Friday, 03 May 2024

 

 

ਖ਼ਾਸ ਖਬਰਾਂ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ

 

ਤੀਜੇ ਦਿਨ ਵੀ ਚੋਕੀਮਾਨ ਟੋਲ ਪਲਾਜਾ ਕਿਸਾਨਾਂ ਨੇ ਲੋਕਾਂ ਤੇ ਬੋਝ ਨਾ ਬਨਣ ਦਿੱਤਾ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border,Khanauri Border, Jagraon

Web Admin

Web Admin

5 Dariya News

ਜਗਰਾਓਂ , 22 Feb 2024

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਅੱਜ ਤੀਜੇ ਦਿਨ ਵੀ ਚੋਕੀਮਾਨ ਟੋਲ ਪਲਾਜਾ ਪਰਚੀ ਮੁਕਤ ਰਿਹਾ। ਇਕੱਤਰ ਕਿਸਾਨਾਂ ਨੇ ਸਭ ਤੋਂ ਪਹਿਲਾਂ ਬੀਤੇ ਦਿਨੀਂ ਖਨੌਰੀ ਵਿਖੇ ਹਰਿਆਣਾ ਪੁਲਸ ਦੀ ਗੋਲੀ ਨਾਲ ਸ਼ਹੀਦ ਹੋਏ ਬਠਿੰਡਾ ਜਿਲੇ ਦੇ ਨੋਜਵਾਨ ਸ਼ੁਭਕਰਮਨ ਸਿੰਘ ਦੀ ਮੋਤ  ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ। 

ਇਸ ਸਮੇਂ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਹਾਕਮ ਸਿੰਘ ਭੱਟੀਆਂ, ਇੰਦਰਜੀਤ ਸਿੰਘ ਧਾਲੀਵਾਲ, ਤਰਸੇਮ ਸਿੰਘ ਬੱਸੂਵਾਲ,ਜਗਜੀਤ ਸਿੰਘ ਕਲੇਰ, ਜਰਨੈਲ ਸਿੰਘ ਮੁਲਾਂਪੁਰ , ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ ਕੋਟ ਉਮਰਾ, ਦਸਮੇਸ਼ ਕਿਸਾਨ ਮਜਦੂਰ ਯੂਨੀਅਨ ਦੇ ਆਗੂਆਂ ਰਣਜੀਤ ਸਿੰਘ ਗੁੜੇ, ਸੁਰਿੰਦਰ ਸਿੰਘ ਲੀਹਾਂ, ਬੇਅੰਤ ਸਿੰਘ ਦੇਹੜਕਾ ਜਸਵਿੰਦਰ ਸਿੰਘ ਹੰਬੜਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਰ ਦੇ ਸੰਘਰਸ਼ਸ਼ੀਲ ਕਿਸਾਨ ਕਿਸੇ ਵੀ ਤਰਾਂ ਮੋਦੀ ਅਤੇ ਖੱਟਰ ਹਕੂਮਤ ਨੂੰ ਕਲ ਨੋਜਵਾਨ ਦੀ ਲਈ ਬਲੀ ਅਤੇ ਸੈਂਕੜੇ ਕਿਸਾਨਾਂ ਨੂੰ ਜਖਮੀ ਕਰਨ ਦੇ ਦੋਸ਼ ਚ ਬਖਸ਼ੇਗੀ ਨਹੀਂ। 

ਭਾਜਪਾ ਦੀ ਫਾਸ਼ੀ ਸਰਕਾਰ ਨੂੰ ਇਸ ਕਤਲਕਾਂਡ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ। ਉਨਾਂ ਕਿਹਾ ਕਿ ਅੱਜ ਦੀ ਮੋਰਚੇ ਦੀ ਕੇਂਦਰੀ ਕਮੇਟੀ ਦੀ ਮੀਟਿੰਗ ਵਿਚ ਕਿਸਾਨੀ ਸੰਘਰਸ਼ ਨੂੰ ਇਸ ਤੋਂ ਅਗਲਾ ਤਿੱਖੇ ਪੜਾਅ ਤੇ ਲੈ ਕੇ ਜਾਇਆ ਜਾਵੇਗਾ। ਉਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੱਤ ਜ਼ਿਲ੍ਹਿਆਂ ਦੇ ਵਰਕਰ ਕਿਸਾਨਾਂ ਨੇ ਦਿੱਲੀ ਕੂਚ ਲਈ ਡੱਬਵਾਲੀ ਬਾਰਡਰ ਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਚ ਮੋਰਚਾ ਗੱਡ ਦਿੱਤਾ ਹੈ। 

ਉਨਾਂ ਮੋਦੀ ਸਰਕਾਰ ਦੇ ਇਸ਼ਾਰੇ ਤੇ ਹਰਿਆਣਾ ਪੁਲਸ ਵਲੋਂ ਕੀਤੇ ਕਤਲ ਲਈ ਪੰਜਾਬ ਸਰਕਾਰ ਤੋਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਤੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਜੋਰਦਾਰ ਮੰਗ ਕੀਤੀ ਹੈ। ਉਨਾਂ ਕਿਹਾ ਕਿ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਚਲਿਆ ਸੰਘਰਸ਼ ਜਬਰ ਤਸ਼ਦਦ ਨਾਲ ਖਤਮ  ਨਹੀਂ ਕੀਤਾ ਜਾ ਸਕਦਾ। 

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਬਾਰਡਰਾਂ ਤੇ ਸੰਘਰਸ਼ਸ਼ੀਲ ਕਿਸਾਨਾਂ ਤੇ ਜਬਰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਮੁੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਸਮੇਂ ਬੇਅੰਤ ਸਿੰਘ ਬਾਣੀਏਵਾਲ ਬਲਾਕ ਪ੍ਰਧਾਨ ਹੰਬੜਾਂ, ਬਲਬੀਰ ਸਿੰਘ ਲੋਪੋ, ਕੁੰਡਾ ਸਿੰਘ ਕਾਉਂਕੇ, ਹਰਵਿੰਦਰ ਸਿੰਘ ਹੰਬੜਾਂ ਆਦਿ ਹਾਜਰ ਸਨ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border , Jagraon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD