Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਆਪ ਦੀ ਸਰਕਾਰ ਲੋਕਾਂ ਦੇ ਦੁਆਰ'- ਪ੍ਰੋਗਰਾਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਨਾਨੂੰਮਾਜਰਾ ਅਤੇ ਸੁਖਗੜ ਪਿੰਡਾਂ ਦਾ ਦੌਰਾ

ਦੇਸ਼ ਦੀ ਉੱਚ ਨਿਆ-ਪਾਲਿਕਾ ਨੇ ਲੋਕਤੰਤਰ ਬਚਾਉਣ ਦੇ ਲਈ ਦਿੱਤਾ ਇਤਿਹਾਸਿਕ ਫੈਸਲਾ : ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 21 Feb 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਲੋਕਾਂ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਨਾਨੂੰਮਾਜਰਾ ਅਤੇ ਸੁਖਗੜ੍ਹ ਦਾ ਦੌਰਾ ਕੀਤਾ। ਇਹਨਾਂ ਪਿੰਡਾਂ ਦੇ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਬੰਧਤ ਮੁਲਾਜ਼ਮ 44 ਸੇਵਾਵਾਂ ਦੇਣ ਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਮੌਜੂਦ ਰਹੇ। 

ਇਹਨਾਂ ਕੈਂਪਾਂ ਵਿੱਚ ਆਪਣੇ ਕੰਮਾਂ ਨੂੰ ਕਰਵਾਉਣ ਦੇ ਲਈ ਸਵੇਰ ਵੇਲੇ ਤੋਂ ਹੀ ਲੋਕਾਂ ਦਾ ਤਾਂਤਾ ਲੱਗਿਆ ਰਿਹਾ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੁਦ ਲੋਕਾਂ ਦੇ ਘਰ- ਘਰ ਜਾ ਕੇ ਉਹਨਾਂ ਦੇ ਕੰਮ ਕਰਨ ਦੇ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ'- ਆਪ ਦੀ ਸਰਕਾਰ ਲੋਕਾਂ ਦੇ ਦੁਆਰ- ਪ੍ਰੋਗਰਾਮ ਦੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਕੈਂਪ ਲਗਾਏ ਜਾ ਰਹੇ ਹਨ, ਜਿਸ ਦੇ ਤਹਿਤ ਅੱਜ ਪਿੰਡ ਨਾਨੂੰਮਾਜਰਾ ਅਤੇ ਸੁਖਗੜ ਵਿਖੇ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਕਰਨ ਦੇ ਲਈ ਕੈਂਪ ਲਗਾਏ ਗਏ ਹਨ। 

ਉਹਨਾਂ ਕਿਹਾ ਕਿ ਇਹ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਪੰਜਾਬ ਭਰ ਵਿੱਚ ਲਾਗੂ ਹੈ ਅਤੇ ਇਸ ਤਰ੍ਹਾਂ ਦੇ ਕੈਂਪਾਂ ਦੀ ਲਗਾਤਾਰਤਾ ਆਉਣ ਵਾਲੇ ਸਮੇਂ ਦੇ ਵਿੱਚ ਵੀ ਲਗਾਤਾਰ ਬਣੀ ਰਹੇਗੀ, ਤਾਂ ਕਿ ਲੋਕਾਂ ਨੂੰ ਆਪਣੇ ਕੰਮਾਂ ਨੂੰ ਕਰਵਾਉਣ ਦੇ ਲਈ ਸਰਕਾਰੀ ਦਫਤਰਾਂ ਦੇ ਵਿੱਚ ਹੁੰਦੀ ਖੱਜਲ- ਖੁਆਰੀ ਤੋਂ ਬਚਾਇਆ ਜਾ ਸਕੇ ਅਤੇ ਉਹਨਾਂ ਨੂੰ ਆਪਣਾ ਸਮਾਂ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣ ਦੇ ਵਿੱਚ ਨਾ ਲੱਗੇ। ਇਸ ਦੇ ਚਲਦੇ ਹੀ ਸਰਕਾਰ ਖੁਦ ਲੋਕਾਂ ਦੇ ਦੁਆਰ ਤੇ ਜਾ ਕੇ ਉਹਨਾਂ ਦੇ ਮਸਲੇ ਹੱਲ ਕਰ ਰਹੀ ਹੈ। 

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਦੇਸ਼ ਵਿੱਚ ਲੋਕਤੰਤਰ ਨੂੰ ਬਚਾਉਣ ਦੇ ਲਈ ਇਤਿਹਾਸਿਕ ਫੈਸਲਾ ਦਿੱਤਾ ਹੈ। ਅਤੇ ਫਿਰ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦਾ ਸਾਂਝਾ ਉਮੀਦਵਾਰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਬਣ ਸਕਿਆ ਹੈ, ਉਹਨਾਂ ਕਿਹਾ ਕਿ ਲੋਕਾਂ ਦੁਆਰਾ ਚੁਣਿਆ ਗਿਆ ਉਮੀਦਵਾਰ ਹੀ ਲੋਕਾਂ ਦਾ ਨੁਮਾਇੰਦਾ ਬਣ ਸਕਦਾ ਹੈ ਅਤੇ ਬਣਨਾ ਚਾਹੀਦਾ ਹੈ , ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਦੇ ਸਬੰਧ ਵਿੱਚ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਸਲਾਹੁਣਯੋਗ ਹੈ। 

ਇਸ ਮੌਕੇ ਤੇ ਪਿੰਡ ਨਾਨੂ ਮਾਜਰਾ ਅਤੇ ਪਿੰਡ ਸੁਖਗੜ ਵਿਖੇ ਲੱਗੇ ਕੈਂਪਾਂ ਦੇ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ- ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ- ਬਲਾਕ ਪ੍ਰਧਾਨ, ਹਰਮੇਸ਼ ਸਿੰਘ ਕੁੰਭੜਾ, ਸਨੀ ਮੌਲੀ, ਸੁਮਿਤ ਸੋਢੀ, ਨਰਿੰਦਰ ਸਿੰਘ, ਸਿਮਰਦੀਪ ਸਿੰਘ, ਹਰਪਾਲ ਸਿੰਘ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ। ਫੋਟੋ ਕੈਪਸ਼ਨ : ਵਿਧਾਇਕ ਕੁਲਵੰਤ ਸਿੰਘ- ਪਿੰਡ ਨਾਨੂੰ ਮਾਜਰਾ ਅਤੇ ਸੁਖਗੜ੍ਹ ਵਿਖੇ- ਆਪ ਦੀ ਸਰਕਾਰ ਲੋਕਾਂ ਦੇ ਦੁਆਰ- ਪ੍ਰੋਗਰਾਮ ਤਹਿਤ ਲਗਾਏ ਗਏ ਕੈਂਪਾਂ ਦਾ ਦੌਰਾ ਕਰਨ ਦੇ ਦੌਰਾਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD