Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਮਨਾਇਆ

Language Department Punjab, Punjabi Bhasha Vibhag, Bhasha Vibhag, Punjabi Bhasha Vibhag Fazilka

Web Admin

Web Admin

5 Dariya News

ਫਾਜ਼ਿਲਕਾ , 22 Feb 2024

Last updated on: Feb 22, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਕੌਮਾਂਤਰੀ ਮਾਤ-ਭਾਸ਼ਾ ਦਿਵਸ ਦੇ ਮੌਕੇ ਵਿਚਾਰ ਚਰਚਾ ਸਮਾਗਮ ਡਾਇਰੈਕਟਰ ਭਾਸ਼ਾ ਵਿਭਾਗ ਡਾ: ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਕ ਅਨੁਸਾਰ ਗੋਪੀਚੰਦ ਆਰਿਆ ਮਹਿਲਾ ਕਾਲਜ ਅਬੋਹਰ ਵਿਖੇ ਆਯੋਜਿਤ ਕੀਤਾ। ਇਸ ਵਿੱਚ ਮਾਤ-ਭਾਸ਼ਾ ਸਬੰਧੀ ਸਾਹਿਤਕ ਗਤੀਵਿਧੀਆਂ ਦੀ ਪੇਸ਼ਕਾਰੀ ਅਤੇ ਵਿਚਾਰ ਚਰਚਾ ਕੀਤੀ ਗਈ।

ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਭੁਪਿੰਦਰ ਓਤਰੇਜਾ ਨੇ ਆਏ ਹੋਏ ਸਾਹਿਤਕਾਰ, ਕਲਮਕਾਰਾਂ ਤੇ ਕਲਾਕਾਰਾਂ ਦਾ ਸਵਾਗਤ ਕਰਦਿਆਂ ਮਾਤ-ਭਾਸ਼ਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਮੁੱਖ ਵਕਤਾ ਡਾ: ਤਰਸੇਮ ਸ਼ਰਮਾ ਨੇ ਮਾਤ-ਭਾਸ਼ਾ ਦੇ ਪ੍ਰਸਾਰ ’ਚ ਸਿੱਖਿਆ ਸੰਸਥਾਵਾਂ ਦੇ ਯੋਗਦਾਨ ਦੇ ਵਿਸ਼ੇ ਤੇ ਗੱਲ ਕਰਦਿਆਂ ਮਾਂ-ਬੋਲੀ ਦੀ ਲੋੜ, ਮਹੱਤਤਾ ਤੇ ਚੁਣੋਤੀਆਂ ਬਾਰੇ ਚਰਚਾ ਕੀਤੀ।

ਡਾ: ਰੇਖਾ ਸੂਦ ਹਾਡਾਂ ਪ੍ਰਿੰਸੀਪਲ ਨੇ ਮਾਤ ਭਾਸ਼ਾ ਬਾਰੇ ਬੋਲਦਿਆਂ ਇਲਾਕੇ ਦੀਆਂ ਉਪ-ਬੋਲੀਆਂ ਨੂੰ ਅੱਗੇ ਲਿਆਉਣ ਬਾਰੇ ਕਿਹਾ। ਇਸ ਮੌਕੇ ਮਾਂ ਬੋਲੀ ਨੂੰ ਸਮਰਪਿਤ ਗੀਤ ਤੇ ਕਵਿਤਾਵਾਂ ਦੀ ਪੇਸ਼ਕਾਰੀ ਅਭੀਜੀਤ ਅਬੋਹਰ, ਗੌਰਵ ਸ਼ਰਮਾ, ਸੁਰਿੰਦਰ ਨਿਮਾਣਾ, ਗੁਰਪ੍ਰੀਤ ਸਿੰਘ ਡਬੱਵਾਲਾ, ਜਸਵਿੰਦਰ ਲਫ਼ਜ਼, ਗੁਰਤੇਜ ਬੁਰਜਾ ਆਦਿ ਨੇ ਕੀਤੀ। ਖੋਜ ਅਫ਼ਸਰ ਪਰਮਿੰਦਰ ਰੰਧਾਵਾਂ ਨੇ ਸਮਾਗਮ ਵਿੱਚ ਪਹੁੰਚੇ। ਮੁੱਖ ਮਹਿਮਾਨ ਅਤੇ ਸਾਰੇ ਕਲਾਕਾਰਾਂ ਤੇ ਸਾਹਿਤਕਾਰਾਂ ਦਾ ਧੰਨਵਾਦ ਕੀਤਾ। ਸਮਾਗਮ ਦੇ ਸਮਾਪਣ ਤੇ ਲੋਕ ਗਾਇਕ ਜਸਵੰਤ ਜੱਸੀ ਦਾ ਵਿਸ਼ੇਸ ਸਨਮਾਨ ਕੀਤਾ।

ਭਾਸ਼ਾ ਮੰਚ ਦੀਆਂ ਗਤੀਵਿਧੀਆਂ ਸਬੰਧੀ ਡਾ: ਰੇਖਾ ਸੂਦ ਹਾਡਾਂ ਦੇ ਮਾਰਗਦਰਸ਼ਨ ਵਿੱਚ ਡਾ: ਸ਼ਕੁੰਤਲਾ  ਮਿੱਢਾ ਵੱਲੋਂ ਤਿਆਰ ਕੀਤਾ ਪਾਠਕ੍ਰਮ ਵੀ ਜਾਰੀ ਕੀਤਾ। ਸ਼੍ਰੀ ਰਜਿੰਦਰ ਮਾਜ਼ੀ ਦੀ ਸੰਪਾਦਨਾ ਵਿੱਚ ‘ਮੇਲਾ’ ਮੈਗਜ਼ੀਨ ਦਾ 25ਵਾਂ ਅੰਕ ਵੀ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਤੇ ਗਜ਼ਲਗੋ ਸ਼੍ਰੀ ਆਤਮਾ ਰਾਮ ਰੰਜਨ , ਸ਼੍ਰੀ ਦਰਸ਼ਨ  ਲਾਲ ਚੁੱਘ (ਸਮਾਜਸੇਵੀ), ਡਾ: ਸ਼ਕੁੰਤਲਾ ਮਿੱਢਾ, ਤੇਜਿੰਦਰ ਸਿੰਘ  ਖਾਲਸਾ, ਸੁਖਜਿੰਦਰ ਸਿੰਘ ਢਿੱਲੋਂ, ਅਤੇ ਬਿੰਸ਼ਬਰ ਸਾਮਾ ਨੂੰ ਵੀ ਦਾ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਕਾਲਜਾਂ ਤੋਂ ਆਏ  ਵਿਦਿਆਰਥੀਆਂ ਵੱਲੋਂ ਕਵਿਤਾਵਾਂ ਤੇ ਗੀਤਾਂ ਦੀ ਪੇਸ਼ਕਾਰੀ ਲਈ ਉਹਨਾਂ ਨੂੰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਮੰਚ ਸੰਚਾਲਨ ਪ੍ਰੋ: ਕਮਲੇਸ਼ ਅਤੇ ਪ੍ਰੋ: ਰਾਜਵੀਰ ਕੌਰ ਵੱਲੋਂ ਕੀਤਾ ਗਿਆ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD