Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸਬ-ਡਵੀਜ਼ਨ ਮੋਹਾਲੀ ਦੇ ਪਿੰਡ ਕੁਰੜਾ, ਸੈਖਨਮਾਜਰਾ, ਕੁਰਾਲੀ ਅਤੇ ਖਾਨਪੁਰ ਖੱਦਰ ਵਿਖੇ ਲਗਾਏ ਗਏ ਸੁਵਿਧਾ ਕੈਂਪ

'ਆਪ' ਦੀ ਸਰਕਾਰ, ਆਪ ਦੇ ਦੁਆਰ - ਤਹਿਤ ਆਯੋਜਿਤ ਕੈਂਪਾਂ ਦੌਰਾਨ ਲੋਕਾਂ ਦਾ ਨਿਰੰਤਰ ਭਰਵਾਂ ਇਕੱਠ ਵਿਧਾਇਕ: ਕੁਲਵੰਤ ਸਿੰਘ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Feb 2024

ਵਿਧਾਇਕ ਕੁਲਵੰਤ ਸਿੰਘ ਵੱਲੋਂ 'ਆਪ' ਦੀ ਸਰਕਾਰ, ਆਪ ਦਾ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਦੀ ਸਬ-ਡਵੀਜ਼ਨ ਮੋਹਾਲੀ ਦੇ ਪਿੰਡ  ਸੈਖਨਮਾਜਰਾ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਪਹੁੰਚ ਕੇ ਲਾਭ ਉਠਾਉਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 6 ਫਰਵਰੀ ਨੂੰ ਨਾਗਰਿਕ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹਨਾਂ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਰੋਜ਼ਾਨਾ ਲੋਕਾਂ ਦੇ ਘਰ-ਘਰ ਜਾ ਕੇ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਕੈਂਪ ਉਨ੍ਹਾਂ ਨੂੰ ਮੌਕੇ 'ਤੇ ਹੀ 44 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਉਨ੍ਹਾਂ ਦਾ ਵਿਤੀ ਖਰਚ ਅਤੇ ਕੀਮਤੀ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੈਲਪਲਾਈਨ ਨੰਬਰ 1076 ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੋਂ ਲੋਕ ਘਰ ਬੈਠੇ ਹੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD