗੜ੍ਹ , 21 Feb 2024

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਭਵਾਨੀਗੜ੍ਹ ਨੇੜਲੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸਥਿਤ ਕਾਲਾਝਾੜ ਟੋਲ ਪਲਾਜ਼ਾ ਤੇ ਧਰਨਾ ਅੱਜ ਅੱਜ 5ਵੇਂ ਦਿਨ ਵੀ ਜਾਰੀ ਰੱਖਦਿਆਂ ਟੋਲ ਬੈਰੀਅਰ ਨੂੰ ਪਰਚੀ ਮੁਕਤ ਕੀਤਾ ਗਿਆ। ਇਸ ਪੱਕੇ ਧਰਨੇ ਦੌਰਾਨ ਇੱਕ ਕਿਸਾਨ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਰਹੀ ਹੈ। 

ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਦੱਸਿਆ ਕਿ ਮੋਰਚੇ ਵਿੱਚ ਸ਼ਾਮਲ ਨੇੜਲੇ ਪਿੰਡ ਰਾਜਪੁਰਾ ਦੇ ਕਿਸਾਨ ਸ਼ਿੰਗਾਰਾ ਸਿੰਘ (55) ਨੂੰ ਬੀਤੇ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਵੱਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਤੇ ਬਲਾਕ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਦੀ ਨਿਖੇਧੀ ਕੀਤੀ। 

ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਹਰਿਆਣਾ ਦੇ ਬਾਰਡਰ 'ਤੇ ਬੈਠੇ ਕਿਸਾਨਾਂ 'ਤੇ ਸਰਕਾਰ ਗੋਲ਼ੀਆਂ ਚਲਾ ਰਹੀ ਹੈ। ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣਾ ਦੀ ਖੱਟਰ ਸਰਕਾਰ ਨੇ ਕਿਸਾਨਾਂ ਉੱਪਰ ਹਮਲਾ ਤੇ ਜਬਰ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਸਖਤ ਐਕਸ਼ਨ ਉਲੀਕੇ ਜਾਣਗੇ। ਆਗੂਆਂ ਨੇ ਦੱਸਿਆ ਕਿ ਫਿਲਹਾਲ ਜਥੇਬੰਦੀ ਦੇ ਸੱਦੇ ਅਨੁਸਾਰ ਸੂਬੇ ਦੇ ਸਾਰੇ ਟੋਲ ਪਲਾਜਿਆਂ ਨੂੰ 22 ਫਰਵਰੀ ਤੱਕ ਪਰਚੀ ਮੁਕਤ ਰੱਖਿਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਆਗੂ ਗੋਬਿੰਦਰ ਸਿੰਘ ਮੰਗਵਾਲ, ਰਣਜੀਤ ਸਿੰਘ ਲੌਂਗੋਵਾਲ, ਜਸਵੰਤ ਸਿੰਘ ਤੋਲਾਵਾਲ, ਚਰਨਜੀਤ ਸਿੰਘ ਘਨੌੜ, ਨੈਬ ਸਿੰਘ ਗੁੱਜਰਾਂ, ਕਰਮਜੀਤ ਸਿੰਘ ਭਲਵਾਨ, ਬਲਬੰਤ ਸਿੰਘ ਘਨੌਰੀ, ਸੁਖਪਾਲ ਸਿੰਘ ਕਣਕਵਾਲ, ਹਰਜੀਤ ਸਿੰਘ ਮਹਿਲਾਂ ਚੌਂਕ, ਜਸਵੀਰ ਸਿੰਘ ਗੱਗੜਪੁਰ, ਪ੍ਰੀਤਮ ਸਿੰਘ ਲੇਹਲ ਕਲਾਂ, ਜਸਬੀਰ ਕੌਰ ਉਗਰਾਹਾਂ ਤੇ ਰਣਦੀਪ ਕੌਰ ਰਟੋਲਾਂ ਨੇ ਵੀ ਵਿਚਾਰ ਸਾਂਝੇ ਕੀਤੇ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD