Thursday, 16 May 2024

 

 

ਖ਼ਾਸ ਖਬਰਾਂ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ

 

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ’ਚ ਕੀਤਾ ਜਾ ਰਿਹੈ ਲੋਕ ਸਮੱਸਿਆਵਾਂ ਦਾ ਹੱਲ-ਵਿਧਾਇਕ ਬੁੱਧ ਰਾਮ

ਵਿਧਾਇਕ ਨੇ ਪਿੰਡ ਗੁਰਨੇ ਖੁਰਦ, ਗੁਰਨੇ ਕਲਾਂ, ਹਸਨਪੁਰ ਅਤੇ ਬੋੜਾਵਾਲ ਵਿਖੇ ਲੱਗੇ ਕੈਂਪਾਂ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Principal Budh Ram, Mansa,AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਮਾਨਸਾ , 22 Feb 2024

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿਚ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ’ਚ ਘਰਾਂ ਦੇ ਨਜ਼ਦੀਕ ਮਿਲ ਰਹੀਆਂ ਸੇਵਾਵਾਂ ਦਾ ਲੋਕ ਲਾਹਾ ਲੈ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਗੁਰਨੇ ਖੁਰਦ, ਗੁਰਨੇ ਕਲਾਂ, ਹਸਨਪੁਰ ਅਤੇ ਬੋੜਾਵਾਲ ਵਿਖੇ ਲੱਗੇ ਕੈਂਪਾਂ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ।

ਵਿਧਾਇਕ ਨੇ ਕਿਹਾ ਕਿ ਜਨ ਸੁਣਵਾਈ ਕੈਂਪਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚ ਆਪਸੀ ਤਾਲਮੇਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਵਚਨਬੱਧ ਹੈ। ਪਿੰਡ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਅੰਦਰ ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਜੂਦ ਰਹਿ ਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਨੂੰ ਤਰਜੀਹ ਦੇ ਰਹੇ ਹਨ। 

ਉਨ੍ਹਾਂ ਕਿਹਾ ਕਿ ਉਹ ਖੁਦ ਵੀ ਰੋਜ਼ਾਨਾ ਪੱਧਰ ’ਤੇ ਇੰਨ੍ਹਾਂ ਕੈਂਪਾਂ ’ਚ ਸ਼ਿਰਕਤ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਮੰਗੂ ਬਾਂਸਲ, ਪੰਚਾਇਤ ਸਕੱਤਰ ਮਨਮੋਹਨ ਸਿੰਘ, ਹਰਭਜਨ ਸਿੰਘ, ਬਲਾਕ ਪ੍ਰਧਾਨ ਬੋੜਾਵਾਲ ਵੀਰ ਸਿੰਘ, ਜਗਦੀਪ ਸਿੰਘ, ਗੱਗੀ ਸਿੰਘ ਹਾਜਰ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD