Thursday, 02 May 2024

 

 

ਖ਼ਾਸ ਖਬਰਾਂ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਮਜੀਠਾ ਰੋਡ ਦੇ ਗੁਰਦੁਆਰਾ ਸਾਹਿਬ 'ਚ ਲੈਬ ਦਾ ਕੁਲੈਕਸ਼ਨ ਸੈਂਟਰ ਸਥਾਪਿਤ

ਡਾ.ਓਬਰਾਏ ਦੇ ਨਿਸ਼ਕਾਮ ਸੇਵਾ ਕਾਰਜਾਂ ਸਦਕਾ ਪੰਜਾਬੀਆਂ ਦਾ ਮਾਣ ਵਧਿਆ : ਡਾ. ਨਿੱਜਰ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi, Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 22 Feb 2024

ਆਪਣੀ ਜੇਬ੍ਹ 'ਚੋਂ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ 'ਸੰਨੀ ਓਬਰਾਏ ਕਲਿਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ' ਖੋਲ੍ਹਣ ਦੇ ਅਰੰਭੇ ਗਏ ਕਾਰਜ ਤਹਿਤ ਹੁਣ ਮਜੀਠਾ ਰੋਡ ਦੇ ਗੁਰਦੁਆਰਾ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਵਿਖੇ ਲੈਬ ਦੇ ਨਵੇਂ  ਕੁਲੈਕਸ਼ਨ ਸੈਂਟਰ ਦਾ ਉਦਘਾਟਨ ਵਿਧਾਇਕ ਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜ਼ਰ ਅਤੇ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।

ਉਦਘਾਟਨ ਉਪਰੰਤ ਗੱਲਬਾਤ ਕਰਦਿਆਂ ਡਾ. ਨਿੱਜਰ ਨੇ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਹਰ ਔਖੀ ਘੜੀ ਵੇਲੇ ਸਭ ਤੋਂ ਅੱਗੇ ਆ ਕੇ ਉਨ੍ਹਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਨਿਸ਼ਕਾਮ ਸੇਵਾਵਾਂ ਦੀ ਬਦੌਲਤ ਸਮੁੱਚੇ ਪੰਜਾਬੀਆਂ ਦਾ ਮਾਣ ਪੂਰੀ ਦੁਨੀਆਂ ਅੰਦਰ ਵਧਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸਥਾਪਤ ਕੀਤੀਆਂ ਜਾ ਰਹੀਆਂ ਬਹੁਤ ਹੀ ਘੱਟ ਖ਼ਰਚੇ ਵਾਲੀਆਂ ਲੈਬੋਰਟਰੀਆਂ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲ ਰਹੀ ਹੈ।

ਟਰੱਸਟ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਨਗਰੀ 'ਚ ਪਹਿਲਾਂ ਤੋਂ ਚਲਾਈਆਂ ਜਾ ਰਹੀਆਂ 2 ਕਲੀਨੀਕਲ ਲੈਬੋਰਟਰੀਆਂ, ਡਾਇਲਸਿਸ, ਡੈਂਟਲ ਤੇ ਫਿਜ਼ੀਓਥਰੈਪੀ ਸੈਂਟਰ ਤੋਂ ਬਾਅਦ ਹੁਣ ਮਜੀਠਾ ਰੋਡ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਵਿਖੇ ਲੋਕਾਂ ਦੀ ਸਹੂਲਤ ਲਈ ਲੈਬ ਦਾ ਇੱਕ ਕੁਲੈਕਸ਼ਨ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਸ ਅੰਦਰ ਮਰੀਜ਼ ਸਵੇਰੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਆਪਣੇ ਟੈਸਟਾਂ ਲਈ ਸੈਂਪਲ ਦੇ ਸਕਣਗੇ। 

ਡਾ.ਓਬਰਾਏ ਅਨੁਸਾਰ ਟਰੱਸਟ ਵੱਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ 'ਚ 93 ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਹਰ ਮਹੀਨੇ ਲਗਭਗ 1 ਲੱਖ ਦੇ ਕਰੀਬ ਲੋਕ ਕੇਵਲ ਲਾਗਤ ਦਰਾਂ 'ਤੇ ਆਪਣੇ ਟੈਸਟ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਆਉਂਦੇ ਕੁਝ ਦਿਨਾਂ ਅੰਦਰ ਹੀ ਪੰਜਾਬ ਵਿੱਚ 8 ਜਦ ਕਿ ਹਿਮਾਚਲ 'ਚ 2, ਹਰਿਆਣਾ 'ਚ 3 ਅਤੇ ਰਾਜਸਥਾਨ 'ਚ 2 ਹੋਰ  ਲੈਬੋਰਟਰੀਆਂ ਲੋਕ ਅਰਪਣ ਕਰ ਦਿੱਤੀਆਂ ਜਾਣਗੀਆਂ।

ਇਸ ਦੌਰਾਨ ਟਰੱਸਟ ਦੇ ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਖ਼ਜ਼ਾਨਚੀ ਨਵਜੀਤ ਸਿੰਘ ਘਈ, ਮਨਪ੍ਰੀਤ ਸਿੰਘ, ਜਗਦੀਸ਼ ਸਿੰਘ ਵਡਾਲਾ ਪ੍ਰਧਾਨ ਗੁਰਦੁਆਰਾ ਸਾਹਿਬ, ਨੱਥਾ ਸਿੰਘ ਪੰਨੂ, ਸੁਰਜੀਤ ਸਿੰਘ,ਪ੍ਰੇਮ ਸਿੰਘ, ਹਰਲੀਨ ਕੌਰ, ਅਮਨਜੋਤ ਕੌਰ  ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ।  

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi , Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD